BREAKING NEWS
Search

ਪੰਜਾਬ : ਸੋਹਰਿਆਂ ਤੋਂ ਤੰਗ ਆ ਨੌਜਵਾਨ ਮੁੰਡੇ ਨੇ ਚੁਕਿਆ ਖੌਫਨਾਕ ਕਦਮ , ਪੁਲਿਸ ਨੇ ਮਾਮਲਾ ਕੀਤਾ ਦਰਜ

ਆਈ ਤਾਜਾ ਵੱਡੀ ਖਬਰ 

ਹਰੇਕ ਰਿਸ਼ਤੇ ਦੀ ਆਪਣੀ ਖਾਸ ਅਹਿਮੀਅਤ ਹੁੰਦੀ ਹੈ। ਪਰ ਜਦੋਂ ਕੋਈ ਰਿਸ਼ਤਾ ਕਿਸੇ ਉੱਪਰ ਹਾਵੀ ਹੋ ਜਾਂਦਾ ਹੈ ਤਾਂ ਉਸਦੇ ਨਤੀਜੇ ਕਾਫੀ ਬੁਰੇ ਨਿਕਲਦੇ ਹਨ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਸਹੁਰਿਆਂ ਤੋਂ ਤੰਗ ਇੱਕ ਨੌਜਵਾਨ ਦੇ ਵੱਲੋਂ ਖੌਫਨਾਕ ਕਦਮ ਚੁੱਕਿਆ ਗਿਆ, ਜਿਸ ਦੇ ਚਲਦੇ ਪੁਲਿਸ ਦੇ ਵੱਲੋਂ ਮਾਮਲਾ ਦਰਜ ਕੀਤਾ ਗਿਆ। ਮਾਮਲਾ ਮੋਰਿੰਡਾ ਤੋਂ ਸਾਹਮਣੇ ਆਇਆ, ਜਿੱਥੇ 28 ਸਾਲਾਂ ਸ਼ਾਦੀਸ਼ੁਦਾ ਨੌਜਵਾਨ ਨੇ ਆਪਣੇ ਸਹੁਰੇ ਪਰਿਵਾਰ ਤੇ ਪਤਨੀ ਤੋਂ ਤੰਗ ਆ ਕੇ ਨਹਿਰ ‘ਚ ਛਾਲ ਮਾਰ ਕੇ ਖੁਦਕਸ਼ੀ ਕਰ ਲਈ l ਜਿਸ ਤੋਂ ਬਾਅਦ ਪਰਿਵਾਰ ਦੇ ਵੱਲੋਂ ਲਗਾਤਾਰ ਉਸ ਦੀ ਭਾਲ ਕੀਤੀ ਜਾ ਰਹੀ ਸੀ ਤੇ ਆਖਰ ਨੌਜਵਾਨ ਦੀ ਭਾਖੜਾ ਨਹਿਰ ‘ਚੋਂ ਮਿਲ ਗਈ ।

ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕੱਢ ਕੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਗਈ l ਉਥੇ ਹੀ ਹੁਣਪੁਲਿਸ ਵੱਲੋਂ ਮ੍ਰਿਤਕ ਦੇ ਸਹੁਰਾ ਪਰਿਵਾਰ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ । ਪੁਲਿਸ ਨੂੰ ਦਰਜ ਕਰਵਾਏ ਗਏ ਬਿਆਨਾਂ ਦੇ ਵਿੱਚ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦਾ ਛੋਟਾ ਲੜਕਾ ਹਰਪ੍ਰੀਤ ਸਿੰਘ 28 ਸਾਲ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਸਿਕਿਉਰਟੀ ਗਾਰਡ ਵਜੋਂ ਨੌਕਰੀ ਕਰਦਾ ਸੀ, ਜਿਸ ਦਾ ਵਿਆਹ ਚਾਰ ਸਾਲ ਪਹਿਲਾਂ ਅਮਨਦੀਪ ਕੌਰ ਪੁੱਤਰੀ ਗੁਰਮੀਤ ਸਿੰਘ ਵਾਸੀ ਪਿੰਡ ਮੁੱਲਾਂਪੁਰ ਗਰੀਬਦਾਸ ਜ਼ਿਲ੍ਹਾਂ ਮੋਹਾਲੀ ਨਾਲ ਹੋਇਆ ਸੀ ਅਤੇ ਉਨ੍ਹਾਂ ਦਾ ਡੇਢ ਸਾਲ ਦਾ ਇੱਕ ਲੜਕਾ ਵੀ ਹੈ।

ਉਸ ਦੀ ਨੂੰਹ ਅਕਸਰ ਬਿਨਾਂ ਕਿਸੇ ਨੂੰ ਦੱਸਿਆ ਆਪਣੇ ਪੇਕੇ ਘਰ ਚਲੀ ਜਾਂਦੀ ਸੀ, ਜਿਸ ਨੂੰ ਉਹ ਪਹਿਲਾਂ ਵੀ ਕਈ ਵਾਰ ਪੰਚਾਇਤਾਂ ਨਾਲ ਆਪਣੇ ਘਰ ਵਾਪਸ ਲੈ ਕੇ ਆਏ ਹਨ। ਦਰਸ਼ਨ ਸਿੰਘ ਨੇ ਦੋਸ਼ ਲਾਇਆ ਕਿ ਉਸਦੇ ਲੜਕੇ ਹਰਪ੍ਰੀਤ ਸਿੰਘ ਨੂੰ ਉਸ ਦੀ ਸੱਸ ਰਜਿੰਦਰ ਕੌਰ ਉਸ ਦੀ ਪਤਨੀ ਅਮਨਦੀਪ ਕੌਰ ਅਤੇ ਸਾਲੀ ਕੋਮਲ ਅਕਸਰ ਤੰਗ ਪਰੇਸ਼ਾਨ ਕਰਦੇ ਰਹਿੰਦੇ ਸਨ, ਜਿਸ ਕਰਕੇ ਉਸ ਦਾ ਲੜਕਾ ਡਿਪਰੈਸ਼ਨ ਵਿੱਚ ਰਹਿੰਦਾ ਸੀ।

ਇਹੀ ਕਾਰਨ ਹੈ ਕਿ ਨੌਜਵਾਨ ਦੇ ਵੱਲੋਂ ਖੌਫਨਾਕ ਕਦਮ ਚੁੱਕਿਆ ਗਿਆ ਤੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।



error: Content is protected !!