ਆਈ ਤਾਜ਼ਾ ਵੱਡੀ ਖਬਰ
ਅੱਜ ਦੇ ਦੌਰ ਵਿੱਚ ਜਿੱਥੇ ਹਰ ਇਨਸਾਨ ਵੱਲੋਂ ਬਹੁਤ ਘੱਟ ਸਮੇਂ ਵਿੱਚ ਅਮੀਰ ਬਣਨ ਦੇ ਸੁਪਨੇ ਦੇਖੇ ਜਾ ਰਹੇ ਹਨ, ਇਸ ਵਾਸਤੇ ਕੁਝ ਲੋਕਾਂ ਵੱਲੋਂ ਕਾਨੂੰਨੀ ਅਤੇ ਗੈਰ ਕਾਨੂੰਨੀ ਰਸਤੇ ਵੀ ਅਖਤਿਆਰ ਕੀਤੇ ਜਾਂਦੇ ਹਨ। ਜਿੱਥੇ ਵਿਦੇਸ਼ ਜਾਣ ਵਾਸਤੇ ਅਜਿਹੇ ਰਸਤੇ ਅਪਣਾਏ ਜਾ ਰਹੇ ਹਨ ਉਥੇ ਹੀ ਲੋਕਾਂ ਵੱਲੋਂ ਪੰਜਾਬ ਵਿੱਚ ਰਹਿੰਦੇ ਹੋਏ ਵੀ ਅਜਿਹੇ ਰਸਤੇ ਅਪਨਾ ਕੇ ਲੁੱਟ-ਖੋਹ ਅਤੇ ਚੋਰੀ ਠੱਗੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿੱਥੇ ਲੜਕਿਆਂ ਵੱਲੋਂ ਅਜਿਹੀਆਂ ਵਾਰਦਾਤਾਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਲੜਕੀਆਂ ਵੱਲੋਂ ਵੀ ਲਗਾਤਾਰ ਧੋਖਾਧੜੀ ਕੀਤੇ ਜਾਣ ਦੇ ਬਹੁਤ ਸਾਰੇ ਮਾਮਲੇ ਹੁਣ ਤੱਕ ਸਾਹਮਣੇ ਆ ਚੁੱਕੇ ਹਨ।
ਜਿਨ੍ਹਾਂ ਕਾਰਨ ਬਹੁਤ ਸਾਰੇ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਅੱਜਕਲ੍ਹ ਬਹੁਤ ਸਾਰੀਆਂ ਕੁੜੀਆਂ ਵੱਲੋਂ ਪੈਸਾ ਕਮਾਉਣ ਦੇ ਚੱਕਰ ਵਿਚ ਲੋਕਾਂ ਨਾਲ ਕਈ ਤਰ੍ਹਾਂ ਦੇ ਧੋਖਾ-ਧੜੀ ਕੀਤੇ ਜਾਣ ਦੇ ਮਾਮਲਿਆਂ ਕਾਰਨ ਵੀ ਲੋਕਾਂ ਵਿਚ ਡਰ ਪੈਦਾ ਕਰ ਦਿੱਤਾ ਹੈ। ਹੁਣ ਪੰਜਾਬ ਵਿੱਚ ਇੱਥੇ ਮਰੀਜ਼ਾਂ ਨਾਲ ਆਏ ਲੜਕਿਆਂ ਨੂੰ ਆਪਣੇ ਹੁਸਨ ਦਾ ਜਲਵਾ ਦਿਖਾ ਕੇ ਫਸਾਉਣ ਵਾਲੀ ਨਰਸ ਨੂੰ ਟਰੈਪ ਰਾਹੀ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ।
ਜਿੱਥੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਇੱਕ ਨਰਸ ਨੂੰ ਹਨੀ ਟਰੈਪ ਲਗਾਕੇ ਆਪਣੇ ਜਾਲ ਵਿੱਚ ਫਸਾਉਣ ਵਾਲੀ ਲੜਕੀ ਨੂੰ ਪੁਲਿਸ ਵੱਲੋਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਦੀ ਸ਼ਿਕਾਇਤ ਕਰਨ ਵਾਲੇ ਫਿਲੋਰ ਦੇ ਨਜ਼ਦੀਕ ਦੇ ਇਕ ਨੌਜਵਾਨ ਵੱਲੋਂ ਪੁਲਿਸ ਨੂੰ ਸ਼ਿਕਾਇਤ ਵਿਚ ਦੱਸਿਆ ਗਿਆ ਕਿ ਜਿੱਥੇ ਉਸ ਦੇ ਪਿਤਾ ਦਾ ਐਕਸੀਡੈਂਟ ਹੋਣ ਤੇ ਉਸ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ ਸੀ।
ਉੱਥੇ ਮੌਜੂਦ ਇੱਕ ਨਰਸ ਵੱਲੋਂ ਉਨ੍ਹਾਂ ਨਾਲ ਨੇੜਤਾ ਵਧਾ ਲਈ ਗਈ ਅਤੇ ਉਸ ਤੋਂ ਬਾਅਦ ਆਪਣੀ ਘਰੇਲੂ ਮਜਬੂਰੀ ਦੱਸ ਕੇ ਉਨ੍ਹਾਂ ਕੋਲੋਂ ਹੋਰ ਰੁਪਏ ਵੀ ਠੱਗ ਲਏ ਗਏ। ਇਸ ਤਰਾਂ ਬਾਅਦ ਵਿੱਚ ਉਸ ਵੱਲੋਂ ਨੌਜਵਾਨਾਂ ਨੂੰ ਬਲੈਕਮੇਲ ਕਰਕੇ ਉਨ੍ਹਾਂ ਤੋਂ ਪੈਸੇ ਲੁੱਟੇ ਜਾ ਰਹੇ ਸਨ। ਜਿੱਥੇ ਹੁਣ ਪੁਲੀਸ ਵੱਲੋਂ ਹਨੀ ਟ੍ਰੈਪ ਲਗਾ ਕੇ ਉਸ ਨਰਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਥੇ ਹੀ ਉਸ ਵੱਲੋਂ ਭਵਿੱਖ ਵਿੱਚ ਅਜਿਹਾ ਨਾ ਕਰਨ ਦੀ ਗੱਲ ਆਖਦੇ ਹੋਏ ਲਿਖਤੀ ਰੂਪ ਵਿੱਚ ਮੁਆਫੀ ਮੰਗੀ ਹੈ।
Home ਤਾਜਾ ਜਾਣਕਾਰੀ ਪੰਜਾਬ: ਮਰੀਜਾਂ ਨਾਲ ਆਏ ਲੜਕਿਆਂ ਨੂੰ ਹੁਸਨ ਦਾ ਜਲਵਾ ਦਿਖਾ ਨਰਸ ਫਸਾਉਂਦੀ ਸੀ ਟਰੈਪ ਚ, ਪੁਲਿਸ ਨੇ ਚੁਕਿਆ
ਤਾਜਾ ਜਾਣਕਾਰੀ