ਆਈ ਤਾਜਾ ਵੱਡੀ ਖਬਰ
ਅੱਜ ਨੌਜਵਾਨਾਂ ਵੱਲੋਂ ਜਿੱਥੇ ਅਣਗਹਿਲੀ ਵਰਤ ਲਈ ਜਾਂਦੀ ਹੈ ਅਤੇ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਨਹੀਂ ਵਰਤੀ ਜਾਂਦੀ ਅਤੇ ਵਾਹਨ ਚਲਾਉਣ ਲਈ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਵੀ ਨਹੀਂ ਕੀਤੀ ਜਾਂਦੀ ਹੈ। ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੇ ਨੌਜਵਾਨ ਵੱਖ-ਵੱਖ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਕਈ ਨੌਜਵਾਨਾਂ ਦੀ ਇਨ੍ਹਾਂ ਹਾਦਸਿਆਂ ਵਿਚ ਜਾਨ ਚਲੇ ਜਾਂਦੀ ਹੈ ਜਿਸ ਸਦਕਾ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਅਤੇ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਸਮੇਂ ਸਮੇਂ ਤੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਵਿਚ ਤਬਦੀਲੀ ਕੀਤੀ ਜਾਂਦੀ ਹੈ ਅਤੇ ਲੋਕਾਂ ਨੂੰ ਇਨ੍ਹਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ m ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ।
ਹੁਣ ਭਿਆਨਕ ਸੜਕ ਹਾਦਸੇ ਵਿੱਚ ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋਣ ਨਾਲ ਪਰਿਵਾਰ ਦੀਆਂ ਖੁਸ਼ੀਆਂ ਉੱਜੜ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਬੋਹਰ ਦੇ ਅਧੀਨ ਆਉਣ ਵਾਲੇ ਪਿੰਡ ਵਰਿਆਮ ਖੇੜਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਮੋਟਰ ਸਾਈਕਲ ਤੋਂ ਡਿੱਗਣ ਕਾਰਨ ਉਸ ਉਪਰ ਸਵਾਰ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਦੱਸ ਦਈਏ ਕਿ 16 ਸਾਲਾਂ ਦਾ ਨਬਾਲਗ਼ ਨੌਜਵਾਨ ਦਿਨੇਸ਼ ਪੁੱਤਰ ਨੰਦ ਰਾਮ ਆਪਣੀ ਭੂਆ ਦੇ ਘਰ ਆਪਣੇ ਭੂਆ ਦੇ ਮੁੰਡੇ ਰਾਮ ਸਿੰਘ ਦੇ ਨਾਲ ਜਾ ਰਿਹਾ ਸੀ।
ਰਸਤੇ ਵਿੱਚ ਅਚਾਨਕ ਹੀ ਉਨ੍ਹਾਂ ਦਾ ਮੋਟਰਸਾਈਕਲ ਤਿਲਕ ਗਿਆ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਪਹਿਲਾਂ ਨਜ਼ਦੀਕ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਫਰੀਦਕੋਟ ਦੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਜਿੱਥੇ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖ ਕੇ ਫਿਰ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ ਜਿੱਥੇ ਇਹ ਨੌਜਵਾਨ ਜੋ ਉੱਥੇ ਹੀ ਸ਼ਨੀਵਾਰ ਨੂੰ ਇਸ ਨੌਜਵਾਨ ਦੀ ਮੌਤ ਹੋਣ ਨਾਲ ਪ੍ਰਵਾਨ ਦਾ ਪਹਾੜ ਟੁੱਟ ਪਿਆ।
ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੁਲਸ ਵੱਲੋਂ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੌਰਚਰੀ ਵਿਚ ਰਖਵਾਇਆ ਗਿਆ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਵਿੱਚ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ।

ਤਾਜਾ ਜਾਣਕਾਰੀ