ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਸਰਕਾਰ ਨੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਬਹੁਤ ਸਾਰੇ ਬਦਲਾਅ ਕੀਤੇ ਗਏ ਹਨ ਉਥੇ ਹੀ ਸਰਕਾਰ ਵੱਲੋਂ ਪੰਜਾਬ ਦੇ ਹਾਲਾਤਾਂ ਨੂੰ ਵੀ ਸਹੀ ਰੱਖਣ ਵਾਸਤੇ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ। ਪੰਜਾਬ ਸਰਕਾਰ ਵੱਲੋਂ ਜਿਥੇ ਭਿਸ਼ਟਾਚਾਰ ਨੂੰ ਖਤਮ ਕਰਨ ਸੰਬੰਧੀ ਇਕ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਸੀ। ਉਥੇ ਹੀ ਨਸ਼ਿਆਂ ਨੂੰ ਠੱਲ ਪਾਉਣ ਅਤੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਵਾਸਤੇ ਵੀ ਬਹੁਤ ਸਾਰੇ ਸਖਤ ਕਦਮ ਚੁੱਕੇ ਜਾ ਰਹੇ ਹਨ। ਪਰ ਇਸ ਦੇ ਬਾਵਜੂਦ ਵੀ ਬਹੁਤ ਸਾਰੇ ਹੈਰਾਨ ਕਰਨ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ।
ਹੁਣ ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ ਜਿਥੇ ਇਹ ਫਟਕਾਰ ਲਗਾਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਜਿੱਥੇ ਸਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ਨੂੰ ਰੋਕਣ ਵਾਸਤੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਅਜਿਹੇ ਅਨਸਰਾਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਨਜਾਇਜ਼ ਮਾਇਨਿੰਗ ਕੀਤੀ ਜਾ ਰਹੀ ਸੀ। ਉੱਥੇ ਹੀ ਹੁਣ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਵੀ ਪੰਜਾਬ ਸਰਕਾਰ ਨੂੰ ਫਿਟਕਾਰ ਲਗਾਈ ਗਈ ਹੈ ਕਿਉਂਕਿ ਪੰਜਾਬ ਦੇ ਕੁਝ ਸਰਹੱਦੀ ਖੇਤਰਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਦਿਨ-ਰਾਤ ਮਾਇਨਿੰਗ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਵਾਸਤੇ ਬੀਐਸਐਫ ਵੱਲੋਂ ਪੂਰੀ ਤਰ੍ਹਾਂ ਜਾਂਚ ਕੀਤੀ ਗਈ ਹੈ।
ਜਿਸ ਤੋਂ ਬਾਅਦ ਬੀਐਸਐਫ਼ ਵੱਲੋਂ ਜਾਂਚ ਦੀ ਰਿਪੋਰਟ ਹਾਈਕੋਰਟ ਨੂੰ ਦਿੱਤੀ ਗਈ ਸੀ। ਕਿਉਂਕਿ ਜਿਨ੍ਹਾਂ ਲੋਕਾਂ ਵੱਲੋਂ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਉਹਨਾਂ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਉੱਥੇ ਹੀ ਹਾਈਕੋਰਟ ਵੱਲੋਂ ਆਖਿਆ ਗਿਆ ਹੈ ਕਿ ਸਰਹੱਦੀ ਖੇਤਰਾਂ ਦੇ ਇਲਾਕਿਆਂ ਵਿੱਚ ਗੈਰਕਨੂੰਨੀ ਮਾਇਨਿੰਗ ਹੋ ਰਹੀ ਹੈ ਜਿਸ ਨਾਲ ਇਹ ਰਸਤੇ ਅੱਤਵਾਦੀਆਂ ਤੇ ਨਸ਼ਾ ਤਸਕਰਾਂ ਦੇ ਆਉਣ ਦਾ ਐਂਟਰੀ ਪੁਆਇੰਟ ਵੀ ਬਣ ਸਕਦੇ ਹਨ। ਇਸ ਲਈ ਹੁਣ ਹਾਈ ਕੋਰਟ ਵੱਲੋਂ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਜਿਥੇ ਗੁਰਦਾਸਪੁਰ ਅਤੇ ਪਠਾਨਕੋਟ ਦੇ ਦਰਿਆਵਾਂ ਦੇ ਕੰਢੇ ਤੇ ਕੀਤੀ ਜਾਂਦੀ ਮਾਈਨਿੰਗ ਨੂੰ ਬੰਦ ਕਰਨ ਵਾਸਤੇ ਆਦੇਸ਼ ਜਾਰੀ ਕੀਤਾ ਗਿਆ ਹੈ।
ਉਥੇ ਹੀ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੋਂ 2 ਹਫ਼ਤਿਆਂ ਦੇ ਅੰਦਰ ਜਵਾਬ ਵੀ ਮੰਗਿਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਝਾੜ ਪਾਈ ਗਈ ਹੈ। ਜਿੱਥੇ ਆਖਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਕੋਈ ਸਖਤ ਕਦਮ ਨਹੀਂ ਚੁੱਕਿਆ ਗਿਆ।
ਤਾਜਾ ਜਾਣਕਾਰੀ