BREAKING NEWS
Search

ਪੰਜਾਬ ਪੁਲਿਸ ਦੇ ਸਿਪਾਹੀ ਨੂੰ ਮਿਲੀ ਇਸ ਹਾਲਤ ਚ ਮੌਤ, ਪਰਿਵਾਰ ਵਾਲਿਆਂ ਦੇ ਉਡੇ ਹੋਸ਼- ਕਰ ਰਹੇ ਇਹ ਮੰਗ

ਆਈ ਤਾਜ਼ਾ ਵੱਡੀ ਖਬਰ

ਵੱਖ ਵੱਖ ਵਿਭਾਗਾਂ ਵਿੱਚ ਤੈਨਾਤ ਕਰਮਚਾਰੀਆਂ ਨੂੰ ਜਿਥੇ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਦੁਖਦਾਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਕਰੋਨਾ ਕਾਰਨ ਪਹਿਲਾਂ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਜਾਣ ਕਾਰਨ, ਲੋਕ ਮਾਨਸਿਕ ਤਣਾਓ ਦੇ ਦੌਰ ਵਿੱਚੋਂ ਗੁਜ਼ਰੇ ਅਤੇ ਕਈਆਂ ਵੱਲੋ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉਥੇ ਹੀ ਲੋਕਾਂ ਦੀ ਸੁਰੱਖਿਆ ਕਰਨ ਵਾਲੇ ਪੰਜਾਬ ਪੁਲਿਸ ਦੇ ਜਵਾਨਾਂ ਨਾਲ ਵੀ ਬਹੁਤ ਸਾਰੇ ਅਜਿਹੇ ਦੁਖਦਾਈ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਸੀ ।

ਹੁਣ ਪੰਜਾਬ ਵਿੱਚ ਸਿਪਾਹੀ ਦੀ ਇਸ ਤਰਾ ਹੋਈ ਮੌਤ ਨੂੰ ਵੇਖ ਕੇ ਹੀ ਘਰ ਵਾਲਿਆਂ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਪਟਿਆਲਾ ਤੇ ਅਧੀਨ ਆਉਂਦੇ ਪਿੰਡ ਸਰੌਦੇ ਵਿਖੇ ਇਕ ਪੁਲੀਸ ਮੁਲਾਜ਼ਮ ਵਜੋਂ ਸੇਵਾਵਾਂ ਨਿਭਾ ਰਹੇ ਇਸ ਨੌਜਵਾਨ ਦਾ ਭੇਦਭਰੀ ਹਾਲਤ ਵਿੱਚ ਮੌਤ ਹੋਣ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਭੈਣ ਪਰਮਜੀਤ ਕੌਰ ਨੇ ਦੱਸਿਆ ਕਿ ਮਲੇਰਕੋਟਲਾ ਦੇ ਵਿੱਚ ਪੁਲੀਸ ਦੇ ਵਿਚ ਪੰਜਾਬ ਪੁਲਿਸ ਦੇ ਪੀ ਸੀ ਆਰ ਬੀ ਡਬਲਯੂ ਬਤੌਰ ਸਿਪਾਹੀ ਵਜੋਂ ਸੇਵਾਵਾਂ ਦੇ ਰਹੀ ਹੈ ।

ਜਿਸ ਨੇ ਦੱਸਿਆ ਕਿ ਉਸ ਦੇ ਭਰਾ ਤੇ ਉਸਦੀ ਪੁਲਿਸ ਵਿੱਚ ਤੈਨਾਤੀ 2011 ਵਿੱਚ ਹੋਈ ਸੀ। ਉਥੇ ਹੀ ਹੁਣ 32 ਸਾਲਾ ਸਪਿੰਦਰ ਸਿੰਘ ਦਾ ਵਿਆਹ ਦੋ ਸਾਲ ਪਹਿਲਾਂ ਹੀ ਪਰਿਵਾਰ ਵੱਲੋਂ ਹਲਕਾ ਸੁਨਾਮ ਅਧੀਨ ਆਉਂਦੇ ਪਿੰਡ ਤੁੰਗਾ ਦੀ ਰਹਿਣ ਵਾਲੀ ਲੜਕੀ ਨਾਲ ਕੀਤਾ ਗਿਆ ਸੀ ਜਿਸ ਦੇ ਪਿਤਾ ਪੰਜਾਬ ਪੁਲਿਸ ਵਿੱਚੋਂ ਸੇਵਾਮੁਕਤ ਸਬ-ਇੰਸਪੈਕਟਰ ਮੱਘਰ ਸਿੰਘ ਹਨ। ਜਿੱਥੇ ਉਨ੍ਹਾਂ ਦੀ ਭਰਜਾਈ ਵੱਲੋਂ ਭਰਾ ਨਾਲ ਵਿਆਹ ਤੋਂ ਕੁਝ ਦਿਨ ਬਾਅਦ ਲੜਾਈ ਝਗੜਾ ਸ਼ੁਰੂ ਕਰ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਪਤੀ ਪਤਨੀ ਵੱਖ ਰਹਿਣ ਲੱਗ ਪਏ।

ਪਰ ਫਿਰ ਵੀ ਦੋਹਾਂ ਦਾ ਝਗੜਾ ਖਤਮ ਨਾ ਹੋਇਆ ਅਤੇ ਮ੍ਰਿਤਕ ਦੀ ਪਤਨੀ ਉਸ ਨੂੰ ਛੱਡ ਕੇ ਆਪਣੇ ਪੇਕੇ ਪਿੰਡ ਚਲੀ ਗਈ। ਜਿਸ ਤੋਂ ਬਾਅਦ ਸਹੁਰੇ ਵੱਲੋਂ ਅਕਸਰ ਹੀ ਉਸ ਦੇ ਭਰਾ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਕਾਰਨ ਉਹ ਮਾਨਸਿਕ ਤਨਾਅ ਦੇ ਦੌਰ ਵਿਚ ਵੀ ਗੁਜ਼ਰਿਆ ਸੀ। ਉੱਥੇ ਹੀ ਓਸੇ ਘਰ ਵਿਚ ਉਸਦੀ ਲਾਸ਼ ਵੇਖੀ ਗਈ ਹੈ ਅਤੇ ਉਸ ਦੀ ਮੌਤ ਨੂੰ ਲੈ ਕੇ ਸਹੁਰਾ ਪਰਿਵਾਰ ਉਪਰ ਦੋਸ਼ ਲਗਾਏ ਜਾ ਰਹੇ ਹਨ। ਪੁਲਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਬਾਕੀ ਦੀ ਗੱਲ ਪੋਸਟਮਾਰਟਮ ਦੀ ਰਿਪੋਰਟ ਆਉਣ ਤੇ ਪਤਾ ਲੱਗੇਗੀ। ਪੁਲਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!