BREAKING NEWS
Search

ਪੰਜਾਬ : ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ , ਇਹਨਾਂ ਲੋਕਾਂ ਲਈ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸਹੂਲਤ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਸਰਕਾਰ ਨੂੰ ਕਈ ਜਗ੍ਹਾ ਉੱਪਰ ਉਸ ਦਾ ਨੁਕਸਾਨ ਵੀ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਆਪਣੇ ਕਾਰਜਕਾਲ ਦੇ ਆਖਰੀ ਬਜਟ ਵਿੱਚ ਔਰਤਾਂ ਨੂੰ ਸਹੂਲਤ ਦਿੰਦੇ ਹੋਏ ਸਰਕਾਰੀ ਬੱਸਾਂ ਵਿਚ ਮੁਫਤ ਸਫਰ ਕਰਨ ਦਾ ਐਲਾਨ ਕੀਤਾ ਸੀ। ਉਥੇ ਹੀ ਸਰਕਾਰ ਨੂੰ ਇਸ ਫੈਸਲੇ ਕਾਰਨ ਕਾਫੀ ਨੁਕਸਾਨ ਹੋ ਰਿਹਾ ਹੈ। ਦੇਸ਼ ਅੰਦਰ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਯਾਤਰੀਆਂ ਦੀ ਗਿਣਤੀ ਵਿਚ ਵੀ ਕਮੀ ਆਈ ਹੈ। ਜਿਸ ਕਾਰਨ ਇਨ੍ਹਾਂ ਬੱਸਾਂ ਤੋਂ ਹੋਣ ਵਾਲੀ ਆਮਦਨ ਨਾਲ ਕਰਮਚਾਰੀਆਂ ਨੂੰ ਤਨਖਾਹ ਅਤੇ ਪੈਨਸ਼ਨ ਦੇਣ ਸਬੰਧੀ ਸਮੱਸਿਆਵਾਂ ਆ ਰਹੀਆਂ ਹਨ।

ਪੰਜਾਬ ਵਿੱਚ ਸਫਰ ਕਰਨ ਵਾਲਿਆਂ ਨੇ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ, ਇਨਾਂ ਲੋਕਾਂ ਲਈ ਇਹ ਐਲਾਨ ਹੋਇਆ ਹੈ। ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸਰਕਾਰ ਵੱਲੋਂ 15 ਮਈ ਤੱਕ ਤਾਲਾਬੰਦੀ ਕੀਤੀ ਗਈ ਹੈ। ਹਫ਼ਤਾਵਾਰੀ ਤਾਲਾਬੰਦੀ ਦੌਰਾਨ ਜਿਥੇ ਪ੍ਰਾਈਵੇਟ ਬੱਸਾਂ ਵੱਲੋਂ ਸ਼ਨੀਵਾਰ ਐਤਵਾਰ ਨੂੰ ਬੱਸ ਸਰਵਿਸ ਬੰਦ ਕੀਤੀ ਜਾ ਰਹੀ ਹੈ। ਉਥੇ ਹੀ ਸਰਕਾਰੀ ਬੱਸਾਂ ਦੇ ਘੱਟ ਚੱਲਣ ਨਾਲ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਸਮੱਸਿਆਵਾਂ ਨੂੰ ਦੇਖਦੇ ਹੋਏ ਹੁਣ ਪੰਜਾਬ ਰੋਡਵੇਜ਼ ਵੱਲੋਂ ਬੱਸ ਸਰਵਿਸ ਨੂੰ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

ਪੰਜਾਬ ਰੋਡਵੇਜ਼ ਡਿਪੂ 1 ਦੇ ਜੀ ਐਮ ਨਵਰਾਜ ਬਾਤਿਸ਼ ਨੇ ਮੰਗਲਵਾਰ ਦੁਪਹਿਰ ਸਮੇਂ ਬੱਸ ਅੱਡੇ ਵਿੱਚ ਪੰਜਾਬ ਵਿੱਚ ਚੱਲਣ ਵਾਲੀਆਂ ਬੱਸਾਂ ਦੇ ਕਾਊਂਟਰ ਤੇ ਜਾ ਕੇ ਜ਼ਮੀਨੀ ਹਕੀਕਤ ਵੇਖਣ ਤੋਂ ਬਾਅਦ ਕੁਝ ਹੋਰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਘੱਟ ਗਿਣਤੀ ਨੂੰ ਦੇਖਦੇ ਹੋਏ ਬੱਸ ਸਰਵਿਸ ਘੱਟ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਵੱਲੋਂ ਬੱਸਾਂ ਚਲਾਈਆਂ ਜਾ ਰਹੀਆਂ ਹਨ ਪਰ ਕਈ ਰੂਟਾਂ ਤੇ ਬੱਸ ਸਰਵਿਸ ਘੱਟ ਹੋਣ ਕਾਰਨ ਲੋਕਾਂ ਵਲੋ ਬੱਸ ਵਿੱਚ ਚੜ੍ਹਨ ਸਮੇਂ ਧੱਕਾ ਮੁੱਕੀ ਕਰਦੇ ਹਨ। ਕਿਉਂਕਿ ਬੱਸਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ 50 ਫੀਸਦੀ ਯਾਤਰੀ ਬਿਠਾਉਣ ਦੀ ਹਦਾਇਤ ਜਾਰੀ ਕੀਤੀ ਗਈ ਹੈ।

ਸਵੇਰ ਸਮੇਂ ਬੱਸਾਂ ਵਿੱਚ ਸੀਟਾਂ ਉਪਲੱਬਧ ਹੁੰਦੀਆਂ ਹਨ ਪਰ ਯਾਤਰੀ ਘੱਟ ਹੁੰਦੇ ਹਨ। ਹੁਣ ਦੁਪਹਿਰ ਦੇ ਸਮੇਂ ਵੀ ਕਾਊਂਟਰ ਤੇ ਭੀੜ ਨੂੰ ਵੇਖਦੇ ਹੋਏ ਕੁਝ ਬੱਸਾਂ ਨੂੰ ਦੁਪਹਿਰ ਦੇ ਸਮੇਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਲੁਧਿਆਣਾ ਹੁਸ਼ਿਆਰਪੁਰ ਆਦਿ ਰੂਟਾਂ ਤੇ ਦੁਪਹਿਰ ਸਮੇਂ ਵੱਧ ਬੱਸਾਂ ਮੰਗ ਦੇ ਅਧਾਰ ਤੇ ਚਲਾਈਆਂ ਜਾਣਗੀਆਂ। ਅਧਿਕਾਰੀਆਂ ਨੇ ਕਿਹਾ ਕਿ ਅਗਰ ਹੋਰ ਬੱਸਾਂ ਦੀ ਜ਼ਰੂਰਤ ਹੋਏਗੀ ਤਾਂ ਉਸ ਦੇ ਹਿਸਾਬ ਨਾਲ ਰੂਟ ਪਲਾਨ ਤਿਆਰ ਕੀਤਾ ਜਾਵੇਗਾ।9



error: Content is protected !!