BREAKING NEWS
Search

ਪੰਜਾਬ: ਸੋਹਰੇ ਪਰਿਵਾਰ ਤੋਂ ਦੁੱਖੀ ਹੋ ਨੌਜਵਾਨ ਨੇ ਚੁਕਿਆ ਖੌਫਨਾਕ ਕਦਮ, ਪਰਿਵਾਰ ਦਾ ਰੋ ਰੋ ਹੋਇਆ ਬੁਰਾ ਹਾਲ

ਆਈ ਤਾਜ਼ਾ ਵੱਡੀ ਖਬਰ 

ਕਈ ਪਰਿਵਾਰਕ ਵਿਵਾਦ ਇਸ ਕਦਰ ਵਧ ਜਾਂਦੇ ਹਨ ਕਿ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਪਹਿਲਾ ਕਰੋਨਾ ਦੇ ਚਲਦਿਆਂ ਹੋਇਆਂ ਕਈ ਲੋਕਾਂ ਦੇ ਕਾਰੋਬਾਰ ਠੱਪ ਹੋਣ ਕਾਰਨ ਉਨ੍ਹਾਂ ਲੋਕਾਂ ਵੱਲੋਂ ਮਾਨਸਿਕ ਤਨਾਵ ਦੇ ਦੌਰ ਵਿਚੋਂ ਗੁਜ਼ਰਦੇ ਹੋਏ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ। ਜਿੱਥੇ ਲੋਕਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਪਰ ਅੱਜਕਲ ਵਿਆਹੁਤਾ ਜੀਵਨ ਦੇ ਵਿੱਚ ਕਈ ਪਤੀ-ਪਤਨੀ ਦੇ ਵਿਚਕਾਰ ਇਸ ਕਦਰ ਵਿਵਾਦ ਪੈਦਾ ਹੋ ਜਾਂਦੇ ਹਨ ਉਹ ਖ਼ਤਮ ਹੋਣ ਦਾ ਨਾਮ ਨਹੀਂ ਲੈਂਦਾ, ਜਿਸ ਨਾਲ ਵਿਆਹੁਤਾ ਜੋੜੇ ਵਿੱਚੋਂ ਕਿਸੇ ਇਕ ਵੱਲੋਂ ਅਜਿਹਾ ਕਦਮ ਪੁੱਟ ਲਿਆ ਜਾਂਦਾ ਹੈ ਜਿਸ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਹੁਣ ਇੱਥੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਇਕ ਨੌਜਵਾਨ ਵੱਲੋਂ ਖ਼ੌਫ਼ਨਾਕ ਕਦਮ ਚੁੱਕਿਆ ਗਿਆ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੁਰਦਾਸਪੁਰ ਜ਼ਿਲੇ ਤੋਂ ਸਾਹਮਣੇ ਆਇਆ ਹੈ ਜਿਥੇ ਕਾਹਨੂੰਵਾਨ ਦੇ ਅਧੀਨ ਆਉਂਦੇ ਪਿੰਡ ਚੱਕ ਯਾਕੂਬ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਵੱਲੋਂ ਇਸ ਲਈ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ਕਿਉਂਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਕਾਰਨ ਉਸ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਜ਼ਹਿਰੀਲੀ ਦਵਾਈ ਪੀ ਲਈ ਗਈ।

ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਕੁਲਵਿੰਦਰ ਸਿੰਘ ਦਾ ਵਿਆਹ 12 ਸਾਲ ਪਹਿਲਾਂ 2010 ਵਿੱਚ ਹੋਇਆ ਸੀ। ਇਸ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕੁਲਵਿੰਦਰ ਸਿੰਘ ਦੀ ਮਾਤਾ ਗੁਰਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦੇ ਦੋ ਬੱਚੇ ਸਨ ਜਿਨ੍ਹਾਂ ਵਿਚ ਇਕ ਬੇਟੀ ਅਤੇ ਇੱਕ ਬੇਟਾ ਸੀ। ਉਸ ਦਿਨ ਉਹ ਜਿੱਥੇ ਉਸ ਦੇ ਪੁੱਤਰ ਨਾਲ ਝਗੜਾ ਕਰਕੇ ਆਪਣੇ ਪੇਕੇ ਪਰਿਵਾਰ ਨਾਲ ਰਹਿ ਰਹੀ ਸੀ ਅਤੇ ਉਸ ਦੇ ਪੁੱਤਰ ਦੇ ਖ਼ਿਲਾਫ਼ ਕਈ ਤਰਾਂ ਦੀਆਂ ਝੂਠੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ।

ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਉਨ੍ਹਾਂ ਦੇ ਪੁੱਤਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਪੁਲਿਸ ਵੱਲੋਂ ਸੁਸਾਈਡ ਨੋਟ ਵੀ ਬਰਾਮਦ ਕੀਤਾ ਗਿਆ ਹੈ ਅਤੇ ਮ੍ਰਿਤਕ ਨੌਜਵਾਨ ਨੇ ਮੌਤ ਤੋਂ ਪਹਿਲਾਂ ਵੀਡੀਓ ਵੀ ਬਣਾ ਕੇ ਪੋਸਟ ਕਰ ਦਿੱਤੀ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!