BREAKING NEWS
Search

ਪੰਜਾਬ ਵਾਸੀਆਂ ਲਈ ਆਈ ਵੱਡੀ ਖਬਰ 3 ਅਗਸਤ ਤੋਂ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਕੇਸਾਂ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਸਰਕਾਰ ਵੱਲੋਂ ਲਾਗੂ ਕਰ ਦਿੱਤੀਆਂ ਗਈਆਂ ਸਨ। ਜਿਸ ਨਾਲ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਸਰਕਾਰ ਵੱਲੋਂ ਸਖਤ ਹਦਾਇਤਾਂ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਉਣ ਲਈ ਜਾਰੀ ਕੀਤੀਆਂ ਗਈਆਂ ਸਨ। ਜਿੱਥੇ ਧਾਰਮਿਕ ਸੰਸਥਾਵਾਂ ਵਿੱਚ ਵੀ ਵਧੇਰੇ ਗਿਣਤੀ ਦੇ ਆਉਣ ਉਪਰ ਰੋਕ ਲਗਾ ਦਿੱਤੀ ਗਈ ਸੀ । ਉੱਥੇ ਹੀ ਹਵਾਈ ਆਵਾਜਾਈ ਉਪਰ ਵੀ ਇਸ ਤਰ੍ਹਾਂ ਦਾ ਪ੍ਰਭਾਵ ਦੇਖਣ ਨੂੰ ਮਿਲਦਾ ਹੈ। ਪਰ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਰਕਾਰ ਵੱਲੋਂ ਜ਼ਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।

ਕੀਤੀ ਗਈ ਤਾਲਾਬੰਦੀ ਦੇ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਹੁਣ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਹੌਲੀ ਹੌਲੀ ਢਿੱਲ ਦਿੱਤੀ ਜਾ ਰਹੀ ਹੈ। ਹੁਣ ਪੰਜਾਬ ਵਾਸੀਆਂ ਲਈ ਇਕ ਵੱਡੀ ਖਬਰ ਆਈ ਹੈ, 3 ਅਗਸਤ ਤੋਂ ਇਹ ਐਲਾਨ ਹੋ ਗਿਆ ਹੈ। ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਖੁਸ਼ੀ ਮਿਲ ਸਕੇ। ਕਿਉਂਕਿ ਕਰੋਨਾ ਦੌਰਾਨ ਕੀਤੀ ਗਈ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਦੇ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ।

ਹੁਣ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਅਸਾਨ ਹੋ ਗਿਆ ਹੈ। ਕਿਉਕਿ ਹਵਾਈ ਸਫਰ ਦੇ ਜ਼ਰੀਏ ਸ਼ਰਧਾਲੂ ਕੁਝ ਸਮੇਂ ਵਿਚ ਹੀ ਇਸ ਦੂਰੀ ਨੂੰ ਤੈਅ ਕਰ ਸਕਣਗੇ। ਪੰਜਾਬ ਤੋਂ ਆਉਣ ਵਾਲੀ ਸੰਗਤ ਨੂੰ ਖ਼ੁਸ਼ਖ਼ਬਰੀ ਦਿੰਦੇ ਹੋਏ ਸ੍ਰੀ ਗੁਰੂ ਗੋਬਿੰਦ ਸਿੰਘ ਹਵਾਈ ਅੱਡੇ ਦੇ ਮੈਨੇਜਰ ਗਜੇਂਦਰ ਗੁੱਟੇ ਨੇ ਕਿਹਾ ਕਿ ਏਅਰ ਇੰਡੀਆ ਦੀ ਨਾਂਦੇੜ-ਅੰਮ੍ਰਿਤਸਰ-ਦਿੱਲੀ ਉਡਾਣ 3 ਅਗਸਤ ਤੋਂ ਮੁੜ ਸ਼ੁਰੂ ਹੋ ਰਹੀ ਹੈ।

ਇਸ ਖਬਰ ਨੂੰ ਸੁਣਦੇ ਹੀ ਨੰਦੇੜ ਸਾਹਿਬ ਜਾਣ ਵਾਲੇ ਯਾਤਰੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਿਉਂਕਿ ਇਹ ਸੇਵਾ ਕੋਰੋਨਾ ਕਾਰਨ ਆਰਜ਼ੀ ਤੌਰ ‘ਤੇ ਮੁਅੱਤਲ ਕੀਤੀ ਗਈ ਸੀ। ਕਰੋਨਾ ਕੇਸਾਂ ਵਿੱਚ ਆਈ ਕਮੀ ਨੂੰ ਵੇਖਦੇ ਹੋਏ ਮੁੜ ਤੋਂ ਇਸ ਸੇਵਾ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ।



error: Content is protected !!