ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਜਿਥੇ ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਦੇ ਹਾਲਾਤਾਂ ਨੂੰ ਕਾਬੂ ਹੇਠ ਕਰਨ ਲਈ ਕਈ ਤਰ੍ਹਾਂ ਦੇ ਆਦੇਸ਼ ਲਾਗੂ ਕੀਤੇ ਜਾ ਰਹੇ ਹਨ। ਉਥੇ ਹੀ ਸੂਬੇ ਵਿੱਚ ਵਸਦੇ ਸਾਰੇ ਧਰਮਾਂ ਦੇ ਲੋਕਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਦੀ ਉੱਨਤੀ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਸੂਬਾ ਸਰਕਾਰ ਵੱਲੋਂ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਏ ਜਾ ਰਹੇ ਹਨ। ਉਥੇ ਹੀ ਪੰਜਾਬ ਦੀ ਨੁਹਾਰ ਬਦਲਣ ਲਈ ਕਈ ਪ੍ਰੋਗਰਾਮ ਉਲੀਕੇ ਗਏ ਹਨ। ਇਸ ਬਾਰ ਸੂਬਾ ਸਰਕਾਰ ਵੱਲੋ ਈਦ ਦੇ ਮੌਕੇ ਤੇ ਮਲੇਰਕੋਟਲਾ ਸ਼ਹਿਰ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਅਚਾਨਕ ਬਦਲੀ ਗਈ ਇਹ ਤਾਰੀਖ਼ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਦੇ ਨਵੇਂ ਬਣੇ ਜ਼ਿਲ੍ਹਾ ਮਲੇਰਕੋਟਲਾ ਵਿੱਚ ਅੱਜ ਨਵੇਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਆਈ ਏ ਐਸ ਵੱਲੋਂ ਆਪਣਾ ਅਹੁਦਾ ਗ੍ਰਹਿਣ ਕੀਤਾ ਗਿਆ ਹੈ। ਜਿੰਨਾ ਭਰੋਸਾ ਦੁਆਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਜ਼ਿਲੇ ਦੇ ਨਵੇਂ ਬਣੇ ਡਿਪਟੀ ਕਮਿਸ਼ਨਰ ਅਮ੍ਰਿਤ ਕੌਰ ਗਿੱਲ ਨੇ ਆਖਿਆ ਹੈ ਕਿ ਉਹ ਖੁਦ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਇਤਿਹਾਸਕ ਧਰਤੀ ਤੇ ਬਤੌਰ ਪਹਿਲੇ ਜਿਲ੍ਹਾ ਮਜਿਸਟਰੇਟ ਵਜੋਂ ਤੈਨਾਤ ਕੀਤਾ ਗਿਆ ਹੈ।

ਤੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਨਿਭਾਉਣ ਦਾ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਉਹ ਪਹਿਲ ਦੇ ਅਧਾਰ ਦੇ ਹੱਲ ਕਰਨਗੇ। ਉੱਥੇ ਹੀ ਸਰਕਾਰ ਦੁਆਰਾ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਜਾਰੀ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਨੂੰ ਵੀ ਪਾਰਦਰਸ਼ੀ ਢੰਗ ਨਾਲ ਯੋਗ ਲਾਭਪਾਤਰੀਆਂ ਤੱਕ ਮੁਹਈਆ ਕਰਵਾਉਣਗੇ। ਉਨ੍ਹਾਂ ਅੱਜ ਆਪਣਾ ਅਹੁਦਾ ਗ੍ਰਹਿਣ ਕਰਕੇ ਖੁਸ਼ੀ ਜਾਹਿਰ ਕਰਦੇ ਹੋਏ ਦੱਸਿਆ ਕਿ ਉਦਘਾਟਨੀ ਸਮਾਰੋਹ ਦੇ ਸਮਾਗਮ ਨੂੰ 5 ਜੂਨ ਦੀ ਬਜਾਏ ਹੁਣ 7 ਜੂਨ ਨੂੰ ਕੀਤੇ ਜਾਣ ਦਾ ਵੀ ਐਲਾਨ ਕੀਤਾ ਹੈ।

ਕਿਉਂਕਿ ਜ਼ਿਲ੍ਹੇ ਅੰਦਰ ਨਵੇਂ ਸਿਰੇ ਤੋਂ ਸਾਰੇ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸਾਰੇ ਪ੍ਰਬੰਧਾਂ ਨੂੰ ਯਕੀਨੀ ਬਣਾਉਂਦੇ ਹੋਏ ਇਸ ਪ੍ਰੋਗਰਾਮ ਨੂੰ 5 ਜੂਨ ਦੀ ਬਜਾਏ 7 ਜੂਨ ਕੀਤਾ ਗਿਆ ਹੈ। ਹੁਣ 7 ਜੂਨ ਨੂੰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਲੇਰਕੋਟਲਾ ਵਿੱਚ ਨਵੇਂ ਜ਼ਿਲ੍ਹੇ ਦਾ ਰਸਮੀ ਉਦਘਾਟਨ ਕੀਤਾ ਜਾਵੇਗਾ। ਜਦਕਿ ਇਸ ਜ਼ਿਲ੍ਹੇ ਦਾ ਰਸਮੀ ਉਦਘਾਟਨ ਸਮਾਰੋਹ ਸਮਾਗਮ ਪਹਿਲਾ 5 ਜੂਨ ਨੂੰ ਉਲੀਕਿਆ ਗਿਆ ਸੀ।


ਤਾਜਾ ਜਾਣਕਾਰੀ


