BREAKING NEWS
Search

ਪੰਜਾਬ ਸਰਕਾਰ ਵਲੋਂ ਇਸ ਤਾਰੀਖ਼ ਨੂੰ ਕੀਤਾ ਛੁੱਟੀ ਦਾ ਐਲਾਨ, ਸਕੂਲਾਂ ਸਮੇਤ ਕਾਲਜ ਅਤੇ ਦਫਤਰ ਵੀ ਰਹਿਣਗੇ ਬੰਦ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਸਮੇਂ-ਸਮੇਂ ਤੇ ਬਹੁਤ ਸਾਰੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ ਉਥੇ ਹੀ ਕੁਝ ਛੁੱਟੀਆਂ ਤਿਓਹਾਰਾ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤੀਆਂ ਜਾਂਦੀਆਂ ਹਨ। ਜਿਥੇ ਵੱਖ-ਵੱਖ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਨਾਲ ਰਹਿੰਦੇ ਹਨ। ਉਥੇ ਹੀ ਸਭ ਦੇ ਵੱਖਰੇ ਵੱਖਰੇ ਰੀਤੀ ਰਿਵਾਜ਼ ਹਨ। ਜਿਥੇ ਆਪਣੀ ਰੀਤ ਰਿਵਾਜ਼ਾਂ ਦੇ ਅਨੁਸਾਰ ਤਿਉਹਾਰ ਮਨਾਏ ਜਾਂਦੇ ਹਨ ਉਥੇ ਹੀ ਦੇਸ਼ ਅੰਦਰ ਸ਼ਹੀਦਾ ਨੂੰ ਸਮਰਪਤ ਵੀ ਬਹੁਤ ਸਾਰੇ ਦਿਨ ਮਨਾਏ ਜਾਂਦੇ ਹਨ। ਦੇਸ਼ ਭਗਤਾਂ ਦੀ ਆਜ਼ਾਦੀ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਨੂੰ ਜਿਥੇ ਯਾਦ ਕੀਤਾ ਜਾਂਦਾ ਹੈ ਉਥੇ ਹੀ ਉਨ੍ਹਾਂ ਦੀ ਕੁਰਬਾਨੀ ਨੂੰ ਲੈ ਕੇ ਦੇਸ਼ ਭਗਤਾਂ ਦੀ ਆਜ਼ਾਦੀ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਨੂੰ ਜਿਥੇ ਯਾਦ ਕੀਤਾ ਜਾਂਦਾ ਹੈ ਉਥੇ ਹੀ ਉਨ੍ਹਾਂ ਦੀ ਕੁਰਬਾਨੀ ਨੂੰ ਲੈ ਕੇ ਸ਼ਰਧਾ ਸਤਿਕਾਰ ਦੇ ਨਾਲ ਦਿਨ ਮਨਾਇਆ ਜਾਂਦਾ ਹੈ।

ਹੁਣ ਪੰਜਾਬ ਸਰਕਾਰ ਵਲੋਂ ਇਸ ਤਾਰੀਖ਼ ਨੂੰ ਕੀਤਾ ਛੁੱਟੀ ਦਾ ਐਲਾਨ, ਸਕੂਲਾਂ ਸਮੇਤ ਕਾਲਜ ਅਤੇ ਦਫਤਰ ਵੀ ਰਹਿਣਗੇ ਬੰਦ , ਜਿਸ ਬਾਰੇ ਆਈ ਤਾਜ਼ਾ ਜਾਣਕਾਰੀ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦਿਆਂ ਹੁਣ 16 ਨਵੰਬਰ ਨੂੰ ਗਜਟਿਡ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਦੇ ਸਕਦਾ ਗਜ਼ਟਿਡ ਛੁੱਟੀ ਦੇ ਮੁਤਾਬਕ ਪੰਜਾਬ ਦੇ ਸਾਰੇ ਸਕੂਲ, ਕਾਲਜ ਤੇ ਦਫ਼ਤਰ ਬੰਦ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਜਿਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦਿਆਂ ਹੋਇਆਂ ਖਾਸ ਤੌਰ ਤੇ ਸ਼ਹੀਦੀ ਦਿਵਸ ਮਨਾਏ ਜਾਣ ਦਾ ਐਲਾਨ ਕੀਤਾ ਹੈ ਜਿਸ ਨਾਲ ਲੋਕਾਂ ਨੂੰ ਜੋੜ ਕੇ ਰੱਖਿਆ ਜਾ ਸਕੇ, ਇਸ ਛੁੱਟੀ ਦੇ ਐਲਾਨ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਨੋਟੀਫਿਕੇਸ਼ਨ ਰਾਹੀਂ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਜਾਰੀ ਕੀਤੀ ਗਈ ਜਾਣਕਾਰੀ ਦੇ ਮੁਤਾਬਕ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ 16-11-2023 (ਵੀਰਵਾਰ) ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਤਹਿਤ ਹੁਣ 16 ਨਵੰਬਰ 2023 ਨੂੰ ਗਜ਼ਟਿਡ ਛੁੱਟੀ ਹੋਵੇਗੀ।



error: Content is protected !!