ਆਈ ਤਾਜ਼ਾ ਵੱਡੀ ਖਬਰ
ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਦਿੱਲੀ ਸਰਕਾਰ ਵੱਲੋਂ 5ਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲ ਤੋਂ ਛੁੱਟੀ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਜਿਥੇ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ ਕਿਉਕਿ ਦਿੱਲੀ ਦੇ ਵਿਚ ਵਧ ਰਹੀ ਧੂੰਏਂ ਦੇ ਪ੍ਰਦੂਸ਼ਣ ਦੀ ਸਮੱਸਿਆ ਦੇ ਕਾਰਨ ਲੋਕਾਂ ਦਾ ਸਾਹ ਲੈਣਾ ਵੀ ਮੁਸ਼ਕਲ ਹੋ ਗਿਆ। ਇਸ ਤਰਾਂ ਦੇ ਕਈ ਅਜਿਹੇ ਹਾਦਸੇ ਸਕੂਲਾਂ ਵਿੱਚ ਵੀ ਸਾਹਮਣੇ ਆ ਰਹੇ ਹਨ ਜਿੱਥੇ ਬੱਚਿਆਂ ਨੂੰ ਕਈ ਤਰ੍ਹਾਂ ਦੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੇ ਚਲਦਿਆਂ ਹੋਇਆਂ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਪੈਦਾ ਹੋ ਗਿਆ ਹੈ।
ਬੱਚਿਆਂ ਨਾਲ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਮਾਪੇ ਝੰਜੋੜੇ ਜਾਂਦੇ ਹਨ ਜਿੱਥੇ ਉਨ੍ਹਾਂ ਦੇ ਘਰ ਦੇ ਚਿਰਾਗ ਅਜਿਹੀ ਸਥਿਤੀ ਵਿੱਚ ਚਲੇ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਹੁਣ ਪੰਜਾਬ ਵਿੱਚ ਇੱਥੇ ਇੱਕ ਸਕੂਲ ਵਿਚੋਂ ਬੱਚਾ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ ਹੈ ਜਿੱਥੇ ਮੌਕੇ ਤੇ ਪਹੁੰਚ ਕੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਲੁਧਿਆਣਾ ਦੇ ਅਧੀਨ ਆਉਣ ਵਾਲੇ ਪਿੰਡ ਸੁਨੇਤ ਦੇ ਪ੍ਰਾਇਮਰੀ ਸਕੂਲ ਤੋਂ ਸਾਹਮਣੇ ਆਇਆ ਹੈ।
ਜਿੱਥੇ ਇੱਕ ਸੱਤ ਸਾਲਾਂ ਦਾ ਬੱਚਾ ਉਸ ਸਮੇਂ ਬੇਹੋਸ਼ੀ ਦੀ ਹਾਲਤ ਵਿਚ ਬਾਥਰੂਮ ਚੋਂ ਮਿਲਿਆ ਜਦੋਂ ਉਹ ਬੱਚਾ ਕਲਾਸ ਵਿੱਚੋਂ ਬਾਥਰੂਮ ਗਿਆ ਸੀ ਅਤੇ ਕਾਫੀ ਸਮੇਂ ਤੱਕ ਵਾਪਸ ਨਾ ਆਉਣ ਤੇ ਉਸ ਦੀ ਭਾਲ ਸ਼ੁਰੂ ਕੀਤੀ ਗਈ। ਸਟਾਫ਼ ਵੱਲੋਂ ਬੱਚੇ ਨੂੰ ਬਾਥਰੂਮ ਦੇ ਵਿੱਚ ਦੇਖਿਆ ਗਿਆ ਤਾਂ ਬੱਚਾ ਉਥੇ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੋਇਆ ਸੀ।
ਜਿੱਥੇ ਸਕੂਲ ਦੇ ਸਟਾਫ ਵੱਲੋਂ ਤੁਰੰਤ ਹੀ ਉਸ ਮਾਸੂਮ ਬੱਚੇ ਨੂੰ ਪਹਿਲਾਂ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਅਤੇ ਉਸ ਤੋਂ ਬਾਅਦ ਉਸ ਦੀ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਰੈਫਰ ਕੀਤਾ ਗਿਆ ਹੈ ਜਿਥੇ ਇਸ ਸਮੇਂ ਬੱਚਾ ਵੈਂਟੀਲੇਟਰ ਤੇ ਹੈ। ਬੱਚੇ ਦੇ ਘਰ ਨਾ ਆਉਣ ਤੇ ਜਦੋਂ ਮਾਂ ਵੱਲੋਂ ਸਕੂਲ ਜਾ ਕੇ ਪਤਾ ਕੀਤਾ ਗਿਆ ਤਾਂ ਉਸਨੂੰ ਸਾਰੀ ਘਟਨਾ ਦਾ ਪਤਾ ਲੱਗਾ, ਕੇ ਬੱਚੇ ਨੂੰ ਹਸਪਤਾਲ ਲੈ ਕੇ ਗਏ ਹੋਏ ਹਨ।
ਤਾਜਾ ਜਾਣਕਾਰੀ