BREAKING NEWS
Search

ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਲਈ ਜਾਰੀ ਕਰਤਾ ਇਹ ਹੁਕਮ – ਮਾਪਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰ ਵਿੱਚ ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ ਸੀ ਅਤੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖੀ ਗਈ ਸੀ। ਉਥੇ ਹੀ ਬੱਚਿਆਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਸਰਕਾਰ ਵੱਲੋਂ ਸਮੇਂ ਸਮੇਂ ਤੇ ਕਈ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਕਰੋਨਾ ਦੇ ਦੌਰ ਵਿੱਚ ਜਿਥੇ ਬੱਚੇ ਸਕੂਲ ਨਾ ਜਾ ਕੇ ਘਰ ਤੋਂ ਹੀ ਫੋਨ ਦੇ ਜ਼ਰੀਏ ਆਨਲਾਈਨ ਪੜ੍ਹਾਈ ਕਰਦੇ ਰਹੇ। ਉੱਥੇ ਹੀ ਬੱਚਿਆਂ ਦੇ ਮਾਪਿਆਂ ਕੋਲੋਂ ਨਿੱਜੀ ਸਕੂਲਾਂ ਵੱਲੋਂ ਭਾਰੀ ਫੀਸਾਂ ਵਸੂਲ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਥੇ ਮਾਪਿਆਂ ਵੱਲੋਂ ਨਿੱਜੀ ਸਕੂਲਾਂ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਸੀ।

ਕਿਉਂਕਿ ਬਹੁਤ ਸਾਰੇ ਨਿੱਜੀ ਸਕੂਲਾਂ ਵੱਲੋਂ ਜਿਥੇ ਮਾਪਿਆਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਂਦੇ ਅਜਿਹੇ ਸਕੂਲਾਂ ਉੱਪਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਜੋ ਫ਼ੀਸਾਂ ਅਤੇ ਵਰਦੀਆਂ ਦੇ ਨਾਮ ਤੇ ਮਾਪਿਆਂ ਦੀ ਲੁੱਟ ਕਰ ਰਹੇ ਹਨ। ਹੁਣ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਲਈ ਇਹ ਹੁਕਮ ਜਾਰੀ ਕਰ ਦਿੱਤਾ ਗਿਆ ਹੈ ਜਿਥੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਕੂਲਾਂ ਦੀਆਂ ਫੀਸਾਂ ਵਿੱਚ ਵਾਧੇ ਨੂੰ ਰੋਕ ਦਿੱਤਾ ਗਿਆ ਸੀ ਉਥੇ ਹੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਕਿਸੇ ਵੀ ਦੁਕਾਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਦੀ ਇਜਾਜ਼ਤ ਦਿੱਤੀ ਗਈ ਸੀ।

ਹੁਣ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ 720 ਨਿਜੀ ਸਕੂਲਾਂ ਦੀ ਜਾਂਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਕਿਉਂਕਿ ਹੁਣ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਿਜੀ ਸਕੂਲਾਂ ਉੱਪਰ ਸ਼ਿਕੰਜਾ ਕੱਸਣ ਦੀ ਪੂਰੀ ਤਿਆਰੀ ਕਰ ਲਈ ਗਈ ਹੈ ਜਿਨ੍ਹਾਂ ਵੱਲੋਂ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਮਨਮਾਨੀ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਜਿਥੇ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ ਉਥੇ ਹੀ ਜਾਂਚ ਦੌਰਾਨ ਇਹ ਵੇਖਿਆ ਗਿਆ ਹੈ ਕਿ ਕਈ ਨਿੱਜੀ ਸਕੂਲ ਸਰਕਾਰ ਵੱਲੋਂ ਲਾਗੂ ਕੀਤੀਆ ਗਈਆਂ ਸ਼ਰਤਾਂ ਨੂੰ ਪੂਰਾ ਨਹੀਂ ਕਰ ਰਹੇ ਹਨ ਅਤੇ ਮਨਮਾਨੀ ਕਰ ਰਹੇ ਹਨ।

ਇਸ ਲਈ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮਨਮਾਨੀ ਕਰਨ ਵਾਲੇ ਸਕੂਲਾਂ ਦੇ ਖਿਲਾਫ ਸਖਤ ਕਦਮ ਚੁੱਕੇ ਜਾਣ ਦੀ ਤਿਆਰੀ ਕਰ ਲਈ ਹੈ। ਉੱਥੇ ਹੀ ਸਰਕਾਰ ਵੱਲੋਂ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਦੋ ਸਾਲ ਤੋਂ ਪਹਿਲਾਂ ਕੋਈ ਵੀ ਸਕੂਲ ਵਰਦੀ ਵਿੱਚ ਤਬਦੀਲੀ ਨਹੀਂ ਕਰੇਗਾ ਅਤੇ ਵਿਦਿਆਰਥੀਆਂ ਦੇ ਮਾਪੇ ਵਰਦੀਆਂ ਤੇ ਕਿਤਾਬਾਂ ਕਿਸੇ ਵੀ ਦੁਕਾਨ ਤੋਂ ਲੈ ਸਕਦੇ ਹਨ। ਕੋਈ ਵੀ ਸਕੂਲ ਆਪਣੇ ਕੰਪਲੈਕਸ ਵਿੱਚ ਵਰਦੀਆਂ ਅਤੇ ਕਿਤਾਬਾਂ ਦੀ ਵਿਕਰੀ ਨਹੀਂ ਕਰੇਗਾ।



error: Content is protected !!