BREAKING NEWS
Search

ਪੰਜਾਬ ਵਾਸੀਆਂ ਲਈ ਆਈ ਵੱਡੀ ਖ਼ੁਸ਼ੀ ਦੀ ਖਬਰ – ਕੈਪਟਨ ਸਰਕਾਰ ਨੇ ਦਿਤੀ ਇਹ ਮੰਜੂਰੀ

ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕਰੋਨਾ ਤੋਂ ਬਚਾ ਲਈ ਸੂਬੇ ਅੰਦਰ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਅਤੇ ਲਾਗੂ ਕੀਤੇ ਗਏ ਕਰਫਿਊ ਨੂੰ ਵੀ 10 ਜੂਨ ਤੱਕ ਜਾਰੀ ਰੱਖਿਆ ਜਾ ਰਿਹਾ ਹੈ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਕੋਰੋਨਾ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਸੂਬਾ ਸਰਕਾਰ ਵੱਲੋਂ 1 ਲੱਖ ਨੌਜਵਾਨਾਂ ਨੂੰ ਨੌਕਰੀਆਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਆਪਣੇ ਸ਼ਾਸਨ ਕਾਲ ਦੇ ਆਖਰੀ ਬਜਟ ਵਿੱਚ ਵੀ ਔਰਤਾਂ ਲਈ ਬਹੁਤ ਸਾਰੀਆਂ ਸਹੂਲਤਾਂ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਵਾਸੀਆਂ ਲਈ ਇਕ ਵੱਡੀ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਕੈਪਟਨ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ। ਬੀਤੇ ਦਿਨੀਂ ਸਮਾਜਕ ਸੁਰੱਖਿਆ ਮਹੀਨਾਵਾਰ ਪੈਨਸ਼ਨ ਨੂੰ ਵਧਾਏ ਜਾਣ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ 1 ਜੁਲਾਈ ਤੋਂ ਲਾਗੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਸ ਵਾਸਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਲਾਭਪਾਤਰੀਆਂ ਨੂੰ 1 ਜੁਲਾਈ ਤੋਂ ਪੈਨਸ਼ਨ 750 ਦੀ ਬਜਾਏ 1500 ਰੁਪਏ ਦਿਤੀ ਜਾਵੇਗੀ।

ਇਸ ਪੈਨਸ਼ਨ ਦੇ ਦੁੱਗਣੀ ਕੀਤੇ ਜਾਣ ਨਾਲ ਬੇਸਹਾਰਾ ਔਰਤਾਂ, ਵਿਧਵਾਵਾਂ ,ਬਜ਼ੁਰਗ ਅਤੇ ਵਿਕਲਾਂਗ ਵਿਅਕਤੀਆਂ ਨੂੰ ਰਾਹਤ ਮਿਲੀ ਹੈ। ਮੁੱਖ ਮੰਤਰੀ ਨੇ ਕਰੋਨਾ ਦੌਰਾਨ ਅਨਾਥ ਬੱਚਿਆਂ ਲਈ ਵੀ ਗ੍ਰੈਜੂਏਸ਼ਨ ਤੱਕ ਦੀ ਮੁਫਤ ਸਿੱਖਿਆ ਦਾ ਐਲਾਨ ਕੀਤਾ ਸੀ। ਇਸ ਦਾ ਫਾਇਦਾ ਉਹ ਪਰਵਾਰ ਲੈ ਸਕਦੇ ਹਨ, ਜਿੱਥੇ ਪਰਿਵਾਰ ਵਿੱਚ ਕਮਾਊ ਵਿਅਕਤੀ ਕਰੋਨਾ ਦੇ ਕਾਰਨ ਆਪਣੀ ਜਾਨ ਗੁਆ ਚੁੱਕਾ ਹੈ। ਇਸ ਯੋਜਨਾ ਨੂੰ ਵੀ 1 ਜੁਲਾਈ 2021 ਤੋਂ ਲਾਗੂ ਕੀਤਾ ਜਾ ਰਿਹਾ ਹੈ।

ਸਾਲ 2020- 21 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 13 ਲੱਖ ਲਾਭਪਾਤਰੀਆਂ ਸਮੇਤ ਕੁੱਲ 25.55 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ ਹੈ,ਮਹੀਨਾਵਾਰ ਪੈਨਸ਼ਨ ਹੁਣ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੇ ਮੱਦੇਨਜ਼ਰ 2020-21 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਜੋ ਕਿ ਸਾਲ 2020- 21 ਦੇ 2,320 ਕਰੋੜ ਰੁਪਏ ਦੇ ਬਜਟ ਖਰਚਿਆਂ ਮੁਕਾਬਲੇ 72 ਫੀਸਦੀ ਵਾਧਾ ਦਰਸ਼ਾਉਂਦਾ ਹੈ।



error: Content is protected !!