BREAKING NEWS
Search

ਪੰਜਾਬ ਪੁਲਸ ਚੋ ਆਈ ਮਾੜੀ ਖਬਰ ਥੋੜੇ ਦਿਨਾਂ ਚ ਮਿਲ ਰਹੀ ਸੀ ਵੱਡੀ ਤਰੱਕੀ ਪਰ ਪਹਿਲਾਂ ਹੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਵਧਣ ਵਾਲੇ ਸੜਕ ਹਾਦਸਿਆਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਓਥੇ ਵੀ ਬਹੁਤ ਸਾਰੇ ਪਰਵਾਰਾਂ ਵਿੱਚ ਵਾਪਰ ਰਹੇ ਹਾਦਸਿਆਂ ਕਾਰਨ ਸੋਗ ਦੀ ਲਹਿਰ ਫੈਲ ਜਾਂਦੀ ਹੈ। ਅਜਿਹੇ ਮੰਦਭਾਗੇ ਹਾਦਸੇ ਬਹੁਤ ਸਾਰੇ ਪਰਿਵਾਰਕ ਮੈਂਬਰਾਂ ਦੇ ਉਹਨਾਂ ਜੀਆਂ ਨੂੰ ਉਨ੍ਹਾਂ ਦੇ ਪਰਿਵਾਰ ਤੋਂ ਦੂਰ ਕਰ ਦਿੰਦੇ ਹਨ। ਜੋ ਪਰਿਵਾਰ ਵਿੱਚ ਰੋਜ਼ੀ-ਰੋਟੀ ਚਲਾਉਣ ਦਾ ਜਰੀਆ ਹੁੰਦੇ ਹਨ। ਉਥੇ ਹੀ ਅਜਿਹੇ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਪਰਵਾਰਾਂ ਵਿੱਚ ਆਰਥਿਕ ਤੰਗੀ ਦੇ ਨਾਲ-ਨਾਲ ਮਾਨਸਿਕ ਤਣਾਅ ਵੀ ਆ ਜਾਂਦਾ ਹੈ। ਕਿਸੇ ਨਾ ਕਿਸੇ ਕੰਮ ਦੇ ਸਿਲਸਲੇ ਵਿੱਚ ਆਪਣੇ ਘਰ ਤੋਂ ਬਾਹਰ ਜਾਣ ਵਾਲੇ ਲੋਕਾਂ ਨਾਲ ਵਾਪਰਨ ਵਾਲੇ ਅਜਿਹੇ ਸੜਕ ਹਾਦਸੇ ਹੋਰ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੰਦੇ ਹਨ।

ਇਸ ਲਈ ਹੀ ਸਰਕਾਰ ਵੱਲੋਂ ਵਾਹਨ ਚਾਲਕਾਂ ਨੂੰ ਧਿਆਨ ਨਾਲ ਗੱਡੀ ਚਲਾਉਣ ਦੇ ਆਦੇਸ਼ ਦਿੱਤੇ ਜਾਂਦੇ ਹਨ। ਹੁਣ ਪੰਜਾਬ ਪੁਲਿਸ ਵਿੱਚੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕੁਝ ਦਿਨਾਂ ਬਾਅਦ ਤਰੱਕੀ ਮਿਲਣ ਵਾਲੀ ਸੀ ਉਥੇ ਹੀ ਪਹਿਲਾਂ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਨਵਾਂਸ਼ਹਿਰ ਚੰਡੀਗੜ ਰੋਡ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਸਨਾਵਾਂ ਦੇ ਨਜਦੀਕ ਇਕ ਮੋਟਰ ਸਾਈਕਲ ਅਤੇ ਕਾਰ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਹੌਲਦਾਰ ਕਸ਼ਮੀਰ ਸਿੰਘ ਪੁੱਤਰ ਸਾਧੂ ਰਾਮ ਵਾਸੀ ਬਲਾਚੌਰ , ਸਨਾਵਾਂ ਨੂੰ ਜਾ ਰਿਹਾ ਸੀ ਜਿੱਥੇ ਪਹੁੰਚਣ ਤੇ ਇਕ ਤੇਜ਼ ਰਫ਼ਤਾਰ ਕਾਰ ਜੋ ਕੇ ਬਲਾਚੌਰ ਸਾਈਡ ਤੋਂ ਆਈ ਉਸ ਨੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਦੇ ਕਾਰਨ ਮੋਟਰਸਾਈਕਲ ਸਵਾਰ ਕਸਮੀਰ ਸਿੰਘ ਗੰਭੀਰ ਹਾਲਤ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਲੋਕਾਂ ਵੱਲੋਂ ਹਸਪਤਾਲ ਲਿਆਂਦਾ ਗਿਆ ਪਰ ਹਸਪਤਾਲ ਦੇ ਸਟਾਫ਼ ਵੱਲੋਂ ਉਸ ਪੁਲਿਸ ਮੁਲਾਜਮ ਕਸ਼ਮੀਰ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਕਾਰ ਚਾਲਕ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਅਤੇ ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਮ੍ਰਿਤਕ ਪੁਲਸ ਮੁਲਾਜ਼ਮ ਹੌਲਦਾਰ ਹਿਮਾਚਲ ਪ੍ਰਦੇਸ਼ ਸੂਬੇ ਵਿੱਚ ਬਤੌਰ ਹੌਲਦਾਰ ਦੀਆਂ ਸੇਵਾਵਾਂ ਨਿਭਾ ਰਿਹਾ ਸੀ । ਕੁਝ ਦਿਨ ਬਾਦ ਪ੍ਰਮੋਸ਼ਨ ਹੋਣ ਤੇ ਉਸ ਦਾ ਥਾਣੇਦਾਰ ਬਣਨਾ ਤੈਅ ਸੀ। ਇਸ ਤੋਂ ਪਹਿਲਾਂ ਹੀ ਭਿਆਨਕ ਸੜਕ ਹਾਦਸੇ ਵਿੱਚ ਉਸਦੀ ਮੌਤ ਹੋ ਗਈ। ਮ੍ਰਿਤਕ ਪੁਲਸ ਮੁਲਾਜ਼ਮ ਆਪਣੇ ਪਰਿਵਾਰ ਵਿੱਚ ਦੋ ਕੁਆਰੇ ਬੱਚੇ, ਇਕ ਲੜਕਾ ਅਤੇ ਲੜਕੀ ਛੱਡ ਗਿਆ ਹੈ।



error: Content is protected !!