ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਸੱਤਾ ਵਿਚ ਆਉਂਦੇ ਹੀ ਜਿੱਥੇ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਉਥੇ ਹੀ ਬਦਲਾਅ ਲਿਆਂਦੇ ਗਏ ਹਨ,ਜਿਸ ਨਾਲ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਕਈ ਨਵੀਆਂ ਯੋਜਨਾਵਾਂ ਨੂੰ ਵੀ ਲਾਗੂ ਕੀਤਾ ਜਾ ਰਿਹਾ ਹੈ ਜਿਸ ਜ਼ਰੀਏ ਕਿਸਾਨਾਂ ਨੂੰ ਲੰਮੇ ਸਮੇਂ ਤੋਂ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦਾ ਨਿਪਟਾਰਾ ਵੀ ਕੀਤਾ ਜਾ ਸਕੇ। ਕਿਸਾਨਾਂ ਵੱਲੋਂ ਕੁਝ ਮੰਗਾਂ ਨੂੰ ਲੈ ਕੇ ਕਈ ਵਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਥੇ ਹੀ ਸਰਕਾਰ ਵੱਲੋਂ ਹਰ ਇੱਕ ਮਸਲੇ ਨੂੰ ਹੱਲ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਹੁਣ ਪੰਜਾਬ ਸਰਕਾਰ ਨੂੰ ਕਿਸਾਨਾਂ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ ਜਿਥੇ ਇਕ ਫ਼ੋਨ ਕਾਲ ਦੇ ਜ਼ਰੀਏ ਇਹ ਕੰਮ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਅਤੇ ਪੰਜਾਬ ਸਰਕਾਰ ਵੱਲੋਂ ਇੱਕ ਬਹੁਤ ਵੱਡਾ ਉਪਰਾਲਾ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਹੁਣ ਕਿਸਾਨਾਂ ਨੂੰ ਬਾਗਬਾਨੀ ਸਬੰਧੀ ਦਰਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਰਿਹਾ ਹੈ ਜਿਸ ਬਾਰੇ ਫ਼ੋਨ ਕਰਕੇ ਹੀ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਸਕੇਗੀ ਅਤੇ ਉਨ੍ਹਾਂ ਤੋਂ ਕਿਸਾਨਾਂ ਵੱਲੋਂ ਬਾਗਬਾਨੀ ਦੇ ਹਰ ਇਕ ਮਾਮਲੇ ਵਿਚ ਸਲਾਹ ਵੀ ਲਈ ਜਾ ਸਕੇਗੀ।
ਸਰਕਾਰ ਵੱਲੋਂ ਜਿਥੇ ਜ਼ਿਲ੍ਹਾ ਅਧਿਕਾਰੀਆਂ ਨੂੰ ਬਲਾਕ ਅਧਿਕਾਰੀਆਂ ਦੇ ਨੰਬਰ ਜਾਰੀ ਕਰਨ ਵਾਸਤੇ ਨਿਰਦੇਸ਼ ਜਾਰੀ ਕੀਤੇ ਗਏ ਹਨ।। ਜਿਸਦੇ ਤਹਿਤ ਹੁਣ ਬਲਾਕ ਅਧਿਕਾਰੀਆਂ ਦੇ ਸੰਪਰਕ ਨੰਬਰਾਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਥੇ ਹੀ ਕਿਸਾਨਾਂ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਨੰਬਰਾਂ ਉਪਰ ਫੋਨ ਕਰਕੇ ਸਲਾਹ ਮਸ਼ਵਰਾ ਲਿਆ ਜਾ ਸਕੇਗਾ ਕਿਉਂਕਿ ਬਾਗਬਾਨੀ ਕਰਨ ਵਾਲੇ ਕਿਸਾਨਾਂ ਨੂੰ ਜਿੱਥੇ ਰੇਸ਼ਮ ਦੇ ਕੀੜਿਆਂ ਦੀ ਪੈਦਾਵਰ ਅਤੇ ਪਾਲਣ-ਪੋਸ਼ਣ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆਉਂਦੀਆਂ ਹਨ ਉਸ ਨੂੰ ਦੇਖਦੇ ਹੋਏ ਇਹ ਤਕਨੀਕ ਲਾਗੂ ਕੀਤੀ ਜਾ ਰਹੀ ਹੈ
ਜਿਸ ਨਾਲ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ। ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਦਿੱਤੀ ਗਈ ਹੈ। ਜਿਨ੍ਹਾਂ ਦੱਸਿਆ ਹੈ ਕਿ ਬਾਗਬਾਨੀ ਨੂੰ ਹੋਰ ਉਤਸ਼ਾਹਿਤ ਕਰਨ ਵਾਸਤੇ ਹੀ ਸਰਕਾਰ ਵੱਲੋਂ ਇਹ ਕਦਮ ਚੁੱਕੇ ਜਾ ਰਹੇ ਹਨ।
ਤਾਜਾ ਜਾਣਕਾਰੀ