ਆਈ ਤਾਜ਼ਾ ਵੱਡੀ ਖਬਰ
ਮਾਪਿਆਂ ਵੱਲੋਂ ਜਿੱਥੇ ਧੀਆਂ ਨੂੰ ਵਿਆਹ ਕੇ ਸਹੁਰੇ ਵਿਦਾ ਕੀਤਾ ਜਾਂਦਾ ਹੈ ਤਾਂ ਜੋ ਉਹ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰ ਸਕਣ ਉੱਥੇ ਹੀ ਬਹੁਤ ਸਾਰੀਆਂ ਲੜਕੀਆਂ ਆਪਣੇ ਬਹੁਤ ਸਾਰੇ ਸੁਪਨੇ ਸਜਾ ਕੇ ਆਪਣੇ ਸਹੁਰੇ ਪਰਿਵਾਰ ਵਿੱਚ ਜਾਂਦੀਆਂ ਹਨ। ਪਰ ਕੁਝ ਸਹੁਰੇ ਪਰਵਾਰ ਅਜਿਹੇ ਲਾਲਚੀ ਹੁੰਦੇ ਹਨ ਜਿਨ੍ਹਾਂ ਵੱਲੋਂ ਦਹੇਜ਼ ਦੀ ਖਾਤਰ ਆਪਣੀਆਂ ਨਵ ਵਿਆਹੀਆਂ ਨੂੰਹਾਂ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਮਾਪਿਆਂ ਤੋਂ ਹੋਰ ਦਹੇਜ ਲੈ ਕੇ ਆਉਣ ਵਾਸਤੇ ਵੀ ਡਰਾਇਆ ਧਮਕਾਇਆ ਜਾਂਦਾ ਹੈ ਅਤੇ ਕੁੱਟ ਮਾਰ ਕੀਤੀ ਜਾਂਦੀ ਹੈ।
ਜਿਸ ਦੇ ਚਲਦੇ ਹੋਏ ਬਹੁਤ ਸਾਰੀਆਂ ਲੜਕੀਆਂ ਵੱਲੋਂ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ ਅਤੇ ਕੁੱਝ ਸਹੁਰਿਆਂ ਵੱਲੋਂ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਲੜਕੀ ਨੂੰ ਸਹੁਰਿਆਂ ਵੱਲੋਂ ਦਰਦਨਾਕ ਮੌਤ ਦਿੱਤੀ ਗਈ ਹੈ ਜਿਸ ਬਾਰੇ ਭਰਾ ਵੱਲੋਂ ਰੋ ਕੇ ਸਭ ਕੁੱਝ ਦੱਸਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਾਜ਼ਿਲਕਾ ਜ਼ਿਲੇ ਦੇ ਅਧੀਨ ਆਉਣ ਵਾਲੇ ਪਿੰਡ ਅਰਨੀਵਾਲ ਤੋਂ ਸਾਹਮਣੇ ਆਇਆ ਹੈ।
ਜਿੱਥੇ ਇਕ ਵਿਆਹੁਤਾ ਨੂੰ ਉਸ ਦੇ ਸਹੁਰੇ ਪਰਿਵਾਰ ਵੱਲੋਂ ਦਹੇਜ ਦੀ ਮੰਗ ਨੂੰ ਲੈ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। 2018 ਦੇ ਵਿੱਚ ਜਿੱਥੇ ਸਾਜਿਆ ਨਾਮ ਦੀ ਲੜਕੀ ਦਾ ਵਿਆਹ ਸ਼ੁਭਮ ਦੇ ਨਾਲ ਹੋਇਆ ਸੀ। ਜਿਨ੍ਹਾਂ ਦੇ ਘਰ ਇਕ ਬੱਚੇ ਨੇ ਜਨਮ ਲਿਆ ਸੀ ਪਰ 6 ਮਹੀਨੇ ਦਾ ਹੋਣ ਤੇ ਕਿਸੇ ਕਾਰਨ ਉਸ ਬੱਚੇ ਦੀ ਵੀ ਮੌਤ ਹੋ ਗਈ ਸੀ ਪਰ ਪਰਿਵਾਰ ਵੱਲੋਂ ਲਗਾਤਾਰ ਲੜਕੀ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਇਸ ਨੂੰ ਲੈ ਕੇ ਹੀ ਉਸ ਦੀ ਕੁੱਟਮਾਰ ਵੀ ਕੀਤੀ ਜਾਂਦੀ ਸੀ।
ਇਸ ਸਾਰੀ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਲੜਕੀ ਦੇ ਭਰਾ ਨੇ ਦੱਸਿਆ ਹੈ ਕਿ ਜਿਥੇ ਉਨ੍ਹਾਂ ਵੱਲੋਂ ਕਈ ਵਾਰ ਸਮਝਾਇਆ ਵੀ ਗਿਆ ਸੀ ਉਥੇ ਹੀ ਉਨ੍ਹਾਂ ਦੇ ਜੀਜੇ ਵੱਲੋਂ ਕੀਤਾ ਗਿਆ ਸੀ ਕਿ ਉਹ ਉਸਦੀ ਭੈਣ ਨੂੰ ਮਾਰ ਦੇਣਗੇ। ਹੁਣ ਉਨ੍ਹਾਂ ਦੀ ਭੈਣ ਨੂੰ ਸਹੁਰੇ ਪਰਿਵਾਰ ਵੱਲੋਂ ਸਲਫਾਸ ਦੇ ਦਿੱਤੀ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਸਹੁਰੇ ਪਰਿਵਾਰ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Home ਤਾਜਾ ਜਾਣਕਾਰੀ ਪੰਜਾਬ: ਵਿਆਹੁਤਾ ਕੁੜੀ ਨੂੰ ਸੋਹਰਿਆਂ ਨੇ ਦਿੱਤੀ ਇਸ ਤਰਾਂ ਦਰਦਨਾਕ ਮੌਤ, ਭਰਾ ਨੇ ਰੋ ਰੋ ਦਿੱਤਾ ਇਹ ਬਿਆਨ
ਤਾਜਾ ਜਾਣਕਾਰੀ