ਆਈ ਤਾਜ਼ਾ ਵੱਡੀ ਖਬਰ
ਅੱਜ ਦੇ ਦੌਰ ਵਿੱਚ ਹਰ ਇਨਸਾਨ ਵਿਚ ਅੱਗੇ ਵਧਣ ਦੀ ਹੋੜ ਲੱਗੀ ਹੋਈ ਹੈ। ਜਿੱਥੇ ਇਸ ਤੇਜ਼ੀ ਦੇ ਚਲਦਿਆਂ ਹੋਇਆਂ ਕਈ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜਿਸ ਨਾਲ ਕਈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਕਿਉਂਕਿ ਇਸ ਗੱਲ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਕਈ ਲੋਕਾਂ ਦੀ ਜਾਨ ਤੱਕ ਵੀ ਚਲੇ ਜਾਂਦੀ ਹੈ। ਵਾਹਨਾਂ ਦੀ ਤੇਜ਼ ਰਫਤਾਰ ਅਤੇ ਅੱਗੇ ਵਧਣ ਦੀ ਕਾਹਲ ਦੇ ਚਲਦਿਆਂ ਹੋਇਆਂ ਜਿਥੇ ਬਹੁਤ ਸਾਰੇ ਲੋਕਾਂ ਵੱਲੋਂ ਇੱਕ ਦੂਸਰੇ ਨੂੰ ਗਾਲੀ-ਗਲੋਚ ਕੀਤਾ ਜਾਂਦਾ ਹੈ। ਉਥੇ ਹੀ ਕਈ ਭਿਆਨਕ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।
ਹੁਣ ਪੰਜਾਬ ਵਿੱਚ ਰਸਤਾ ਨਾ ਦੇਣ ਦੇ ਚਲਦਿਆਂ ਹੋਇਆਂ ਜਿੰਮ ਦੇ ਮਾਲਕ ਵੱਲੋਂ ਗਰੀਬ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਹੈ ਜਿਸ ਦੀ ਵੀਡੀਓ ਵਾਇਰਲ ਹੋਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਰੇਟਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਉਥੇ ਹੀ ਵੇਖਿਆ ਜਾ ਸਕਦਾ ਹੈ ਇਸ ਵੀਡੀਓ ਵਿਚ ਇਕ ਗਰੀਬ ਵਿਅਕਤੀ ਦੀ ਕੁੱਟਮਾਰ ਹੋਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ ਮਜ਼ਦੂਰ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਉਹ ਆਪਣੇ ਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ। ਉਸ ਸਮੇਂ ਇੱਕ ਜਿੰਮ ਦਾ ਮਾਲਕ ਵੀ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਵਾਸਤੇ ਜਾ ਰਿਹਾ ਸੀ। ਜਿਸ ਵੱਲੋਂ ਪਿੱਛੋਂ ਆ ਕੇ ਉਸ ਨੂੰ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ ਗਿਆ ਤੇ ਆਖਿਆ ਗਿਆ ਕਿ ਉਸ ਵਿਅਕਤੀ ਵੱਲੋਂ ਉਹਨਾਂ ਨੂੰ ਰਸਤਾ ਨਹੀਂ ਦਿੱਤਾ ਗਿਆ ਹੈ ਜਿਸ ਦੇ ਚਲਦਿਆਂ ਹੋਇਆ ਉਸ ਦੀ ਕੁੱਟਮਾਰ ਵੀ ਕੀਤੀ ਗਈ।
ਉਸ ਵਿਅਕਤੀ ਵੱਲੋਂ ਜਿਥੇ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਭਰੇ ਬਾਜ਼ਾਰ ਵਿੱਚ ਕੀਤਾ ਗਿਆ। ਉਥੇ ਹੀ ਬਾਕੀ ਲੋਕਾਂ ਵੱਲੋਂ ਵੀ ਮਜ਼ਦੂਰ ਨੂੰ ਇਨਸਾਫ ਦਿਵਾਏ ਜਾਣ ਦੀ ਮੰਗ ਕੀਤੀ ਗਈ ਹੈ ਅਤੇ ਕੁੱਟਮਾਰ ਅਤੇ ਗਾਲੀ-ਗਲੋਚ ਕਰਨ ਵਾਲੇ ਜਿਮ ਦੇ ਮਾਲਕ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਜਿੱਥੇ ਜਿੰਮ ਦੇ ਮਾਲਕ ਵੱਲੋਂ ਬਿਨਾਂ ਵਜ੍ਹਾ ਹੀ ਉਸ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਹੈ।
ਤਾਜਾ ਜਾਣਕਾਰੀ