BREAKING NEWS
Search

ਪੰਜਾਬ ਪੁਲਿਸ ਵਲੋਂ ਇਥੇ ਦੁਕਾਨਦਾਰਾਂ ਨੂੰ ਜਾਰੀ ਕੀਤੇ ਨਿਰਦੇਸ਼- ਇਹ ਹਦਾਇਤਾਂ ਦੀ ਪਾਲਣਾ ਕਰਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਬਹੁਤ ਸਾਰੀਆਂ ਸਰਹੱਦੀ ਖੇਤਰਾਂ ਦੇ ਵਿਚ ਗੈਂਗਸਟਰਾ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਬਹੁਤ ਸਾਰੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ। ਉਥੇ ਹੀ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਵੀ ਪੰਜਾਬ ਸਰਕਾਰ ਵੱਲੋਂ ਸਖਤ ਹੁਕਮ ਲਾਗੂ ਕੀਤੇ ਜਾ ਰਹੇ ਹਨ। ਜਿਸ ਸਦਕਾ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਪੰਜਾਬ ਅੰਦਰ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਲਗਾਤਾਰ ਬਹਾਲ ਕੀਤਾ ਜਾ ਸਕੇ। ਹੁਣ ਪੰਜਾਬ ਪੁਲਿਸ ਵਲੋਂ ਇਥੇ ਦੁਕਾਨਦਾਰਾਂ ਨੂੰ ਜਾਰੀ ਕੀਤੇ ਇਹ ਨਿਰਦੇਸ਼ ,ਜਿੱਥੇ ਇਹ ਹਦਾਇਤਾਂ ਦੀ ਪਾਲਣਾ ਕਰਨਾ ਹੋਵੇਗਾ ਲਾਜ਼ਮੀ।

ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਲੁਧਿਆਣਾ ਦੇ ਵਿੱਚ ਕੁਝ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਕੋਸ਼ਤੁਭ ਸ਼ਰਮਾ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖਣ ਵਾਸਤੇ ਹੁਣ ਉਨ੍ਹਾਂ ਵੱਲੋਂ ਮਹਾਂਨਗਰ ਲੁਧਿਆਣਾ ਦੇ ਵਿੱਚ ਪੰਜਾਬ ਪੁਲਿਸ, ਹੋਮਗਾਰਡ, ਪੈਰਾਮਿਲਟਰੀ ਫੋਰਸਿਜ਼ ਤੇ ਆਰਮੀ ਦੀਆਂ ਵਰਦੀਆਂ ਦਾ ਸਾਮਾਨ ਵੇਚਣ ਵਾਲਿਆਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਜਿਥੇ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਵੱਖ ਵੱਖ ਦੁਕਾਨਦਾਰਾਂ ਨੂੰ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ।

ਜੋ ਇਨ੍ਹਾਂ ਸਾਰੀਆਂ ਚੀਜਾਂ ਦੀ ਵਿਕਰੀ ਦੀ ਰਿਪੋਰਟ ਪੁਲਿਸ ਸਟੇਸ਼ਨ ਵਿੱਚ ਦੇਣਗੇ ਕਿ ਮਹੀਨਾਵਰ ਉਨ੍ਹਾਂ ਵੱਲੋਂ ਕਿੰਨੀਆਂ ਵਰਦੀਆਂ ਦੀ ਵਿਕਰੀ ਕੀਤੀ ਗਈ ਹੈ। ਜਿਸ ਦਾ ਸਾਰਾ ਰਿਕਾਰਡ ਉਨ੍ਹਾਂ ਵੱਲੋਂ ਦਿੱਤਾ ਜਾਵੇਗਾ। ਜਾਰੀ ਕੀਤੀਆਂ ਹਦਾਇਤਾਂ ਦੇ ਅਨੁਸਾਰ ਖਰੀਦਦਾਰ ਦਾ ਮੋਬਾਇਲ ਨੰਬਰ ਅਤੇ ਪਤਾ ਆਦਿ ਰਜਿਸਟਰ ਵਿੱਚ ਦਰਜ ਕੀਤੇ ਜਾਣਾ ਲਾਜ਼ਮੀ ਕੀਤਾ ਗਿਆ ਹੈ।

ਇਹ ਹਦਾਇਤਾਂ ਲਾਗੂ ਕੀਤੇ ਗਏ ਹੁਕਮਾਂ ਤੋਂ ਬਾਅਦ ਦੋ ਮਹੀਨੇ ਤੱਕ ਲਗਾਤਾਰ ਜਾਰੀ ਰਹਿਣਗੀਆਂ। ਅਗਰ ਕੋਈ ਵੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਹਨਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਫੈਸਲਾ ਪੰਜਾਬ ਅੰਦਰ ਵਧ ਰਹੀਆਂ ਘਟਨਾਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਲਿਆ ਗਿਆ ਹੈ ਤੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਜਿਹੀਆਂ ਚੀਜ਼ਾਂ ਦੀ ਵਰਤੋਂ ਕਰਕੇ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ।



error: Content is protected !!