BREAKING NEWS
Search

ਪੰਜਾਬ ਸਰਕਾਰ ਵਲੋਂ ਜਾਰੀ ਹੋਇਆ ਇਹ ਵੱਡਾ ਹੁਕਮ ,ਆਟੇ ਅਤੇ ਕਣਕ ਦੀ ਹੋਮ ਡਿਲਿਵਰੀ ਨੂੰ ਲੈ ਕੇ

ਆਈ ਤਾਜ਼ਾ ਵੱਡੀ ਖਬਰ 

ਮਾਨ ਸਰਕਾਰ ਦੋ ਮਹੀਨੇ ਤੋ ਵਧ ਦਾ ਸਮਾਂ ਹੋ ਚੁੱਕਿਆ ਹੈ ਪੰਜਾਬ ਦੀ ਸੱਤਾ ਤੇ ਕਾਬਜ਼ ਹੋਇਆ, ਲਗਾਤਾਰ ਮਾਨ ਸਰਕਾਰ ਦੇ ਵੱਲੋਂ ਪੰਜਾਬੀਆਂ ਦੇ ਨਾਲ ਕਈ ਤਰ੍ਹਾਂ ਦੇ ਐਲਾਨ ਅਤੇ ਵਾਅਦੇ ਕੀਤੇ ਜਾ ਰਹੇ ਹਨ । ਇਸ ਸਰਕਾਰ ਤੋਂ ਪੰਜਾਬੀਆਂ ਨੂੰ ਵੀ ਬਹੁਤ ਸਾਰੀਆਂ ਉਮੀਦਾਂ ਹਨ , ਕਿ ਇਹ ਸਰਕਾਰ ਪੰਜਾਬ ਦੇ ਲੋਕਾਂ ਚੰਗਾ ਜ਼ਰੂਰ ਕਰੇਗੀ ।ਕਿਉਂਕਿ ਜਿਸ ਤਰ੍ਹਾਂ ਦੇ ਨਾਲ ਹੀ ਸਰਕਾਰ ਦੇ ਵੱਲੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਜਿਸ ਤੇ ਸਾਫ਼ ਤੇ ਸਪੱਸ਼ਟ ਤੌਰ ਤੇ ਅੰਦਾਜ਼ਾ ਲੱਗ ਰਿਹਾ ਹੈ ਇਸ ਸਰਕਾਰ ਤੋਂ ਪੰਜਾਬੀਆਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ । ਇਸੇ ਵਿਚਕਾਰ ਹੁਣ ਮਾਨ ਸਰਕਾਰ ਵੱਲੋਂ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਦਿਆਂ ਇੱਕ ਹੋਰ ਵੱਡਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ , ਜੋ ਘਰ ਕਾਰਨ ਰਾਸ਼ਨ ਵੰਡਣ ਦੇ ਨਾਲ ਜੁਡ਼ਿਆ ਹੋਇਆ ਹੈ ।

ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖ਼ੁਰਾਕ ਸੁਰੱਖਿਆ ਐਕਟ 2013 ਤਹਿਤ ਕਣਕ ਦੀ ਸੁਚੱਜੀ ਵੰਡ ਦੀ ਨਿਗਰਾਨੀ ਦੇ ਮੱਦੇਨਜ਼ਰ ਜ਼ਿਲ੍ਹਾ, ਬਲਾਕ ਅਤੇ ਡਿਪੂ ਪੱਧਰ ‘ਤੇ ਵਿਜੀਲੈਂਸ ਕਮੇਟੀਆਂ ਦੇ ਗਠਨ ਦੇ ਹੁਕਮ ਦਿੱਤੇ ਹਨ ।ਭਗਵੰਤ ਮਾਨ ਵੱਲੋਂ ਜੋ ਇਨ੍ਹਾਂ ਕਮੇਟੀਆਂ ਨੂੰ ਇਕੱਠਾ ਕੀਤਾ ਗਿਆ ਹੈ ਇਨ੍ਹਾਂ ਕਮੇਟੀਆਂ ਦਾ ਮੁੱਖ ਕੰਮ ਇਹੀ ਹੋਵੇਗਾ ਕਿ ਆਟੇ ਦੀ ਉਸ ਨੂੰ ਡਿਲੀਵਰੀ ਦੀ ਨਿਗਰਾਨੀ ਵੀ ਕੀਤੀ ਜਾਵੇ , ਜੋ ਭਵਿਖ ਵਿੱਚ ਸ਼ੁਰੂ ਹੋਣ ਜਾ ਰਹੀ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਖੁਰਾਕ ਸਿਵਲ , ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਹੈ ਕਿ ਮੌਜੂਦਾ ਸਰਕਾਰ ਨੇ ਪ੍ਰਸ਼ਾਸਨ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ ਤੇ ਨਾਲ ਹੀ ਇਨ੍ਹਾਂ ਸਾਰੀਆਂ ਕਮੇਟੀਆਂ ਵਿਚ ਜਨਤਕ ਪ੍ਰਤੀਨਿਧਤਾ ਹੋਵੇਗੀ । ਅੱਗੇ ਗੱਲਬਾਤ ਕਰਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਵਿਜੀਲੈਂਸ ਕਮੇਟੀਆਂ ਨੂੰ ਐੱਨ. ਐੱਫ. ਐੱਸ. ਏ. ਐਕਟ ਅਧੀਨ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਕਮੇਟੀ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਉਲੰਘਣਾ, ਕੁਤਾਹੀ ਜਾਂ ਫੰਡਾਂ ਦੀ ਦੁਰਵਰਤੋਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰੇਗੀ। ਉੱਥੇ ਹੀ ਇਨ੍ਹਾਂ ਬਣਾਈਆਂ ਗਈਆਂ ਕਮੇਟੀਆਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਹੈ ਮੰਤਰੀ ਸਾਹਿਬ ਨੇ ਦੱਸਿਆ ਕਿ ਇਨ੍ਹਾਂ ਕਮੇਟੀਆਂ ਚ ਸਮਾਜ ਦੇ ਸਾਰੇ ਵਰਗਾਂ ਦੇ ਨਿਰਪੱਖ ਨੁਮਾਇੰਦੇ ਚੁਣੇ ਜਾਣਗੇ। ਉਹ ਭਾਵੇਂ ਕਿਸੇ ਵੀ ਜਾਤੀ ਜਾਂ ਧਰਮ ਦੇ ਹੋਣਗੇ ਉਨ੍ਹਾਂ ਨੂੰ ਇਸ ਕਮੇਟੀ ਦਾ ਹਿੱਸਾ ਬਣਾਇਆ ਜਾਵੇਗਾ ।



error: Content is protected !!