BREAKING NEWS
Search

ਪੰਜਾਬ ਸਰਕਾਰ ਵਲੋਂ ਇਹਨਾਂ ਪਿੰਡਾਂ ਨੂੰ ਆ ਕੰਮ ਨਾ ਕਰਨ ਤੇ ਦਿੱਤਾ ਜਾਵੇਗਾ ਵਿਸ਼ੇਸ਼ ਸਨਮਾਨ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਸਿਆਸਤ ਕਾਫੀ ਭਖੀ ਹੋਈ ਹੈ । ਸਿਆਸੀ ਧਿਰਾਂ ਇੱਕ ਦੂਜੇ ਦਾ ਘਿਰਾਓ ਕਰਦੀਅਾਂ ਹੋਈਆਂ ਨਜ਼ਰ ਆ ਰਹੀਆਂ ਹਨ । ਦੂਜੇ ਪਾਸੇ ਪੰਜਾਬ ਸਰਕਾਰ ਲਈ ਪਰਾਲੀ ਹੁਣ ਇੱਕ ਵੱਡੀ ਸਿਰਦਰਦੀ ਬਣਿਆ ਹੋਇਆ ਹੈ । ਵੱਖ ਵੱਖ ਸਰਕਾਰ ਵੱਲੋਂ ਉਪਰਾਲੇ ਕੀਤੇ ਜਾਦੇ ਹਨ ਕਿ ਕਿਸੇ ਨਾ ਕਿਸੇ ਪ੍ਰਕਾਰ ਪਰਾਲੀ ਦੀ ਸਿਰਦਰਦੀ ਨੂੰ ਖ਼ਤਮ ਕੀਤਾ ਜਾਵੇ ਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ । ਪਰ ਹਾਲੇ ਵੀ ਕਈ ਥਾਵਾਂ ਤੇ ਪਰਾਲੀ ਨੂੰ ਸ਼ਰੇਆਮ ਸਾੜਿਆ ਜਾਂਦਾ ਹੈ । ਜਿਸ ਦੇ ਚੱਲਦੇ ਹੁਣ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਲਈ ਸਰਕਾਰ ਵੱਲੋਂ ਵਿਸ਼ੇਸ਼ ਐਲਾਨ ਕਰ ਦਿੱਤਾ ਗਿਆ ਹੈ ।

ਖੇਤੀਬਾੜੀ ਮੰਤਰੀ ਪੰਜਾਬ ਵਲੋਂ ਹੁਣ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਕਿਸਾਨਾਂ ਨੂੰ ਸਨਮਾਨ ਸਨਮਾਨਿਤ ਕੀਤਾ ਜਾਵੇਗਾ । ਪੰਜਾਬ ਸਰਕਾਰ ਨੇ ਆਖਿਆ ਹੈ ਕਿ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਵਿਸ਼ੇਸ਼ ਵਿਕਾਸ ਕੀਤਾ ਜਾਵੇਗਾ ਤੇ ਪੇਂਡੂ ਵਿਕਾਸ ਤੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਹੈ ਕਿ ਸੁਪਰ ਸੀਡਰ ਅਤੇ ਹੈਪੀ ਸੀਡਰ ਮਸ਼ੀਨਾਂ ਭੇਜ ਕੇ ਕਿਸਾਨਾਂ ਦੀ ਮਦਦ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ ।

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ ਅਜਿਹਾ ਜਦੋਂ ਖੇਤੀਬਾੜੀ ਮੰਤਰੀ ਦਾ ਵੱਲੋਂ ਆਖਿਆ ਗਿਆ ਤਾਂ ਪਿੰਡਾਂ ਵਿੱਚ ਇਹ ਗੱਲ ਤੇਜ਼ੀ ਨਾਲ ਫੈਲ ਗਈ ਸਰਕਾਰ ਵੱਲੋਂ ਇਹ ਵਿਸ਼ੇਸ਼ ਉਪਰਾਲਾ ਪਰਾਲੀ ਦੀ ਸਮੱਸਿਆ ਤੋਂ ਨਜਿੱਠਣ ਲਈ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ ਹੁਣ ਤੱਕ ਵੱਖ ਵੱਖ ਸਰਕਾਰਾਂ ਵੱਲੋਂ ਪਰਾਲੀ ਦੀ ਸਮੱਸਿਆ ਤੋਂ ਨਜਿੱਠਣ ਲਈ ਕਈ ਪ੍ਰਕਾਰ ਦੇ ਉਪਰਾਲੇ ਕੀਤੇ ਜਾ ਚੁੱਕੇ ਹਨ । ਪਰ ਇਸਦੇ ਬਾਵਜੂਦ ਬੀਤ ਕਿਸਾਨਾਂ ਵੱਲੋਂ ਬੇਝਿਜਕ ਹੋ ਕੇ ਪਰਾਲੀ ਨੂੰ ਸ਼ਰ੍ਹੇਆਮ ਅੱਗ ਲਗਾਈ ਜਾਂਦੀ ਹੈ ।

ਜਿਸ ਦਾ ਖਮਿਆਜ਼ਾ ਸਰਕਾਰ ਸਮੇਤ ਵਾਤਾਵਰਣ ਨੂੰ ਭੁਗਤਣਾ ਪੈਂਦਾ ਹੈ । ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇਹ ਇਕ ਨਿਵੇਕਲੀ ਪਹਿਲ ਕੀਤੀ ਜਾ ਰਹੀ ਹੈ ਕਿ ਜਿਸ ਪਿੰਡ ਦੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਾਉਣਗੇ ਉਨ੍ਹਾਂ ਦੇ ਪਿੰਡ ਨੂੰ ਸਨਮਾਨਿਤ ਕੀਤਾ ਜਾਵੇਗਾ ।



error: Content is protected !!