BREAKING NEWS
Search

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ 1000 ਰੁਪਏ ਦੇਣ ਨੂੰ ਲੈਕੇ ਆਈ ਵੱਡੀ ਖਬਰ, ਖਿੱਚੀ ਇਹ ਤਿਆਰੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਇਸ ਸਾਲ ਜਿੱਥੇ ਫ਼ਰਵਰੀ ਵਿਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਨ੍ਹਾਂ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਭਰਮਾਉਣ ਵਾਸਤੇ ਬਹੁਤ ਸਾਰੇ ਚੋਣ ਵਾਅਦੇ ਕੀਤੇ ਸਨ। ਜਿਸ ਸਦਕਾ ਉਨ੍ਹਾਂ ਨੂੰ ਲੋਕਾਂ ਦੀਆਂ ਵੋਟਾਂ ਹਾਸਲ ਹੋ ਸਕਣ। ਆਮ ਆਦਮੀ ਪਾਰਟੀ ਵੱਲੋਂ ਵੀ ਪੰਜਾਬ ਵਿੱਚ ਆਪਣੀ ਸਰਕਾਰ ਲਿਆਉਣ ਵਾਸਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ। ਜਿੱਥੇ ਇਸ ਵਾਰ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਰਿਕਾਰਡ ਤੋੜ ਇਤਿਹਾਸਕ ਜਿੱਤ ਪ੍ਰਾਪਤ ਹੋਈ ਸੀ।

ਉੱਥੇ ਹੀ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਪਾਰਟੀ ਵੱਲੋਂ ਲਗਾਤਾਰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕੀਤੇ ਜਾ ਰਹੇ ਹਨ। ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਤਿਆਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਜਿਥੇ ਚੋਣਾਂ ਤੋਂ ਪਹਿਲਾਂ ਪੰਜਾਬ ਅੰਦਰ 18 ਸਾਲ ਤੋ ਉੱਪਰ ਉਮਰ ਦੀਆਂ ਸਾਰੀਆਂ ਔਰਤਾਂ ਨੂੰ ਮਹੀਨੇ ਵਿਚ ਇਕ ਵਾਰ ਇਕ ਹਜ਼ਾਰ ਰੁਪਇਆ ਉਨ੍ਹਾਂ ਦੇ ਖਾਤਿਆਂ ਵਿੱਚ ਦੇਤੇ ਜਾਣ ਦਾ ਐਲਾਨ ਕੀਤਾ ਗਿਆ ਸੀ।

ਪਰ ਐਨੇ ਮਹੀਨੇ ਬੀਤ ਜਾਣ ਦੇ ਚਲਦਿਆਂ ਹੋਇਆਂ ਕੁਝ ਲੋਕਾਂ ਵੱਲੋਂ ਇਸ ਦੀ ਉਮੀਦ ਲਗਾਤਾਰ ਕੀਤੀ ਜਾ ਰਹੀ ਹੈ ਕਿਉਂਕਿ ਬਹੁਤ ਸਾਰੇ ਪਰਿਵਾਰ ਗਰੀਬੀ ਰੇਖਾ ਦੇ ਹੇਠਾਂ ਰਹਿ ਰਹੇ ਹਨ। ਉੱਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਦੇ ਤਹਿਤ ਇਸ ਸਕੀਮ ਨੂੰ ਲਾਗੂ ਕਰਨ ਵਾਸਤੇ ਖਰੜਾ ਤਿਆਰ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਇਸ ਦੀ ਮੁਕੰਮਲ ਕੀਤੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਅਗਰ ਇਹ ਯੋਜਨਾ ਪੰਜਾਬ ਦੀਆਂ ਸਾਰੀਆਂ 18 ਸਾਲ ਤੋ ਉੱਪਰ ਉਮਰ ਵਰਗ ਦੀਆਂ ਔਰਤਾਂ ਵਾਸਤੇ ਲਾਗੂ ਕੀਤੀ ਜਾਂਦੀ ਹੈ ਤਾਂ ਇਸ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਤੇ ਭਾਰੀ ਬੋਝ ਪਵੇਗਾ। ਇਸ ਲਈ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਲੋੜਵੰਦ ਔਰਤਾਂ ਨੂੰ ਲਾਭ ਦੇਣ ਵਾਸਤੇ ਸ਼ੁਰੂ ਕੀਤੇ ਜਾਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਵਾਸਤੇ ਉਨ੍ਹਾਂ ਔਰਤਾਂ ਦਾ ਡਾਟਾ ਇੱਕਠਾ ਕੀਤਾ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਇਕੱਲਿਆਂ ਹੀ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾ ਰਿਹਾ ਹੈ।



error: Content is protected !!