ਹੁਣੇ ਆਈ ਤਾਜਾ ਵੱਡੀ ਖਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ ਸਾਰਿਆਂ ਜ਼ਿਲ੍ਹਿਆਂ ਵਿਚ ਹੁਣ ਗਰੀਨ ਤੇ ਔਰੇਂਜ ਜ਼ੋਨਾਂ ਵਿਚ 3 ਮਈ ਤੋਂ ਦੁਕਾਨਾਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ । ਰੈਡ ਤੇ ਸੀਮਤ ਜ਼ੋਨਾਂ ਵਿੱਚ ਕੋਈ ਵੀ ਛੋਟ ਨਹੀਂ ਦਿੱਤੀ ਜਾਵਗੀ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਸਵੇਰੇ 7 ਤੋਂ 11 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ਫੈਸਲੇ ਨੂੰ ਬਦਲਣ ਦਾ ਫੈਸਲਾ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕਾਂ ਵੱਲੋਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਖੋਲ੍ਹਣ ਦੀ ਕੀਤੀ ਜਾ ਰਹੀ ਮੰਗ ਦੇ ਕਾਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਦਲਿਆ ਹੋਇਆ ਸਮਾਂ ਲੋਕਾਂ ਦੀ ਸਹਲੂਤ ਨੂੰ ਦੇਖਦਿਆਂ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੀ ਵਿਚਾਰਿਆ ਗਿਆ ਸੀ ਅਤੇ ਇਸ ਗੱਲ ਉਤੇ ਸਹਿਮਤੀ ਬਣੀ ਸੀ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਛੋਟ ਦਾ ਸਮਾਂ ਬਦਲਿਆ ਜਾਵੇ। ਕੈਪਟਨ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਸਮੇਂ ਵਿੱਚ ਤਬਦੀਲੀ ਬਾਰੇ ਨੋਟੀਫਿਕੇਸ਼ਨ ਕਰਨ ਬਾਰੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਜਾਣ। ‘ਸ ਖ ਤੀ ਨਾਲ ਰਾਹਤ ਦੇਣ’ ਬਾਰੇ ਆਪਣੀ ਨੀਤੀ ‘ਤੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਲੈਣ ਲਈ ਜੇਕਰ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਿਨਾਂ ਮਾਸਕ ਪਹਿਨੇ ਬਾਹਰ ਨਿਕਲਿਆ ਤਾਂ ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲੀਸ ਨੂੰ ਬਿਨਾਂ ਮਾਸਕ ਬਾਹਰ ਨਿਕਲਣ ਵਾਲਿਆਂ ਦਾ ਚਲਾਨ ਕਰਨ ਦੀਆਂ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਵਿੱਚ ਢਿੱਲ ਸਖਤ ਪ੍ਰੋਟੋਕੋਲ ਨਾਲ ਹੀ ਮਿਲੇਗੀ ਜਿਸ ਨੂੰ ਲੋਕਾਂ ਵੱਲੋਂ ਅਪਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜੀਵਨ ਨੂੰ ਸੁਖਾਲ ਬਣਾਉਣ ਲਈ ਰਾਹਤ ਮੁਹੱਈਆ ਕਰਵਾਈ ਗਈ ਹੈ ਅਤੇ ਬਿਨਾਂ ਕਾਰਨ ਬਾਹਰ ਨਾ ਨਿਕਲਿਆ ਜਾਵੇ।

ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਨੂੰ ਕਰਫਿਊ ਦੀ ਉਲੰਘਣਾ ਜਾਂ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ,”ਅਸੀਂ ਅਜਿਹੀਆਂ ਕਾਰਵਾਈਆਂ ਬਰਦਾਸ਼ਤ ਨਹੀਂ ਕਰਾਂਗੇ।” ਉਨ੍ਹਾਂ ਕਿਹਾ ਕਿ ਸੂਬੇ ਵਿੱਚ ਧਾਰਾ 144 ਲਾਗੂ ਹੋਣ ਕਰਕੇ ਇਸ ਸਬੰਧ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਾਹਰੀ ਸੂਬਿਆਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਅਤੇ ਇੱਥੇ ਪਰਵਾਸੀ ਮਜ਼ਦੂਰਾਂ ਸਮੇਤ ਫਸੇ ਹੋਰ ਲੋਕਾਂ ਨੂੰ ਉਨ੍ਹਾਂ ਦੇ ਘਰ ਭੇਜਣ ਲਈ ਸਾਰੇ ਢੁੱਕਵੇਂ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮਸਲੇ ‘ਤੇ ਦੂਜੇ ਸੂਬਿਆਂ ਨਾਲ ਨੇੜਿਓਂ ਤਾਲਮੇਲ ਕਾਇਮ ਕਰਕੇ ਕੰਮ ਕਰ ਰਹੀ ਹੈ ਅਤੇ ਉਹ ਕੇਂਦਰ ਸਰਕਾਰ ਨੂੰ ਵੀ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਅਪੀਲ ਕਰ ਚੁੱਕੇ ਹਨ ਜੋ ਅਗਲੇ ਕੁਝ ਦਿਨਾਂ ਤੱਕ ਚੱਲਣਗੀਆਂ ਕਿਉਂਕਿ ਇਸ ਵੇਲੇ ਰੇਲਵੇ ਦੱਖਣੀ ਭਾਰਤ ਤੋਂ ਪਰਵਾਸੀ ਕਾਮਿਆਂ ਨੂੰ ਲਿਆਉਣ ਦੇ ਪ੍ਰਬੰਧਾਂ ਵਿੱਚ ਜੁਟਿਆ ਹੋਇਆ ਹੈ।


ਤਾਜਾ ਜਾਣਕਾਰੀ
ਪੰਜਾਬ ਵਾਲਿਆਂ ਲਈ ਹੁਣੇ ਹੁਣੇ ਕੈਪਟਨ ਨੇ ਕਰਤਾ ਇਹ ਵੱਡਾ ਐਲਾਨ
ByadminMay 2, 2020Comments Off on ਪੰਜਾਬ ਵਾਲਿਆਂ ਲਈ ਹੁਣੇ ਹੁਣੇ ਕੈਪਟਨ ਨੇ ਕਰਤਾ ਇਹ ਵੱਡਾ ਐਲਾਨ
Previous Postਪੰਜਾਬ ਦੇ ਇਸ ਜਿਲ੍ਹੇ ਚ ਵਜਿਆ ਖਤਰੇ ਦਾ ਘੁਗੂ ਸਵੇਰੇ ਸੀ 11 ਹੁਣ ਹੋ ਗਏ 84 ਪੌਜੇਟਿਵ - ਦੇਖੋ ਪੂਰੀ ਖਬਰ
Next Postਕਰੋਨਾ ਦਾ ਟੁੱਟਿਆ ਪੰਜਾਬ ਤੇ ਪਹਾੜ - ਇਸ ਜਗ੍ਹਾ ਮਿਲੇ 63 ਪੌਜੇਟਿਵ ਮਚੀ ਹਾਹਾਕਾਰ