ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਕਾਰਨ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਕਈ ਪਰਿਵਾਰਾਂ ਦੇ ਵਿੱਚ ਆਪਸੀ ਕਲੇਸ਼ ਵੀ ਇਸ ਕਦਰ ਵੱਧ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਜਿੱਥੇ ਕਿ ਲੋਕਾਂ ਤੇ ਰੁਜ਼ਗਾਰ ਠੱਪ ਹੋ ਗਏ ਉੱਥੇ ਹੀ ਕੀ ਪਰਿਵਾਰ ਨੇ ਅਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ ਇਸੇ ਤਰ੍ਹਾ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉੱਥੇ ਹੀ ਕਈ ਪਰਿਵਾਰਾਂ ਦੇ ਵਿੱਚ ਘਰੇਲੂ ਵਿਵਾਦ ਇਸ ਕਦਰ ਵਧ ਜਾਂਦੇ ਹਨ ਕਿ ਬਹੁਤ ਸਾਰੇ ਪਤੀ-ਪਤਨੀ ਵੱਲੋਂ ਆਪਣੇ ਰਿਸ਼ਤੇ ਨੂੰ ਤਾਰ-ਤਾਰ ਕਰ ਦਿੱਤਾ ਜਾਂਦਾ ਹੈ। ਜਿੱਥੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।
ਇੱਥੇ ਹੁਣ ਪਤੀ ਦੇ ਨਜਾਇਜ਼ ਸਬੰਧਾਂ ਦੇ ਚੱਲਦਿਆਂ ਹੋਇਆਂ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਦਾ ਕਤਲ ਕੀਤਾ ਹੈ ਅਤੇ ਪਰਿਵਾਰ ਉਜਾੜਿਆ ਹੈ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬੋਹਾ ਦੇ ਅਧੀਨ ਆਉਣ ਵਾਲਈ ਪਿੰਡ ਰਿਓਂਦ ਕਲਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪਤੀ ਵੱਲੋਂ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਹੋਇਆਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਜਿੱਥੇ 10 ਸਾਲ ਪਹਿਲਾਂ ਰਿਓਂਦ ਕਲਾਂ ਦੇ ਰਹਿਣ ਵਾਲੇ ਕ੍ਰਿਸ਼ਨ ਸਿੰਘ ਦਾ ਵਿਆਹ ਗਗਨਪ੍ਰੀਤ ਕੌਰ ਨਾਲ ਹੋਇਆ ਸੀ।
ਪਰ ਪਿਛਲੇ ਕੁਝ ਸਮੇਂ ਤੋਂ ਜਿੱਥੇ ਪਤਨੀ ਨਾਲ ਪਤੀ ਵੱਲੋਂ ਅਕਸਰ ਹੀ ਝਗੜਾ ਕੀਤਾ ਜਾ ਰਿਹਾ ਸੀ। ਇਹ ਝਗੜਾ ਇਸ ਕਦਰ ਵਧ ਗਿਆ ਕਿ ਪਤੀ ਵੱਲੋਂ ਆਪਣੀ ਪ੍ਰੇਮਿਕਾ ਦੇ ਨਾਲ ਮਿਲ ਕੇ ਆਪਣੀ ਪਤਨੀ ਦਾ ਕਤਲ ਕਰ ਕੇ ਉਸ ਨੂੰ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ ਗਿਆ। ਜਦ ਕਿ ਪਤੀ ਦੇ ਪਿਛਲੇ ਚਾਰ ਸਾਲਾਂ ਤੋਂ ਬਾਦਲਗੜ੍ਹ ਦੀ ਰਹਿਣ ਵਾਲੀ ਮਨਜੀਤ ਕੌਰ ਦੇ ਨਾਲ ਨਾਜਾਇਜ਼ ਸਬੰਧ ਪੈਦਾ ਹੋ ਗਏ ਸਨ। ਜਿਸ ਚਲਦਿਆਂ ਹੋਇਆਂ ਅਕਸਰ ਹੀ ਘਰ ਵਿੱਚ ਪਤੀ-ਪਤਨੀ ਦੇ ਵਿਚਕਾਰ ਝਗੜਾ ਹੁੰਦਾ।
ਹੁਣ ਪਤਨੀ ਦੇ ਘਰ ਛੱਡ ਕੇ ਜਾਣ ਦੀ ਜਾਣਕਾਰੀ ਪਤੀ ਵੱਲੋਂ ਮ੍ਰਿਤਕਾ ਦੇ ਪਰਿਵਾਰ ਨੂੰ ਫੋਨ ਕਰਕੇ ਦਿੱਤੀ ਗਈ ਸੀ ਕਿ ਉਹ ਕਿਧਰੇ ਚਲੀ ਗਈ ਹੈ। ਸ਼ੱਕ ਹੋਣ ਤੇ ਜਿਥੇ ਇਸ ਸਾਰੀ ਘਟਨਾ ਦੀ ਜਾਣਕਾਰੀ ਮ੍ਰਿਤਕਾਂ ਗਗਨਪ੍ਰੀਤ ਕੌਰ ਦੇ ਭਰਾ ਵੱਲੋਂ ਪੁਲਿਸ ਨੂੰ ਦਿੱਤੀ ਗਈ ਅਤੇ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਮ੍ਰਿਤਕਾ ਦੀ ਲਾਸ਼ ਨੂੰ ਨਹਿਰ ਵਿਚੋਂ ਬਰਾਮਦ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।
Home ਤਾਜਾ ਜਾਣਕਾਰੀ ਪੰਜਾਬ: ਪਤੀ ਨੇ ਨਜਾਇਜ ਸਬੰਧਾਂ ਦੇ ਚਲਦੇ ਪ੍ਰੇਮਿਕਾ ਨਾਲ ਮਿਲ ਕੀਤਾ ਪਤਨੀ ਦਾ ਕਤਲ, ਉਜੜਿਆ ਪਰਿਵਾਰ
ਤਾਜਾ ਜਾਣਕਾਰੀ