ਆਈ ਤਾਜ਼ਾ ਵੱਡੀ ਖਬਰ
ਮਾਪਿਆਂ ਵੱਲੋਂ ਜਿੱਥੇ ਆਪਣੀਆਂ ਧੀਆਂ ਦਾ ਬਿਹਤਰੀਨ ਢੰਗ ਨਾਲ ਪਾਲਣ-ਪੋਸ਼ਣ ਕੀਤਾ ਜਾਂਦਾ ਹੈ। ਉਥੇ ਹੀ ਮਾਪਿਆਂ ਵੱਲੋਂ ਆਪਣੀਆਂ ਧੀਆਂ ਦਾ ਵਿਆਹ ਕਰਕੇ ਉਨ੍ਹਾਂ ਨੂੰ ਸੁਖੀ ਸੁਖੀ ਉਨ੍ਹਾਂ ਦੇ ਘਰ ਭੇਜ ਦਿੱਤਾ ਜਾਂਦਾ ਹੈ ਜਿੱਥੇ ਉਨ੍ਹਾਂ ਦੀਆ ਧੀਆ ਆਪਣੀ ਨਵੀਂ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ। ਪਰ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ ਜਿਥੇ ਮਾਪਿਆਂ ਨੂੰ ਆਪਣੀਆਂ ਧੀਆਂ ਤੋਂ ਹਮੇਸ਼ਾਂ ਲਈ ਦੂਰ ਹੋਣਾ ਪੈ ਜਾਂਦਾ ਹੈ ਜਿੱਥੇ ਬਹੁਤ ਸਾਰੀਆਂ ਲੜਕੀਆਂ ਅਤੇ ਪਰਿਵਾਰਕ ਵਿਵਾਦਾਂ ਦੇ ਚਲਦਿਆਂ ਹੋਇਆਂ ਆਪਣੇ ਆਪ ਨੂੰ ਖਤਮ ਕਰ ਲੈਂਦੀਆਂ ਹਨ।
ਸ਼ਾਮਲ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਬਹੁਤ ਸਾਰੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਸ ਬਾਰੇ ਉਨ੍ਹਾਂ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਇਕ ਤੋਂ ਬਾਅਦ ਇਕ ਲਗਾਤਾਰ ਅਜਿਹੀਆਂ ਦੁਖਦਾਈ ਘਟਨਾਵਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਹੁਣ ਇੱਥੇ ਇਕ ਵਿਆਹੁਤਾ ਕੁੜੀ ਵੱਲੋਂ ਇਸ ਕਾਰਨ ਦੁਖੀ ਹੋ ਕੇ ਇਹ ਖੌਫਨਾਕ ਕਦਮ ਚੁੱਕਿਆ ਗਿਆ ਹੈ ਜਿੱਥੇ ਪਿਤਾ ਵੱਲੋਂ ਬਿਆਨ ਦਰਜ ਕਰਵਾਏ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਧਨੌਲਾ ਦੇ ਅਧੀਨ ਆਉਂਦੇ ਬੱਗੇਹਰ ਪੱਤੀ ਜੱਟਾਂ ਤੋਂ ਸਾਹਮਣੇ ਆਇਆ ਹੈ।
ਜਿੱਥੇ ਇਕ ਲੜਕੀ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਅਤੇ ਜਿਸ ਵੱਲੋਂ ਇਸ ਮੌਤ ਦਾ ਕਾਰਨ ਵੀ ਸੁਸਾਇਡ ਨੋਟ ਵਿੱਚ ਲਿਖਿਆ ਗਿਆ ਹੈ। ਦੱਸ ਦਈਏ ਕਿ ਜਿੱਥੇ ਇਸ ਪਿੰਡ ਦੀ ਲੜਕੀ ਦੀਪੀ ਪੁਤਰੀ ਜਗਮੇਲ ਸਿੰਘ ਦਾ ਵਿਆਹ ਜ਼ਿਲ੍ਹਾ ਜਲੰਧਰ ਦੇ ਫਿਲੋਰ ਦੇ ਅਧੀਨ ਆਉਣ ਵਾਲੇ ਪਿੰਡ ਜੱਜਾ ਖੁਰਦ ਦੇ ਵਿੱਚ 16 ਸਾਲ ਪਹਿਲਾਂ ਕੀਤਾ ਗਿਆ ਸੀ। ਉੱਥੇ ਵਿਆਹ ਤੋਂ ਬਾਅਦ ਦੀਪੀ ਦੇ ਇੱਕ ਪੁੱਤਰ ਨੇ ਜਨਮ ਲਿਆ ਜੋ ਇਸ ਸਮੇਂ 15 ਸਾਲ ਦਾ ਹੈ। ਸਹੁਰੇ ਪਰਿਵਾਰ ਦੇ ਅਤਿਆਚਾਰ ਦੇ ਕਾਰਨ ਜਿੱਥੇ ਪੰਜ ਮਹੀਨੇ ਪਹਿਲਾਂ ਇਹ ਲੜਕੀ ਆਪਣੇ ਪਿੰਡ ਧਨੋਲੇ ਆ ਕੇ ਰਹਿ ਰਹੀ ਸੀ।
ਜਿੱਥੇ ਇਸ ਦੇ ਪਤੀ ਸੱਸ ਅਤੇ ਨਣਾਨ ਵੱਲੋਂ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਥੇ ਹੀ ਸਹੁਰਾ ਪਰਿਵਾਰ ਵੱਲੋਂ ਗਹਿਣੇ ਚੋਰੀ ਕਰਨ ਦੇ ਇਲਜ਼ਾਮ ਦੇ ਚਲਦਿਆਂ ਹੋਇਆਂ ਇਹ ਲੜਕੀ ਮਾਨਸਿਕ ਤੌਰ ਤੇ ਪਰੇਸ਼ਾਨ ਚੱਲ ਰਹੀ ਸੀ ਜਿਸ ਵੱਲੋਂ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ ਗਿਆ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਸੁਸਾਈਡ ਨੋਟ ਬਰਾਮਦ ਕਰਨ ਤੋਂ ਬਾਅਦ ਉਸ ਦੇ ਅਧਾਰ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਤਾਜਾ ਜਾਣਕਾਰੀ