ਕੈਪਟਨ ਨੇ ਹੁਣੇ ਹੁਣੇ ਕਰਤਾ ਇਹ ਇਹ ਲਾਗੂ

ਚੰਡੀਗੜ੍ਹ : ਪੰਜਾਬ ਵਿਚ ਲਗਾਤਾਰ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਹੋਰ ਸਖ਼ਤੀ ਕੀਤੀ ਗਈ। ਸਰਕਾਰ ਦੀਆਂ ਤਾਜ਼ਾ ਗਾਈਡ ਲਾਈਨ ਮੁਤਾਬਕ ਵਿਆਹ ਸਮਾਗਮ ਵਿਚ ਮਹਿਜ਼ 30 ਲੋਕ ਹਿੱਸਾ ਲੈ ਸਕਣਗੇ ਜਦਕਿ ਪਹਿਲਾਂ 50 ਲੋਕਾਂ ਨੂੰ ਵਿਆਹ ਵਿਚ ਸ਼ਮੂਲੀਅਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ।

ਨਿਯਮਾਂ ਵਿਚ ਸਾਫ਼ ਤੌਰ ‘ਤੇ ਕਿਹਾ ਗਿਆ ਹੈ ਕਿ ਵਿਆਹ ਸਮਾਗਮ ਵਿਚ ਦੋਵਾਂ ਧਿਰਾਂ (ਕੁੜੀ-ਮੁੰਡੇ) ਵਲੋਂ 30 ਲੋਕ ਹੀ ਹਿੱਸਾ ਲੈ ਸਕਣਗੇ। ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਇਕੱਠ ਜਾਂ ਧਰਨੇ ਪ੍ਰਦਰਸ਼ਨਾਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਜੇਕਰ ਕੋਈ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ, ਉਸ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ।ਇਸ ਤੋਂ ਇਲਾਵਾ ਜੇਕਰ ਕੋਈ ਮੀਟਿੰਗ ਕਰਦਾ ਹੈ ਤਾਂ ਇਸ ਮੀਟਿੰਗ ਵਿਚ ਪੰਜ ਤੋਂ ਜ਼ਿਆਦਾ ਲੋਕ ਹਿੱਸਾ ਨਹੀਂ ਲੈ ਸਕਣਗੇ।

ਦਰਅਸਲ ਪਿਛਲੇ ਕੁਝ ਦਿਨਾਂ ਤੋਂ ਦੇਖਣ ਵਿਚ ਆਇਆ ਸੀ ਕਿ ਵੱਖ-ਵੱਖ ਧਿਰਾਂ ਭਾਵੇਂ ਉਹ ਸਿਆਸੀ ਆਗੂ ਹੋਣ, ਧਾਰਮਿਕ ਹੋਣ ਜਾਂ ਫਿਰ ਅਧਿਆਪਕ ਜਥੇਬੰਦੀਆਂ ਹੋਣ, ਵਲੋਂ ਧਰਨੇ ਪ੍ਰਦਰਸ਼ਨ ਉਲੀਕੇ ਜਾ ਰਹੇ ਸਨ, ਜਿਨ੍ਹਾਂ ਵਿਚ ਸਾਫ਼ ਤੌਰ ‘ਤੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜੇਕਰ ਹੁਣ ਕੋਈ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸ ‘ਤੇ ਸਿੱਧੀ ਕਾਰਵਾਈ ਹੋਵੇਗੀ। ਇਸ ਤੋਂ ਇਲਾਵਾ ਕੰਮਕਾਜੀ ਥਾਵਾਂ ‘ਤੇ ਵੀ ਮਾਸਕ ਪਾਉਣ ਪੂਰੀ ਤਰ੍ਹਾਂ ਲਾਜ਼ਮੀ ਕਰ ਦਿੱਤਾ ਗਿਆ ਹੈ। ਜਦਕਿ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਅਤੇ ਥੁੱਕਣ ‘ਤੇ ਪਹਿਲਾਂ ਹੀ ਪੂਰਨ ਤੌਰ ‘ਤੇ ਪਾਬੰਦੀ ਲਗਾਈ ਗਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਪੰਜਾਬ ਲੀ ਆਇਆ ਵੱਡਾ ਸਰਕਾਰੀ ਹੁਕਮ – ਕੈਪਟਨ ਨੇ ਹੁਣੇ ਹੁਣੇ ਕਰਤਾ ਇਹ ਇਹ ਲਾਗੂ
ByadminJuly 13, 2020Comments Off on ਪੰਜਾਬ ਲੀ ਆਇਆ ਵੱਡਾ ਸਰਕਾਰੀ ਹੁਕਮ – ਕੈਪਟਨ ਨੇ ਹੁਣੇ ਹੁਣੇ ਕਰਤਾ ਇਹ ਇਹ ਲਾਗੂ
Previous Postਹੁਣੇ ਹੁਣੇ ਹਸਪਤਾਲ ਚ ਦਾਖਲ ਅਮਿਤਾਬ ਬਚਨ ਬਾਰੇ ਆਈ ਇਹ ਖਾਸ ਵੱਡੀ ਖਬਰ
Next Postਮਸ਼ਹੂਰ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਬਾਰੇ ਆਈ ਇਹ ਵੱਡੀ ਤਾਜਾ ਖਬਰ