ਆਈ ਤਾਜ਼ਾ ਵੱਡੀ ਖਬਰ
ਹਰੇਕ ਮਾਪਿਆਂ ਦਾ ਸੁਪਨਾ ਹੁੰਦਾ ਹੈ ਕਿ ਉਸ ਦਾ ਬੱਚਾ ਪੜ੍ਹ ਲਿਖ ਕੇ ਇਕ ਵੱਡਾ ਇਨਸਾਨ ਬਣੇ । ਜਿਸ ਦੇ ਚੱਲਦੇ ਮਾਪਿਆਂ ਦੇ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਬੱਚੇ ਨੂੰ ਕਿਸੇ ਨਾ ਕਿਸੇ ਪ੍ਰਕਾਰ ਦੇ ਹਰ ਸੁੱਖ ਸਹੂਲਤਾਂ ਦਿੱਤੀਆਂ ਜਾਣ ਤਾਂ ਜੋ ਉਸ ਦਾ ਵਧੀਆ ਭਵਿੱਖ ਬਣ ਸਕੇ । ਪਰ ਕਈ ਵਾਰ ਬੱਚਿਆਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜੋ ਮਾਪਿਆਂ ਨੂੰ ਝਿੰਜੋਡ਼ ਕੇ ਰੱਖ ਦਿੰਦੀਆਂ ਹਨ । ਅਜਿਹਾ ਹੀ ਇੱਕ ਰੂਹ ਕੰਬਾਊ ਹਾਦਸਾ ਪੰਜਾਬ ਚ ਵਾਪਰਿਆ । ਜਿਥੇ ਸਕੂਲੋਂ ਆ ਰਹੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ਚ ਮੌਤ ਹੋ ਗਈ । ਇਸ ਦਰਦਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਮਲੋਟ ਵਿਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ । ਦਰਅਸਲ ਮਲੋਟ ਬਠਿੰਡਾ ਹਾਈਵੇ ਤੇ ਇਕ ਭਿਆਨਕ ਵਾਪਰੇ ਸਡ਼ਕ ਹਾਦਸੇ ਚ ਇਕ ਸਕੂਲੀ ਵਿਦਿਆਰਥੀ ਦੀ ਮੌਤ ਹੋ ਗਈ ।
ਮ੍ਰਿਤਕ ਵਿਦਿਆਰਥੀ ਦੀ ਉਮਰ ਪੰਦਰਾਂ ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ । ਜਾਣਕਾਰੀ ਮੁਤਾਬਕ ਸਥਾਨਕ ਹੌਲੀ ਏਂਜਲ ਪਬਲਿਕ ਸਕੂਲ ਦਾ ਇਕ ਦਸਵੀਂ ਦਾ ਵਿਦਿਆਰਥੀ ਸਹਿਜਬੀਰ ਸਿੰਘ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਮੋਟਰਸਾਈਕਲ ਰਾਹੀਂ ਵਾਪਸ ਘਰ ਪਰਤ ਰਿਹਾ ਸੀ ਕਿ ਇਸੇ ਦੌਰਾਨ ਸਾਹਮਣੇ ਆ ਰਹੀ ਤੇਜ਼ ਰਫਤਾਰ ਸਵਿਫਟ ਕਾਰ ਤੇ ਪਿੱਛੋਂ ਉਸ ਨੂੰ ਟੱਕਰ ਮਾਰ ਦਿੱਤੀ । ਜਿਸ ਕਾਰਨ ਬੱਚਾ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ । ਮੌਕੇ ਤੇ ਮੌਜੂਦ ਲੋਕਾਂ ਦੇ ਵੱਲੋਂ ਸ਼ੱਕੀ ਹਾਲਤ ਚ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ।
ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਇਸ ਘਟਨਾ ਦੌਰਾਨ ਕਈ ਲੋਕਾਂ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰਦਿਆਂ ਹਾਦਸੇ ਚ ਜ਼ਖ਼ਮੀ ਹੋਏ ਵਿਦਿਆਰਥੀ ਨੂੰ ਹਸਪਤਾਲ ਲਿਜਾਣ ਦੀ ਬਜਾਏ ਸਗੋਂ ਮੋਬਾਇਲ ਤੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ । ਕਾਰ ਤੇਜ਼ ਰਫ਼ਤਾਰ ਹੋਣ ਕਾਰਨ ਪਲਟ ਗਈ ਪਰ ਕਾਰ ਚਾਲਕ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਤੇ ਉਹ ਮੌਕੇ ਤੋਂ ਫ਼ਰਾਰ ਹੋ ਗਿਆ ।
ਉੱਥੇ ਹੀ ਇਸ ਦਰਦਨਾਕ ਘਟਨਾ ਸਬੰਧੀ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਤੇ ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਬੱਚੇ ਦੀ ਉਮਰ ਘੱਟ ਹੋਣ ਤੇ ਕਾਰ ਚਾਲਕ ਦੀ ਗਲਤੀ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ ਹੈ । ਜਿਸ ਦੇ ਚੱਲਦੇ ਹੁਣ ਪਰਿਵਾਰਕ ਮੈਂਬਰਾ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤੇ ਮਾਪਿਆਂ ਦਾ ਇਸ ਵੇਲੇ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ ।
ਤਾਜਾ ਜਾਣਕਾਰੀ