BREAKING NEWS
Search

ਪੰਜਾਬ: ਵਾਪਰਿਆ ਭਿਆਨਕ ਹਾਦਸਾ 2 ਕਾਰਾਂ ਦੀ ਟੱਕਰ ਚ ਹੋਈ ਮੌਤ , 5 ਹੋਏ ਜਖਮੀ

ਆਈ ਤਾਜ਼ਾ ਵੱਡੀ ਖਬਰ 

ਬੇਸ਼ੱਕ ਸਾਡੇ ਦੇਸ਼ ਦੀਆਂ ਸੜਕਾਂ ਦੇ ਆਲੇ ਦੁਆਲੇ ਸੜਕੀ ਨਿਯਮਾਂ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਦੇ ਲਈ ਬਹੁਤ ਸਾਰੇ ਨਿਯਮ ਲਿਖੇ ਹੁੰਦੇ ਹਨ , ਪਰ ਲੋਕ ਸੜਕਾਂ ਦੇ ਆਲੇ ਦੁਆਲੇ ਲਿਖੇ ਨਿਯਮਾਂ ਨੂੰ ਪੜ੍ਹਨ ਦੀ ਬਜਾਏ ਸਗੋਂ ਉਸ ਨੂੰ ਅਣਦੇਖਿਆ ਅਤੇ ਅਣਗੌਲਿਆ ਕਰ ਕੇ ਸੜਕੀ ਨਿਯਮਾਂ ਦੀ ਉਲੰਘਣਾ ਕਰਦੇ ਹਨ । ਜਿਸ ਕਾਰਨ ਕਈ ਤਰ੍ਹਾਂ ਦੇ ਦਰਦਨਾਕ ਹਾਦਸੇ ਹਰ ਰੋਜ਼ ਵਾਪਰਦੇ ਹਨ । ਹਰ ਰੋਜ਼ ਸਡ਼ਕੀ ਹਾਦਸਿਆਂ ਦੌਰਾਨ ਕਈ ਲੋਕ ਆਪਣੀਆਂ ਜਾਨਾਂ ਗੁਆਉਂਦੇ ਹਨ ਤੇ ਕਈ ਆਪਣਿਆਂ ਨੂੰ ਹਮੇਸ਼ਾਂ ਹਮੇਸ਼ਾਂ ਲਈ ਇਨ੍ਹਾਂ ਸੜਕੀ ਹਾਦਸਿਆਂ ਦੌਰਾਨ ਗੁਆ ਲੈਦੇ ਹਨ । ਅਜਿਹਾ ਹੀ ਅੱਜ ਇਕ ਮਾਮਲਾ ਪੰਜਾਬ ਦੇ ਜ਼ਿਲਾ ਫਿਰੋਜ਼ਪੁਰ ਦੇ ਪਿੰਡ ਖੋਸਾ ਦਲ ਤੋਂ ਸਾਹਮਣੇ ਆਇਆ ।

ਜਿੱਥੇ ਕਿ ਦੋ ਕਾਰਾਂ ਦੀ ਆਪਸ ਚ ਭਿਆਨਕ ਟੱਕਰ ਹੋ ਗਈ । ਟੱਕਰ ਏਨੀ ਜ਼ਿਆਦਾ ਭਿਆਨਕ ਸੀ ਕਿ ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ । ਜਦਕਿ ਪੰਜ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਸਾਬਕਾ ਸਰਪੰਚ ਜਿਨ੍ਹਾਂ ਦਾ ਨਾਮ ਚਮਕੌਰ ਸਿੰਘ ਸੀ ਉਹ ਫ਼ਿਰੋਜ਼ਪੁਰ ਤੋਂ ਜ਼ੀਰਾ ਵੱਲ ਜਾ ਰਿਹਾ ਸੀ ਕਿ ਉਸੇ ਸਮੇਂ ਜ਼ੀਰਾ ਤੋਂ ਫ਼ਿਰੋਜ਼ਪੁਰ ਵੱਲ ਨੂੰ ਜਾ ਰਹੀ ਕਾਰ ਜਿਸ ਵਿਚ ਪੰਜ ਵਿਅਕਤੀ ਸਵਾਰ ਸਨ , ਉਨ੍ਹਾਂ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋਈ । ਜਿਸ ਦੇ ਚਲਦੇ ਸਾਬਕਾ ਸਰਪੰਚ ਚਮਕੌਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।

ਸੂਚਨਾ ਮਿਲਦੇ ਸਾਰ ਪੁਲੀਸ ਵੀ ਮੌਕੇ ਤੇ ਪਹੁੰਚੀ । ਜਿਨ੍ਹਾਂ ਦੇ ਵੱਲੋਂ ਘਟਨਾ ਦਾ ਜਾਇਜ਼ਾ ਲਿਆ ਗਿਆ । ਮ੍ਰਿਤਕ ਵਿਅਕਤੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਰਕਾਰੀ ਹਸਪਤਾਲ ਵਿੱਚ ਲਾਸ਼ ਨੂੰ ਭੇਜਿਆ ਗਿਆ ।

ਇੰਨਾ ਹੀ ਨਹੀਂ ਸਗੋਂ ਜੋ ਵਿਅਕਤੀ ਇਸ ਪੂਰੀ ਘਟਨਾ ਦੌਰਾਨ ਜ਼ਖ਼ਮੀ ਹੋਏ ਸਨ ਉਨ੍ਹਾਂ ਜ਼ਖ਼ਮੀਆਂ ਨੂੰ ਫ਼ਿਰੋਜ਼ਪੁਰ ਦੇ ਇੱਕ ਨਿਜੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ । ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਉੱਥੇ ਹੀ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਏ ਐੱਸ ਆਈ ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ।



error: Content is protected !!