BREAKING NEWS
Search

ਪੰਜਾਬ: ਪੇਪਰ ਦੇਕੇ ਆਏ ਨੌਜਵਾਨ ਮੁੰਡੇ ਦੀ ਅਚਾਨਕ ਹੋਈ ਇਸ ਤਰਾਂ ਮੌਤ

ਆਈ ਤਾਜਾ ਵੱਡੀ ਖਬਰ 

ਮਾਪਿਆ ਆਪਣੇ ਬੱਚਿਆਂ ਦੀ ਬਿਹਤਰੀਨ ਪਰਵਰਿਸ਼ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਨੂੰ ਲੈ ਕੇ ਬਹੁਤ ਸਾਰੇ ਸੁਪਨੇ ਵੇਖੇ ਜਾਂਦੇ ਹਨ। ਵਧੀਆ ਵਿਦਿਅਕ ਅਦਾਰਿਆਂ ਵਿੱਚ ਬੱਚਿਆਂ ਨੂੰ ਪੜ੍ਹਨ ਵਾਸਤੇ ਭੇਜਿਆ ਜਾਂਦਾ ਹੈ ਤਾਂ ਜੋ ਬੱਚੇ ਆਪਣੇ ਆਉਣ ਵਾਲੇ ਭਵਿੱਖ ਨੂੰ ਲੈ ਕੇ ਵਧੀਆ ਪੜ੍ਹਾਈ ਕਰ ਸਕਣ। ਮਾਪਿਆਂ ਵੱਲੋਂ ਜਿਥੇ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਨੂੰ ਵੀ ਆਪਣੇ ਬੱਚਿਆਂ ਦੇ ਭਵਿੱਖ ਵਾਸਤੇ ਲਗਾ ਦਿੱਤਾ ਜਾਂਦਾ ਹੈ ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਸਿਹਤ ਸਬੰਧੀ ਸਮੱਸਿਆਵਾਂ ਤੇ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਬਹੁਤ ਸਾਰੇ ਬੱਚੇ ਇਸ ਦੁਨੀਆਂ ਤੋਂ ਤੁਰ ਜਾਂਦੇ ਹਨ ਅਤੇ ਕਈ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਉੱਥੇ ਹੀ ਕਈ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਇਨ੍ਹੀਂ ਦਿਨੀਂ ਜਿੱਥੇ ਬਹੁਤ ਸਾਰੇ ਬੱਚਿਆਂ ਦੇ ਪੇਪਰ ਚਲ ਰਹੇ ਹਨ ਉਥੇ ਹੀ ਹੁਣ ਪੰਜਾਬ ਵਿਚ ਏਥੇ ਪੇਪਰ ਦੇ ਕੇ ਆਏ ਨੌਜਵਾਨ ਦੀ ਅਚਾਨਕ ਮੌਤ ਹੋਈ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੁਰਦਾਸਪੁਰ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਅਚਲ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਪਰਿਵਾਰ ਉਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਬਾਰਵੀਂ ਕਲਾਸ ਵਿੱਚ ਪੜ੍ਹਨ ਵਾਲਾ ਰਾਜਵੀਰ ਸਿੰਘ ਆਪਣਾ ਪੇਪਰ ਦੇ ਕੇ ਘਰ ਵਾਪਸ ਪਰਤਿਆ ਸੀ।

ਜਿਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਕਰਮ ਸਿੰਘ ਅਤੇ ਦਾਦਾ ਕਰਨੈਲ ਸਿੰਘ ਨੇ ਦੱਸਿਆ ਕਿ ਜਦੋਂ ਰਾਜਵੀਰ ਸਿੰਘ ਪੇਪਰ ਦੇ ਕੇ ਘਰ ਪਰਤਿਆ ਤਾਂ ਉਸ ਨੇ ਸੀਨੇ ਵਿੱਚ ਦਰਦ ਹੋਣ ਦੀ ਸ਼ਿਕਾਇਤ ਕੀਤੀ ਜਿਸਨੂੰ ਕਿ ਬਟਾਲਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿਚ ਹੀ ਉਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।



error: Content is protected !!