ਆਈ ਤਾਜ਼ਾ ਵੱਡੀ ਖਬਰ
ਵਾਪਰ ਰਹੇ ਸੜਕ ਹਾਦਸਿਆ ਦੇ ਕਾਰਨ ਜਿੱਥੇ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਉਥੇ ਹੀ ਅਜਿਹੇ ਹਾਦਸਿਆ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਜਿਥੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਪਰ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਵਾਹਨ ਚਾਲਕ ਇਨ੍ਹਾਂ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਜਿਨ੍ਹਾਂ ਦੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਜਾਨ ਚਲੀ ਜਾਂਦੀ ਹੈ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਵਾਹਨ ਚਾਲਕਾਂ ਨੂੰ ਇਨ੍ਹਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਪਰ ਅਜਿਹੇ ਹਾਦਸਿਆਂ ਦੇ ਚਲਦਿਆਂ ਹੋਇਆਂ ਕਈ ਲੋਕਾਂ ਦੀ ਜਾਨ ਚਲੇ ਜਾਂਦੀ ਹੈ ਕਿਉਂਕਿ ਲੋਕਾਂ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦਾ ਉਲੰਘਣ ਕੀਤਾ ਜਾਂਦਾ ਹੈ।
ਆਏ ਦਿਨ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਦੇ ਮਨਾਂ ਅੰਦਰ ਡਰ ਪੈਦਾ ਕਰ ਰਹੀਆਂ ਹਨ। ਹੁਣ ਪੰਜਾਬ ਤੇ ਇੱਥੇ ਭੋਗ ਤੇ ਜਾ ਰਹੇ ਪਤੀ ਪਤਨੀ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋਈ ਹੈ ਜਿੱਥੇ ਸੀਸੀਟੀਵੀ ਮੰਜ਼ਰ ਵੀ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਆਜ਼ਾਦ ਨਗਰ ਇਲਾਕੇ ਤੋਂ ਸਾਹਮਣੇ ਆਈ ਹੈ। ਜਿੱਥੇ ਅੱਜ ਸਵੇਰੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ ਹੈ।
ਦੱਸਿਆ ਗਿਆ ਹੈ ਕਿ ਜੰਡਿਆਲਾ ਦੇ ਰਹਿਣ ਵਾਲੇ ਧਰਮਿੰਦਰ ਸਿੰਘ ਅਤੇ ਉਸ ਦੀ ਪਤਨੀ ਰਾਜਬੀਰ ਕੌਰ ਜਿੱਥੇ ਰਿਸ਼ਤੇਦਾਰੀ ਵਿੱਚ ਹੋਈ ਮੌਤ ਦੇ ਇਕ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਉਥੇ ਹੀ ਘਰ ਤੋਂ ਕੁਝ ਦੂਰੀ ਤੇ ਜਾਣ ਦੌਰਾਨ ਹੀ ਇਕ ਤੇਜ਼ ਰਫਤਾਰ ਗੱਡੀ ਵੱਲੋਂ ਉਨ੍ਹਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ।
ਇਹ ਹਾਦਸਾ ਇੰਨਾ ਭਿਆਨਕ ਸੀ ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਦੇ ਅਧਾਰ ਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਅਨੁਸਾਰ ਮੁਲਜ਼ਮ ਸਰਵਣ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਜੋ ਅਜੇ ਫਰਾਰ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕੇ ਪਤੀ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਅਤੇ ਪਤਨੀ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।
Home ਤਾਜਾ ਜਾਣਕਾਰੀ ਪੰਜਾਬ; ਭੋਗ ਤੇ ਜਾ ਰਹੇ ਪਤੀ ਪਤਨੀ ਦੀ ਹੋਈ ਦਰਦਨਾਕ ਹਾਦਸੇ ਚ ਮੌਤ- CCTV ਚ ਖਤਰਨਾਕ ਮੰਜਰ ਆਇਆ ਸਾਹਮਣੇ
ਤਾਜਾ ਜਾਣਕਾਰੀ