ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਰਾਜਨੀਤੀ ਵਿਚ ਆਪਣੀ ਕਿਸਮਤ ਅਜ਼ਮਾਈ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਵੀ ਬਹੁਤ ਸਾਰੇ ਖੇਤਰਾਂ ਦੀਆਂ ਸਖਸ਼ੀਅਤਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਜਿਸ ਸਦਕਾ ਉਨ੍ਹਾਂ ਦੀ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਦਿਨ ਰਾਤ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਕਿਉਂਕਿ 20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਦੇ ਵਿੱਚ ਕੁਝ ਦਿਨਾਂ ਦਾ ਸਮਾਂ ਬਾਕੀ ਬਚਿਆ ਹੈ। ਇਨ੍ਹਾਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿੱਥੇ ਬਹੁਤ ਸਾਰੀਆਂ ਵੱਖ ਵੱਖ ਖੇਤਰਾਂ ਦੀਆਂ ਹਸਤੀਆਂ ਵੱਲੋਂ ਵੱਖ-ਵੱਖ ਪਾਰਟੀਆਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ।
ਉਥੇ ਹੀ ਕੁਝ ਨੂੰ ਪਾਰਟੀ ਵੱਲੋਂ ਸੀਟ ਨਾ ਦਿੱਤੇ ਜਾਣ ਦੇ ਕਾਰਨ ਵੀ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜਿਆਂ ਵਿੱਚ ਜਾਣ ਦਾ ਸਿਲਸਿਲਾ ਜਾਰੀ ਹੈ। ਹੁਣ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਅਚਾਨਕ ਇਹ ਕੰਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਦੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਹਮੇਸ਼ਾ ਔਰਤਾਂ ਦੇ ਪੱਖ ਵਿੱਚ ਆਵਾਜ਼ ਬੁਲੰਦ ਕਰਦੇ ਹੋਏ ਸਾਹਮਣੇ ਆਏ ਹਨ। ਉਥੇ ਹੀ ਆਏ ਦਿਨ ਕਿਸੇ ਨਾ ਕਿਸੇ ਕੇਸ ਨੂੰ ਲੈ ਕੇ ਚਰਚਾ ਵਿੱਚ ਬਣੇ ਰਹਿੰਦੇ ਹਨ।
ਅਤੇ ਸੋਸ਼ਲ ਮੀਡੀਆ ਉਪਰ ਵੀ ਹਰ ਵਕਤ ਚਰਚਾ ਵਿਚ ਰਹਿੰਦੇ ਹਨ। ਜਿੱਥੇ ਪਹਿਲਾ ਮਨੀਸ਼ਾ ਗੁਲਾਟੀ ਤੇ ਕਾਂਗਰਸ ਵਿੱਚ ਹੋਣ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ। ਕਿਉਕਿ ਸਾਹਮਣੇ ਆਈਆਂ ਖਬਰਾਂ ਦੇ ਮੁਤਾਬਕ ਆਖਿਆ ਜਾ ਰਿਹਾ ਸੀ ਕਿ ਕਾਂਗਰਸ ਵੱਲੋਂ ਉਨ੍ਹਾਂ ਨੂੰ ਟਿਕਟ ਦਿੱਤੀ ਜਾ ਸਕਦੀ ਹੈ।
ਕਿਉਂਕਿ ਮਨੀਸ਼ਾ ਗੁਲਾਟੀ ਵੱਲੋਂ ਜਿਥੇ ਪਹਿਲਾ ਚੰਨੀ ਉਪਰ ਕੁੱਝ ਦੋਸ਼ ਲਗਾਏ ਗਏ ਸਨ ਜਿਸ ਸਮੇਂ ਉਹ ਤਕਨੀਕੀ ਸਿੱਖਿਆ ਮੰਤਰੀ ਸਨ। ਉਸ ਸਮੇਂ ਉਨ੍ਹਾਂ ਵੱਲੋਂ ਧਰਨੇ ਉੱਪਰ ਬੈਠਣ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ। ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਸ ਮਾਮਲੇ ਨਾਲ ਜੁੜੀ ਹੋਈ ਕੋਈ ਵੀ ਖ਼ਬਰ ਸਾਹਮਣੇ ਨਹੀਂ ਆਈ। ਪਰ ਹੁਣ ਅਚਾਨਕ ਹੀ ਮਨੀਸ਼ਾ ਗੁਲਾਟੀ ਵੱਲੋਂ ਭਾਜਪਾ ਵਿੱਚ ਸ਼ਾਮਲ ਹੋ ਕੇ ਕਾਂਗਰਸ ਨੂੰ ਭਾਰੀ ਝਟਕਾ ਦਿੱਤਾ ਗਿਆ ਹੈ।

ਤਾਜਾ ਜਾਣਕਾਰੀ