ਆਈ ਤਾਜਾ ਵੱਡੀ ਖਬਰ
ਅੱਜ ਦੇ ਦੌਰ ਵਿਚ ਬਹੁਤ ਸਾਰੇ ਵਿਅਹੁਤਾ ਰਿਸ਼ਤੇ ਕਿਸੇ ਨਾ ਕਿਸੇ ਕਾਰਨ ਟੁੱਟਦੇ ਜਾ ਰਹੇ ਹਨ। ਬਹੁਤ ਸਾਰੇ ਰਿਸ਼ਤੇ ਦੇ ਟੁੱਟਣ ਦਾ ਕਾਰਨ ਕਿਤੇ ਨਾ ਕਿਤੇ ਨਾਜਾਇਜ਼ ਸੰਬੰਧ ਵੀ ਬਣਦੇ ਹਨ ਜਿਸ ਨਾਲ ਪਤੀ ਪਤਨੀ ਦਾ ਰਿਸ਼ਤਾ ਟੁੱਟ ਜਾਂਦਾ ਹੈ ਅਤੇ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ, ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਅਜਿਹੇ ਕਈ ਨਾਜਾਇਜ਼ ਰਿਸ਼ਤਿਆਂ ਦੇ ਕਾਰਨ ਬਹੁਤ ਸਾਰੇ ਬੱਚੇ ਵੀ ਆਪਣੇ ਮਾਂ-ਬਾਪ ਦੇ ਪਿਆਰ ਤੋਂ ਵਾਂਝੇ ਹੋ ਜਾਂਦੇ ਹਨ। ਆਏ ਦਿਨ ਹੀ ਵਾਪਰਦੀਆਂ ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਨਾਲ ਕਈ ਪਰਿਵਾਰ ਟੁੱਟ ਜਾਂਦੇ ਹਨ। ਅਸੀਂ ਘਟਨਾਵਾਂ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਵਿਚ ਡਰ ਦਾ ਮਾਹੌਲ ਵੀ ਪੈਦਾ ਹੋ ਜਾਂਦਾ ਹੈ ਜਿੱਥੇ ਕਈ ਲੋਕਾਂ ਵੱਲੋਂ ਅਜਿਹੇ ਰਿਸ਼ਤਿਆਂ ਦੇ ਕਾਰਨ ਕੁਝ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।
ਵਿਆਹੀ ਹੋਈ ਔਰਤ ਦੇ ਪਿਆਰ ਵਿਚ ਅੰਨ੍ਹੇ ਹੋਏ ਨੌਜਵਾਨ ਵੱਲੋਂ ਕਤਲ ਕੀਤਾ ਗਿਆ ਹੈ ਜਿੱਥੇ ਪੁਲਿਸ ਵਲੋ ਰਾਜ ਖੋਲ੍ਹਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਵੱਲੋਂ ਇਕ ਔਰਤ ਦਾ ਚਾਕੂ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜਿਥੇ ਵੀਰ ਪੈਲਸ ਦੇ ਨੇੜੇ ਇਕ ਪਾਰਕ ਵਿਚ ਉਹ ਵਿਅਕਤੀ ਨਾਲ ਗੱਲਬਾਤ ਕਰਨ ਵਾਸਤੇ ਪਤੀ-ਪਤਨੀ ਵੱਲੋਂ ਉਸ ਨੂੰ ਬੁਲਾਇਆ ਗਿਆ ਸੀ। ਉਸ ਵਿਅਕਤੀ ਨੂੰ ਪਤੀ ਦੇ ਸਾਹਮਣੇ ਹੀ ਔਰਤ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਜਿੱਥੇ ਔਰਤ ਸਰਬਜੀਤ ਕੌਰ ਦਾ ਪਤੀ ਮਾਰਚ ਮਹੀਨੇ ਦੇ ਵਿਚ ਜੇਲ੍ਹ ਵਿਚ ਬੰਦ ਸੀ ਉਸ ਵੱਲੋਂ ਆਪਣੇ ਪਤੀ ਦੀ ਜ਼ਮਾਨਤ ਵਾਸਤੇ ਜਤਿੰਦਰ ਸਿੰਘ ਤੋਂ ਮਦਦ ਮੰਗੀ ਗਈ ਸੀ। ਜਿਸ ਨੇ ਉਸ ਨੂੰ ਪੈਸੇ ਦਿੱਤੇ ਅਤੇ ਨੂੰ ਵਿਆਹ ਕਰਾਉਣ ਲਈ ਮਜਬੂਰ ਕਰ ਰਿਹਾ ਸੀ।
ਇਸ ਰੰਜਿਸ਼ ਦੇ ਚੱਲਦਿਆਂ ਹੋਇਆਂ ਇਹ ਘਟਨਾ ਵਾਪਰੀ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੋਸ਼ੀ ਜਤਿੰਦਰ ਸਿੰਘ ਨੇ ਦੱਸਿਆ ਕਿ ਔਰਤ ਨੇ ਉਸਨੂੰ ਨਹੀਂ ਦੱਸਿਆ ਸੀ ਕਿ ਉਸ ਦਾ ਵਿਆਹ ਹੋਇਆ ਸੀ ਅਤੇ ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ। ਜਦੋਂ ਉਕਤ ਔਰਤ ਨੇ ਆਪਣੇ ਪਤੀ ਦੀ ਜ਼ਮਾਨਤ ਤੋਂ ਬਾਅਦ ਫੋਨ ਤੇ ਗੱਲ ਬਾਤ ਕਰਨੀ ਬੰਦ ਕਰ ਦਿੱਤੀ ਤਾਂ ਗੁੱਸੇ ਵਿਚ ਆ ਕੇ ਉਸ ਵੱਲੋਂ ਅਜਿਹਾ ਕਦਮ ਚੁੱਕਿਆ ਗਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Home ਤਾਜਾ ਜਾਣਕਾਰੀ ਪੰਜਾਬ: ਵਿਆਹੀ ਹੋਈ ਔਰਤ ਦੇ ਪਿਆਰ ਚ ਅੰਨ੍ਹੇ ਹੋਏ ਨੌਜਵਾਨ ਨੇ ਕਰਤਾ ਵੱਡਾ ਕਾਂਡ , ਬਾਅਦ ਚ ਪੁਲਿਸ ਨੇ ਖੋਲ੍ਹੇ ਰਾਜ
ਤਾਜਾ ਜਾਣਕਾਰੀ