BREAKING NEWS
Search

ਪੰਜਾਬ ਬੰਦ ਕਰਨ ਨੂੰ ਲੈ ਕੇ ਆਈ ਵੱਡੀ ਖਬਰ – ਇਹਨਾਂ ਵਲੋਂ ਹੋ ਗਿਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਜਿਥੇ ਅਗਲੇ ਸਾਲ ਹੋਣ ਵਾਲੀਆ 2022 ਦੀਆਂ ਚੋਣਾਂ ਵਾਸਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਆਏ ਦਿਨ ਹੀ ਕੀਤੇ ਜਾ ਰਹੇ ਹਨ। ਜਿੱਥੇ ਚੋਣਾਂ ਹੋਣ ਵਿਚ ਕੁਝ ਹੀ ਸਮਾਂ ਬਾਕੀ ਬਚਿਆ ਹੈ। ਉਥੇ ਹੀ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਠੇਕੇ ਤੇ ਤੈਨਾਤ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਕਾਰਨ ਇਨਾਂ ਕਰਮਚਾਰੀਆਂ ਵੱਲੋਂ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਬੰਦ ਕਰਨ ਨੂੰ ਲੈ ਕੇ ਆਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਵੱਲੋਂ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਪੰਜਾਬ ਭਰ ਦੀਆਂ ਸਾਰੀਆਂ ਵੱਡੀਆਂ ਜਥੇਬੰਦੀਆਂ ਵੱਲੋਂ ਆਪਣੇ ਵਿਭਾਗਾਂ ਦੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਥੇ ਹੀ ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਯੂ ਟੀ ਦੀ ਅਹਿਮ ਹੋਈ ਮੀਟਿੰਗ ਵਿੱਚ 28 ਅਤੇ 29 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ।

ਇਸ ਫੈਸਲੇ ਦਾ ਸਮਰਥਨ ਸਾਰੀਆਂ ਜਥੇਬੰਦੀਆਂ ਵੱਲੋਂ ਕੀਤਾ ਗਿਆ ਹੈ ਜੋ ਇਸ ਸਮੇਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਇਸ ਮੌਕੇ ਤੇ ਮੌਜੂਦ ਸਾਰੇ ਨੁਮਾਇੰਦਿਆਂ ਵੱਲੋਂ ਆਖਿਆ ਗਿਆ ਹੈ ਕਿ ਅਗਰ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਵੱਖ-ਵੱਖ ਵਿਭਾਗਾਂ ਤੋਂ ਰਿਟਾਇਰ ਹੋਏ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ , ਉਨ੍ਹਾਂ ਦੇ ਵੱਖ ਵੱਖ ਤਰ੍ਹਾਂ ਦੇ ਖਤਮ ਕੀਤੇ ਗਏ ਭੱਤਿਆਂ ਨੂੰ ਮੁੜ ਬਹਾਲ ਨਹੀਂ ਕੀਤਾ ਜਾਂਦਾ। ਇਸ ਸਭ ਦੇ ਕਾਰਨ ਹੀ 28 ਅਤੇ 29 ਦਸੰਬਰ ਨੂੰ ਪੰਜਾਬ ਬੰਦ ਕਰਨ ਦੀ ਕਾਲ ਦਿੱਤੀ ਗਈ ਹੈ।

ਓਥੇ ਹੀ ਆਖਿਆ ਗਿਆ ਹੈ ਕਿ ਅਗਰ ਸਰਕਾਰ ਵੱਲੋਂ ਸਮਾਂ ਰਹਿੰਦੇ ਕੱਚੇ ਮੁਲਾਜਮਾਂ ਨੂੰ ਪੱਕੇ ਨਹੀਂ ਕੀਤਾ ਜਾਂਦਾ। ਜਿੱਥੇ 28 ਅਤੇ 29 ਦਸੰਬਰ ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਪੰਜਾਬ ਸਿਵਲ ਸਕੱਤਰੇਤ ਦੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਉੱਥੇ ਹੀ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਤੇ ਵੀ ਸਾਰੇ ਦਫਤਰਾਂ ਨੂੰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਤੋਂ ਬਾਅਦ ਲੁਧਿਆਣਾ ਵਿਖੇ 30 ਦਸੰਬਰ ਨੂੰ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕੀ ਜਾਵੇਗੀ।



error: Content is protected !!