BREAKING NEWS
Search

ਪੰਜਾਬ : ਵਿਦਿਆਰਥੀ ਨੇ ਆਪਣੀ ਮਰਜੀ ਨਾਲ ਦਿੱਤੀ ਚੁਣੀ ਮੌਤ – ਮਰਨ ਤੋਂ ਪਹਿਲਾਂ ਲਿਖਿਆ ਇਹ ਨੋਟ

ਆਈ ਤਾਜ਼ਾ ਵੱਡੀ ਖਬਰ 

ਅੱਜਕਲ ਦੀ ਨੌਜਵਾਨ ਪੀੜ੍ਹੀ ਵੱਲੋਂ ਜਿਥੇ ਸੋਸ਼ਲ ਮੀਡੀਆ ਦੇ ਜ਼ਰੀਏ ਬਹੁਤ ਕੁਝ ਸਿਖਿਆ ਜਾ ਰਿਹਾ ਹੈ ਉਥੇ ਹੀ ਅਜਿਹੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਨੂੰ ਦੇਖ ਕੇ ਅਤੇ ਸੁਣ ਕੇ ਹਰ ਕੋਈ ਹੈਰਾਨ ਪਰੇਸ਼ਾਨ ਰਹਿ ਜਾਂਦਾ ਹੈ। ਅੱਜਕਲ ਕਿਤੇ ਵੀ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਦੀ ਜਾਣਕਾਰੀ ਸੋਸ਼ਲ ਮੀਡੀਆ ਦੇ ਜ਼ਰੀਏ ਸਾਰੇ ਪਾਸੇ ਫੈਲ ਜਾਂਦੀ ਹੈ। ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਨੂੰ ਉਚੇਰੀ ਵਿੱਦਿਆ ਹਾਸਲ ਕਰਨ ਵਾਸਤੇ ਘਰ ਤੋਂ ਦੂਰ ਭੇਜਿਆ ਜਾਂਦਾ ਹੈ ਉਥੇ ਹੀ ਬੱਚਿਆਂ ਵਲੋ ਕਈ ਤਰ੍ਹਾਂ ਦੇ ਮਾਮਲਿਆਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਗ਼ਲਤ ਕਦਮ ਵੀ ਚੁੱਕ ਲਏ ਜਾਂਦੇ ਹਨ ਜਿਸ ਦਾ ਖਮਿਆਜਾ ਪਿੱਛੋਂ ਮਾਪਿਆਂ ਨੂੰ ਭੁਗਤਣਾ ਪੈਂਦਾ ਹੈ।

ਬਹੁਤ ਸਾਰੇ ਨੌਜਵਾਨਾਂ ਬਾਰੇ ਜਿਥੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਮਿਹਨਤ ਮਜ਼ਦੂਰੀ ਕਰਦਿਆਂ ਹੋਇਆ ਕਈ ਹਾਦਸਿਆਂ ਦੇ ਸ਼ਿਕਾਰ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਉਥੇ ਹੀ ਅਜਿਹੀਆਂ ਖਬਰਾਂ ਦੇ ਲਗਾਤਾਰ ਆਉਣ ਦਾ ਸਿਲਸਿਲਾ ਪੰਜਾਬ ਵਿੱਚ ਵੀ ਜਾਰੀ ਹੈ। ਹੁਣ ਇਥੇ ਵਿਦਿਆਰਥਣ ਨੇ ਆਪਣੀ ਮਰਜ਼ੀ ਨਾਲ ਮੌਤ ਚੁਣੀ ਹੈ ਜਿੱਥੇ ਮਰਨ ਤੋਂ ਪਹਿਲਾਂ ਉਸ ਵੱਲੋਂ ਨੋਟ ਲਿਖਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ।

ਜਿੱਥੇ ਪਠਾਨਕੋਟ ਦੀ ਰਹਿਣ ਵਾਲੀ ਵਿਦਿਆਰਥਣ ਰੇਣੂਕਾ 19 ਸਾਲਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੋਸਟਲ ਨੰਬਰ 12 ਵਿੱਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਥੇ ਹੀ ਇਸ ਘਟਨਾ ਕਾਰਨ ਜਿੱਥੇ ਯੂਨੀਵਰਸਿਟੀ ਦੇ ਵਿੱਚ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਮ੍ਰਿਤਕ ਲੜਕੀ ਦੀ ਸਹੇਲੀ ਵੱਲੋਂ ਕਮਰੇ ਵਿੱਚ ਜਾ ਕੇ ਵੇਖਿਆ ਗਿਆ ਦਾ ਮ੍ਰਿਤਕਾ ਦੀ ਲਾਸ਼ ਕਮਰੇ ਵਿਚ ਲਟਕ ਰਹੀ ਸੀ ਜਿਸ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਗਈ ਸੀ।

ਇਸ ਘਟਨਾ ਦੀ ਸੂਚਨਾ ਤੁਰੰਤ ਹੀ ਪੁਲੀਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਿਥੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਲਾਸ਼ ਨੂੰ ਰਖਵਾਇਆ ਗਿਆ ਹੈ ਅਤੇ ਉਸ ਦੇ ਮਾਪਿਆਂ ਨੂੰ ਸੂਚਿਤ ਕੀਤਾ ਗਿਆ ਹੈ। ਉੱਥੇ ਹੀ ਲੜਕੀ ਵੱਲੋਂ ਇਕ ਸੁਸਾਈਡ ਨੋਟ ਵੀ ਲਿਖਿਆ ਗਿਆ , ਜਿਸ ਵਿੱਚ ਉਸਨੇ ਲਿਖਿਆ ਹੈ ਕੇ ਪਾਪਾ ਤੁਸੀਂ ਮੇਰੇ ਤੇ ਕਾਫੀ ਖਰਚਾ ਕੀਤਾ ਹੈ ਹੁਣ ਤੁਸੀਂ ਸਾਰਾ ਖਰਚਾ ਮੇਰੇ ਭਰਾ ਤੇ ਕਰੋ ਅਤੇ ਆਪਣੀ ਡਰਿੰਕ ਕਰਨ ਦੀ ਆਦਤ ਨੂੰ ਵੀ ਛੱਡ ਦੇਵੋ, ਓਥੇ ਹੀ ਲੜਕੀ ਵੱਲੋਂ ਮੌਤ ਦਾ ਕਾਰਨ ਨਹੀਂ ਦੱਸਿਆ ਗਿਆ।



error: Content is protected !!