BREAKING NEWS
Search

ਪੰਜਾਬ ਸਰਕਾਰ ਨੇ ਕੋਰੋਨਾ ਕਾਰਨ ਅਚਾਨਕ 20 ਅਪ੍ਰੈਲ ਤੱਕ ਕਰਤਾ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਕਰੋਨਾ ਦਾ ਕ-ਹਿ-ਰ ਫਿਰ ਤੋਂ ਵੱਧਦਾ ਨਜ਼ਰ ਆ ਰਿਹਾ ਹੈ। ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿੱਥੇ ਸੂਬਾ ਸਰਕਾਰ ਵੱਲੋਂ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ 30 ਅਪ੍ਰੈਲ ਤੱਕ ਬੰਦ ਕੀਤਾ ਗਿਆ ਹੈ। ਉੱਥੇ ਹੀ ਸੂਬੇ ਅੰਦਰ ਕਰੋਨਾ ਟੈਸਟ ਅਤੇ ਕਰੋਨਾ ਟੀਕਾਕਰਨ ਦੀ ਸਮਰੱਥਾ ਨੂੰ ਵੀ ਵਧਾਉਣ ਤੇ ਜ਼ੋਰ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਜਾਰੀ ਕੀਤੇ ਗਏ ਕਈ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਬਹੁਤ ਸਾਰੇ ਧਾਰਮਿਕ ਅਸਥਾਨਾਂ ਉਪਰ ਵੀ ਲੋਕਾਂ ਦੀ ਭੀੜ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਤਾਂ ਜੋ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇ।

ਪੰਜਾਬ ਸਰਕਾਰ ਨੇ ਕੋਰੋਨਾ ਕਾਰਨ ਅਚਾਨਕ 20 ਅਪ੍ਰੈਲ ਤੱਕ ਕਰਤਾ ਇਹ ਐਲਾਨ , ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਸੂਬੇ ਅੰਦਰ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਜਿੱਥੇ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉੱਥੇ ਹੀ ਧਾਰਮਿਕ ਸਥਾਨਾਂ ਉਪਰ ਵੀ ਲੋਕਾਂ ਦੇ ਇਕੱਠੇ ਹੋਣ ਵਾਲੀ ਭੀੜ ਉੱਪਰ ਪਾਬੰਦੀ ਲਗਾਈ ਗਈ ਹੈ।

ਜਿੱਥੇ ਕੁਝ ਦਿਨ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਵਿਸਾਖੀ ਮੌਕੇ ਹੋਣ ਵਾਲੇ ਇਕੱਠ ਨੂੰ ਮੱਦੇਨਜ਼ਰ ਰੱਖਦੇ ਹੋਏ ਧਾਰਮਿਕ ਸਥਾਨ ਤੇ ਵਿਰਾਸਤੀ ਅਜਾਇਬ ਘਰਾਂ ਉਪਰ 10 ਅਪ੍ਰੈਲ ਤੱਕ ਪਾਬੰਦੀ ਲਗਾਈ ਗਈ ਸੀ। ਹੁਣ ਪੰਜਾਬ ਸਰਕਾਰ ਨੇ ਅਜੂਬੇ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ- ਖ਼ਾਲਸਾ ਨੂੰ ਹੋਰ ਅਜਾਇਬ ਘਰਾਂ ਦੇ ਨਾਲ-ਨਾਲ 20 ਅਪ੍ਰੈਲ ਤੱਕ ਬੰਦ ਕਰਨ ਦਾ ਫੈਸਲਾ ਕੀਤਾ ਹੈ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਹੋਣ ਤੋਂ ਰੋਕਿਆ ਜਾ ਸਕੇ।

ਸੂਬੇ ਅੰਦਰ ਪਹਿਲਾਂ ਹੀ ਬਹੁਤ ਸਾਰੇ ਧਾਰਮਿਕ ਅਸਥਾਨਾਂ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਰਾਸਤ-ਏ- ਖ਼ਾਲਸਾ ਨੂੰ ਪਹਿਲਾਂ 25 ਮਾਰਚ ਤੋਂ 10 ਅਪ੍ਰੈਲ ਤੱਕ ਬੰਦ ਕੀਤਾ ਗਿਆ ਸੀ। ਇਸ ਪਾਬੰਦੀ ਨੂੰ ਵਧਾਏ ਜਾਣ ਦੀ ਪੁਸ਼ਟੀ ਸ੍ਰੀ ਅਨੰਦਪੁਰ ਸਾਹਿਬ ਫਾਊਂਡੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਵੱਲੋਂ ਕੀਤੀ ਗਈ ਹੈ। ਇਹ ਪਾਬੰਦੀ ਵਿਸਾਖੀ ਦੇ ਹੋਣ ਵਾਲੇ ਸਮਾਗਮ ਨੂੰ ਦੇਖਦੇ ਹੋਏ ਅਤੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਗਈ ਹੈ।



error: Content is protected !!