ਆਈ ਤਾਜਾ ਵੱਡੀ ਖਬਰ
ਅੱਜ ਦੇ ਦੌਰ ਵਿੱਚ ਜਿੱਥੇ ਸੋਸ਼ਲ ਮੀਡੀਆ ਬਹੁਤ ਸਾਰੇ ਖੇਤਰਾਂ ਵਿਚ ਸਹਿਯੋਗ ਕਰ ਰਿਹਾ ਹੈ ਉਥੇ ਹੀ ਇਸ ਸੋਸ਼ਲ ਮੀਡੀਆ ਦੇ ਕਾਰਨ ਬਹੁਤ ਸਾਰੇ ਨੌਜਵਾਨ ਇਸ ਦੇ ਆਦੀ ਹੋ ਰਹੇ ਹਨ ਜਿਸ ਕਾਰਨ ਉਹ ਆਪਣੇ ਕੰਮਕਾਜ ਵੱਲ ਵੀ ਧਿਆਨ ਨਹੀਂ ਦਿੰਦੇ ਅਤੇ ਆਪਣੇ ਸਰੀਰ ਨੂੰ ਵੀ ਨਹੀਂ ਦੇਖਦੇ। ਜਿਸ ਕਾਰਨ ਉਹ ਵਧੇਰੇ ਆਪਣੇ ਫੋਨ ਦਾ ਇਸਤੇਮਾਲ ਕਰਦੇ ਹਨ ਇਸ ਨੂੰ ਲੈ ਕੇ ਮਾਪਿਆਂ ਵੱਲੋਂ ਬੱਚਿਆਂ ਨੂੰ ਰੋਕਿਆ ਜਾਂਦਾ ਹੈ ਤਾਂ ਬੱਚਿਆ ਵੱਲੋਂ ਇਸ ਗੱਲ ਦਾ ਵਿਰੋਧ ਕੀਤਾ ਜਾਂਦਾ ਹੈ ਅਤੇ ਆਪਣੇ ਮਾਂ-ਬਾਪ ਨਾਲ ਝਗੜਾ ਕੀਤਾ ਜਾਂਦਾ ਹੈ।
ਅਜਿਹੀਆਂ ਘਟਨਾਵਾਂ ਕਈ ਵਾਰ ਗੰਭੀਰ ਰੂਪ ਅਖਤਿਆਰ ਕਰ ਲੈਂਦੀਆਂ ਹਨ ਉਥੇ ਹੀ ਪਰਿਵਾਰਕ ਵਿਵਾਦ ਵਧ ਜਾਂਦੇ ਹਨ ਅਤੇ ਬਹੁਤ ਸਾਰੀਆਂ ਘਟਨਾਵਾਂ ਵਾਪਰਦੀਆਂ ਹਨ। ਜਿਸ ਕਾਰਨ ਕਈ ਪਰਿਵਾਰਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ ਅਤੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਵੀ ਰੱਖਦੀਆਂ ਹਨ। ਹੁਣ ਫੋਨ ਬੰਦ ਕਰ ਕੇ ਸੌਣ ਵਾਸਤੇ ਕਹਿਣ ਤੇ ਕਲਯੁੱਗੀ ਪੁੱਤਰ ਵੱਲੋਂ ਮਾਂ ਨੂੰ ਛੱਤ ਤੋਂ ਧੱਕਾ ਦੇ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਅਨੰਦ ਨਗਰ ਦੇ ਖੇਤਰ ਵਿਚ ਇਕ ਨੌਜਵਾਨ ਵੱਲੋਂ ਆਪਣੀ 52 ਸਾਲਾਂ ਮਾਂ ਰੇਖਾ ਰਾਣੀ ਨੂੰ ਇਸ ਲਈ ਛੱਤ ਤੋਂ ਧੱਕਾ ਦੇ ਦਿੱਤਾ ਗਿਆ ਕਿਉਂਕਿ ਮਾਂ ਵੱਲੋਂ ਸਵੇਰੇ ਤਿੰਨ ਵਜੇ ਦੇ ਕਰੀਬ ਆਪਣੇ ਪੁੱਤਰ ਨੂੰ ਫੋਨ ਬੰਦ ਕਰ ਕੇ ਸੌਣ ਵਾਸਤੇ ਆਖਿਆ ਗਿਆ ਸੀ।
ਜਿਸ ਗੱਲ ਤੋਂ ਗੁੱਸੇ ਵਿੱਚ ਆ ਕੇ ਇਸ ਨੌਜਵਾਨ ਵੱਲੋਂ ਆਪਣੀ ਮਾਂ ਨੂੰ ਛੱਤ ਤੋਂ ਹੇਠਾਂ ਧੱਕਾ ਦੇ ਦਿੱਤਾ ਗਿਆ ਅਤੇ ਉਸ ਦੇ ਸਿਰ ਵਿਚ ਸੱਟ ਲੱਗਣ ਤੇ ਉਸਨੂੰ ਤੁਰੰਤ ਸਰਕਾਰੀ ਰਜਿੰਦਰਾ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੋਸ਼ੀ ਦੇ ਭਰਾ ਵੱਲੋਂ ਦੱਸਿਆ ਗਿਆ ਹੈ ਕਿ ਉਸ ਦਾ ਛੋਟਾ ਭਰਾ ਮਾਨਸਿਕ ਤੌਰ ਤੇ ਪਰੇਸ਼ਾਨ ਰਹਿੰਦਾ ਸੀ ਅਤੇ ਪਰਿਵਾਰ ਨਾਲ ਝਗੜਾ ਕਰਦਾ ਸੀ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Home ਤਾਜਾ ਜਾਣਕਾਰੀ ਪੰਜਾਬ: ਫੋਨ ਬੰਦ ਕਰਨ ਦਾ ਕਹਿਣ ਤੇ ਕਲਯੁਗੀ ਪੁੱਤ ਨੇ ਛੱਤ ਤੋਂ ਧੱਕਾ ਦੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ
ਤਾਜਾ ਜਾਣਕਾਰੀ