=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਵਿੱਚ ਹਾਈ ਅਲਰਟ ਜਾਰੀ, ਕੈਪਟਨ ਅਮਰਿੰਦਰ ਸਿੰਘ ਨੇ DGP ਨੂੰ ਦਿੱਤੇ ਇਹ ਸਖਤ ਆਦੇਸ਼

ਕੈਪਟਨ ਅਮਰਿੰਦਰ ਸਿੰਘ ਵੱਲੋਂ DGP ਨੂੰ ਸਖਤ ਆਦੇਸ਼ ਦੇਕੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਜਾਰੀ ਕਰ ਦਿੱਤਾ ਗਿਆ ਹੈ, ਇਹ ਅਲਰਟ ਅੱਤਵਾਦੀ ਹਮਲੇ ਦੇ ਖ਼ਦਸ਼ੇ ਕਰਕੇ ਅਮਰਨਾਥ ਯਾਤਰਾ ਰੋਕੇ ਜਾਣ ‘ਤੋਂ ਬਾਅਦ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਜਾਰੀ ਕੀਤਾ ਗਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਕਿਹਾ ਹੈ ਕਿ ਕਸ਼ਮੀਰ ਤੋਂ ਵਾਪਸ ਮੁੜਨ ਵਾਲੇ ਸ਼ਰਧਾਲੂਆਂ ਤੇ ਸੈਲਾਨੀਆਂ ਦੀ ਪਠਾਨਕੋਟ ਵਿੱਚ ਸੁਰੱਖਿਅਤ ਤੇ ਆਮ ਵਾਪਸੀ ਲਈ ਬੰਦੋਬਸਤ ਕੀਤੇ ਜਾਣ। ਕੈਪਟਨ ਨੇ ਕਿਹਾ ਕਿ ਯਾਤਰੀਆਂ ਨੂੰ ਬਾਰਡਰ ‘ਤੇ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ।

ਅਲਰਟ ਦੇ ਮੱਦੇਨਜ਼ਰ ਪਾਕਿਸਤਾਨ ਸਰਹੱਦ ਨਾਲ ਲੱਗਦੇ ਸਾਰੇ ਇਲਾਕਿਆਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਦੱਸ ਦੇਈਏ ਅਮਰਨਾਥ ਯਾਤਰਾ ‘ਤੇ ਅੱਤਵਾਦੀ ਹਮਲੇ ਦੇ ਖ਼ਦਸ਼ੇ ਕਰਕੇ ਭਾਰਤ ਸਰਕਾਰ ਨੇ ਐਡਵਾਇਜ਼ਰੀ ਜਾਰੀ ਕਰਦਿਆਂ ਅਮਰਨਾਥ ਯਾਤਰਾ ‘ਤੇ ਗਏ ਸਾਰੇ ਸ਼ਰਧਾਲੂਆਂ ਨੂੰ ਤੁਰੰਤ ਵਾਪਸ ਆਉਣ ਦੀ ਸਲਾਹ ਦਿੱਤੀ ਹੈ।

ਜੰਮੂ ਕਸ਼ਮੀਰ ਸਰਕਾਰ ਨੇ ਅਮਰਨਾਥ ਯਾਤਰੀਆਂ ਨੂੰ ਵਾਪਸ ਜਾਣ ਲਈ ਕਿਹਾ ਹੈ। ਅਮਰਨਾਥ ਯਾਤਰਾ ‘ਤੇ ਗਏ ਯਾਤਰੀਆਂ ਲਈ ਭਾਰਤ ਸਰਕਾਰ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸ਼ਰਧਾਲੂਆਂ ਨੂੰ ਤੁਰੰਤ ਵਾਪਸ ਆਉਣਾ ਚਾਹੀਦਾ ਹੈ ਤੇ ਜਿੱਥੋਂ ਉਹ ਹਨ, ਉੱਥੋਂ ਉਹ ਤੁਰੰਤ ਵਾਪਸ ਪਰਤ ਜਾਣ।

ਭਾਰਤ ਸਰਕਾਰ ਨੇ ਇਹ ਫੈਸਲਾ ਪਾਕਿਸਤਾਨ ਵਿੱਚ ਸਰਗਰਮ ਅੱਤਵਾਦੀ ਸੰਗਠਨਾਂ ਵੱਲੋਂ ਅਮਰਨਾਥ ਯਾਤਰਾ ‘ਤੇ ਹਮਲੇ ਦੀ ਸੰਭਾਵਨਾ ਦੇ ਮੱਦੇਨਜ਼ਰ ਲਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਇਹ ਇਨਪੁਟ ਮਿਲ ਰਿਹਾ ਸੀ ਕਿ ਅਮਰਨਾਥ ਯਾਤਰਾ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।

ਖਰਾਬ ਮੌਸਮ ਕਾਰਨ ਯਾਤਰਾ ਪਹਿਲਾਂ ਹੀ 4 ਅਗਸਤ ਤਕ ਮੁਲਤਵੀ ਕਰ ਦਿੱਤੀ ਗਈ ਸੀ ਤੇ ਹੁਣ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਜੰਮੂ-ਕਸ਼ਮੀਰ ਤੋਂ ਅਮਰਨਾਥ ਯਾਤਰੀਆਂ ਦੇ ਨਾਲ ਨਾਲ ਸੈਲਾਨੀਆਂ ਨੂੰ ਵੀ ਵਾਪਸ ਜਾਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਅਮਰਨਾਥ ਯਾਤਰਾ 15 ਅਗਸਤ ਤੱਕ ਮੁਕੰਮਲ ਹੋਣੀ ਸੀ।




error: Content is protected !!