BREAKING NEWS
Search

ਪੰਜਾਬ : ਹੈਰਾਨਗੀ ਵਾਲੀ ਖਬਰ ਦੋਸਤ ਨੇ ਹੀ ਦੋਸਤ ਦੀ ਲੈ ਲਈ ਇਸ ਕਾਰਨ ਜਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਅਜਿਹੀਆਂ ਅਪਰਾਧਿਕ ਘਟਨਾਵਾਂ ਜਿਥੇ ਕਈ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ, ਉਥੇ ਹੀ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਬੀਤੇ ਕੁਝ ਮਹੀਨਿਆਂ ਤੋਂ ਜਿੱਥੇ ਪੰਜਾਬ ਵਿੱਚ ਲਗਾਤਾਰ ਅਜਿਹੀਆਂ ਲੁੱਟ-ਖੋਹ ਅਤੇ ਕਤਲਾਂ ਦੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ ਉਥੇ ਹੀ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਬਹੁਤ ਸਾਰੇ ਲੋਕ ਇਸ ਦੁਨੀਆ ਨੂੰ ਅਲਵਿਦਾ ਆਖ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਲਗਾਤਾਰ ਅਜਿਹੇ ਅਨਸਰਾਂ ਉੱਪਰ ਨਜ਼ਰ ਰੱਖੀ ਜਾਂਦੀ ਹੈ ਜਿਨ੍ਹਾਂ ਵੱਲੋਂ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪਰ ਇਕ ਤੋਂ ਬਾਅਦ ਇਕ ਅਜਿਹੀਆਂ ਦਰਦਨਾਕ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਰਹੀਆਂ ਹਨ। ਹੁਣ ਇੱਥੇ ਦੋਸਤ ਵੱਲੋਂ ਹੀ ਦੋਸਤ ਦੀ ਜਾਨ ਲੈ ਲਈ ਗਈ ਹੈ ਜਿਸ ਦਾ ਕਾਰਨ ਸੁਣ ਕੇ ਸਾਰੇ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਮੋਗਾ ਦੇ ਅਧੀਨ ਆਉਣ ਵਾਲੇ ਪਿੰਡ ਸੱਦਾ ਸਿੰਘ ਵਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਦੋਸਤ ਵੱਲੋਂ ਆਪਣੇ ਦੋਸਤ ਨੂੰ ਇਸ ਲਈ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਕਿਉਂਕਿ ਉਸ ਦੋਸਤ ਵੱਲੋਂ ਉਸ ਨੂੰ ਉਧਾਰ ਪੈਸੇ ਦੇਣ ਤੋਂ ਇਨਕਾਰ ਕੀਤਾ ਗਿਆ ਸੀ। ਬੀਤੀ ਰਾਤ ਜਿਥੇ 40 ਸਾਲਾ ਬਲਜੀਤ ਸਿੰਘ ਸੋਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਸੀ।

ਉਥੇ ਹੀ ਪੁਲਸ ਪਾਰਟੀ ਵੱਲੋਂ ਇਸ ਘਟਨਾ ਦਾ ਖੁਲਾਸਾ ਕਰਦੇ ਹੋਏ ਦੱਸਿਆ ਗਿਆ ਹੈ ਕਿ ਮ੍ਰਿਤਕ ਬਲਜੀਤ ਸਿੰਘ ਸੋਨੀ ਤੋਂ ਜਿੱਥੇ ਉਸ ਦੇ ਦੋਸਤ ਪਰਗਟ ਸਿੰਘ ਵੱਲੋਂ ਇੱਕ ਹਜ਼ਾਰ ਰੁਪਏ ਉਧਾਰ ਮੰਗਿਆ ਗਿਆ ਸੀ। ਉਥੇ ਹੀ ਉਸ ਵੱਲੋਂ ਇਹ ਪੈਸੇ ਦਿੱਤੇ ਜਾਣ ਤੋਂ ਅਸਮਰੱਥਾ ਜ਼ਾਹਿਰ ਕੀਤੀ ਗਈ ਸੀ ਜਿਸ ਤੋਂ ਬਾਅਦ ਉਸ ਦੇ ਦੋਸਤ ਵੱਲੋਂ ਉਸ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਦਿਲ ਅਤੇ ਗਰਦਨ ਉੱਪਰ ਵਾਰ ਕਰ ਦਿੱਤੇ ਗਏ।

ਜਿਸ ਕਾਰਨ ਬਲਜੀਤ ਸਿੰਘ ਦੀ ਮੋਗਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਉਥੇ ਹੀ ਦੱਸਿਆ ਗਿਆ ਹੈ ਕਿ ਇਨ੍ਹਾਂ ਦੋਹਾਂ ਦੇ ਵਿਚਕਾਰ ਪਹਿਲਾ ਵੀ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਆਪਸੀ ਵਿਵਾਦ ਚੱਲ ਰਿਹਾ ਸੀ। ਪੁਲਿਸ ਵੱਲੋਂ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!