BREAKING NEWS
Search

ਪੰਜਾਬ ਸਰਕਾਰ ਲਈ ਆਈ ਮਾੜੀ ਖਬਰ, ਇਹਨਾਂ ਵਲੋਂ 30 ਅਪ੍ਰੈਲ ਨੂੰ ਵੱਡਾ ਅੰਦੋਲਨ ਕਰਨ ਦੀ ਦਿੱਤੀ ਚਿਤਾਵਨੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਲੋਕਾਂ ਨਾਲ ਚੋਣਾ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਉਥੇ ਹੀ ਕੁਝ ਨੌਕਰੀਆਂ ਵੀ ਵੱਖ-ਵੱਖ ਵਿਭਾਗਾਂ ਵਿੱਚ ਕੱਢੀਆਂ ਗਈਆਂ ਹਨ। ਉੱਥੇ ਹੀ ਬਹੁਤ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕੇ ਕੀਤੇ ਜਾਣ ਦਾ ਐਲਾਨ ਵੀ ਪੰਜਾਬ ਸਰਕਾਰ ਵੱਲੋਂ ਕਰ ਦਿਤਾ ਗਿਆ ਹੈ। ਪਰ ਬਹੁਤ ਵਿਭਾਗਾਂ ਵਿਚ ਕਈ ਕਰਮਚਾਰੀ ਅਜੇ ਵੀ ਕੱਚੇ ਤੌਰ ਤੇ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪੱਕੇ ਨਾ ਕੀਤੇ ਜਾਣ ਨੂੰ ਲੈ ਕੇ ਉਨ੍ਹਾਂ ਦਾ ਸਰਕਾਰ ਪ੍ਰਤੀ ਰੋਸ ਵੀ ਵੇਖਿਆ ਜਾ ਰਿਹਾ ਹੈ।

ਹੁਣ ਪੰਜਾਬ ਸਰਕਾਰ ਲਈ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਵੱਲੋਂ 30 ਅਪ੍ਰੈਲ ਨੂੰ ਵੱਡਾ ਅੰਦੋਲਨ ਕਰਨ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਵਿੱਚ 13 ਹਜ਼ਾਰ ਕੱਚੇ ਅਧਿਆਪਕ ਆਰਥਿਕ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ਅਤੇ ਪਿਛਲੇ 18 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ।

ਜਦੋਂ ਇਨ੍ਹਾਂ ਅਧਿਆਪਕਾਂ ਵੱਲੋਂ 27 ਨਵੰਬਰ 2021 ਨੂੰ ਮੋਹਾਲੀ ਵਿਖੇ ਸਿੱਖਿਆ ਭਵਨ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉਸ ਨੇ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ। ਪਰ ਹੁਣ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਹੁਣ ਪੰਜਾਬ ਦੇ 13 ਹਜ਼ਾਰ ਕੱਚੇ ਅਧਿਆਪਕਾਂ ਵੱਲੋਂ ਵਾਅਦਾ ਯਾਦ ਕਰਵਾਓ ਮਹਾਂ ਰੈਲੀ ਦੇ ਬੈਨਰ ਹੇਠ 30 ਅਪ੍ਰੈਲ ਨੂੰ ਮੋਹਾਲੀ ਵਿਖੇ ਪੰਜਾਬ ਸਰਕਾਰ ਦੇ ਵਿਰੁੱਧ ਅੰਦੋਲਨ ਕਰਨ ਦੀ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ।

ਜਿੱਥੇ ਸਰਕਾਰ ਨੂੰ ਇਨ੍ਹਾਂ ਕੱਚੇ ਅਧਿਆਪਕਾਂ ਨਾਲ ਕੀਤੇ ਹੋਏ ਵਾਅਦੇ ਨੂੰ ਯਾਦ ਕਰਵਾਇਆ ਜਾਵੇਗਾ। 30 ਅਪ੍ਰੈਲ ਨੂੰ ਹੋਣ ਵਾਲੀ ਇਸ ਰੈਲੀ ਵਿਚ ਜਿਥੇ ਪੰਜਾਬ ਭਰ ਦੇ ਕੱਚੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਪ੍ਰਤੀ ਆਪਣੀ ਆਵਾਜ਼ ਬੁਲੰਦ ਕਰਨ ਲਈ ਮੋਹਾਲੀ ਪਹੁੰਚਣਗੇ। ਉਥੇ ਹੀ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।



error: Content is protected !!