ਆਈ ਤਾਜ਼ਾ ਵੱਡੀ ਖਬਰ
ਸਿਹਤ ਅਤੇ ਸਿੱਖਿਆ ਨੂੰ ਲੈ ਕੇ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਹਨ ਅਤੇ ਬੱਚਿਆਂ ਤੇ ਆਉਣ ਵਾਲੇ ਭਵਿੱਖ ਨੂੰ ਬਿਹਤਰ ਬਣਾਉਣ ਵਾਸਤੇ ਹੀ ਸਕੂਲਾਂ ਵਿਚ ਬਹੁਤ ਸਾਰੇ ਬਦਲਾਵ ਵੀ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਜਿਥੇ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਵੀ ਉਲੀਕੀਆਂ ਜਾ ਰਹੀਆਂ ਹਨ ਉਥੇ ਹੀ ਕੁਝ ਐਸੇ ਵਿਦਿਆਰਥੀ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਸਕੂਲਾਂ ਵਿੱਚ ਲਾਗੂ ਕੀਤੇ ਗਏ ਨਿਯਮਾਂ ਦੀਆਂ ਧੱਜੀਆਂ ਤੱਕ ਉਡਾ ਦਿੱਤੀਆਂ ਜਾਂਦੀਆਂ ਹਨ ਅਤੇ ਇਹ ਮਾਮਲੇ ਆਏ ਦਿਨ ਹੀ ਸਾਹਮਣੇ ਆ ਜਾਂਦੇ ਹਨ। ਬੀਤੇ ਦਿਨੀਂ ਵੀ ਇਕ ਸਕੂਲ ਵਿਚ ਬਾਰਵੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਆਪਣੇ ਟੀਚਰ ਨੂੰ ਬਾਥਰੂਮ ਵਿੱਚ ਬੰਦ ਕਰ ਦਿੱਤਾ ਗਿਆ ਵੀ।
ਹੁਣ ਇਥੇ 12 ਵੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਇਹ ਸ਼ਰਾਰਤ ਕੀਤੀ ਗਈ ਹੈ ਜਿੱਥੇ ਚਾਰ ਵਿਦਿਆਰਥੀ ਹਸਪਤਾਲ ਪਹੁੰਚੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਰਾਜਪੁਰਾ ਤੋਂ ਸਾਹਮਣੇ ਆਇਆ ਹੈ। ਜਿੱਥੇ ਕੁਝ ਸ਼ਰਾਰਤੀ ਬੱਚਿਆਂ ਵੱਲੋਂ ਉਸ ਸਮੇਂ ਸਕੂਲ ਵਿਚ ਭਾਜੜਾਂ ਪਾ ਦਿੱਤੀਆਂ ਗਈਆਂ ਜਦੋਂ ਰਾਜਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿੱਚ ਸਵੇਰ ਦੇ ਸਮੇਂ ਸਕੂਲ ਆਉਣ ਤੇ ਵਿਦਿਆਰਥੀਆਂ ਨਾਲ ਸ਼ਰਾਰਤ ਕਰਦਿਆਂ ਹੋਇਆ ਬਾਰ੍ਹਵੀਂ ਜਮਾਤ ਦੇ ਇੱਕ ਕਮਰੇ ਵਿੱਚ ਬਹੁਤ ਜ਼ਿਆਦਾ ਸੈਂਟ ਦਾ ਛਿੜਕਾਅ ਕਰ ਦਿੱਤਾ ਗਿਆ।
ਜਿੱਥੇ ਇਸ ਦੀ ਵਧੇਰੇ ਸਮੈੱਲ ਦੇ ਕਾਰਨ ਕਮਰੇ ਵਿਚ ਦਾਖਲ ਹੋਣ ਵਾਲੇ ਬਾਰਵੀ ਕਲਾਸ ਦੇ ਚਾਰ ਤਿੰਨ ਕੁੜੀਆਂ ਦੇ ਸਮੇਤ 4 ਵਿਦਿਆਰਥੀ ਬੇਹੋਸ਼ ਹੋਏ ਸਨ ਜਿਨ੍ਹਾਂ ਦੀ ਪਹਿਚਾਣ ਅਮਨਦੀਪ ਕੌਰ ਵਾਸੀ ਗੁਰੂ ਅੰਗਦ ਦੇਵ ਕਲੋਨੀ ਰਾਜਪੁਰਾ, ਇਸ਼ੀਤਾਂ ਵਾਸੀ ਗਊਸ਼ਾਲਾਰੋਡ ਰਾਜਪੁਰਾ, ਅਤੇ ਪ੍ਰਮਿੰਦਰ ਕੌਰ ਵਾਸੀ ਗੁਰੂ ਅਰਜਨ ਦੇਵ ਕਲੋਨੀ, ਅਨਮੋਲ ਸਿੰਘ ਸ਼ਾਮਲ ਹਨ।
ਇਨ੍ਹਾਂ ਵਿਦਿਆਰਥੀਆਂ ਨੂੰ ਬੇਹੋਸ਼ ਹੋਣ ਤੇ ਗੰਭੀਰ ਸਥਿਤੀ ਦੇ ਚਲਦਿਆਂ ਹੋਇਆਂ ਜਿੱਥੇ ਪਹਿਲਾਂ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ। ਜਿੱਥੇ ਹੋਟਲ ਦੇ ਸਟਾਫ ਵੱਲੋਂ ਇਨ੍ਹਾਂ ਬੱਚਿਆਂ ਦੀ ਹਾਲਤ ਨੂੰ ਖਤਰੇ ਤੋਂ ਬਾਹਰ ਦੱਸਿਆ ਗਿਆ ਹੈ ਅਤੇ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਤਾਜਾ ਜਾਣਕਾਰੀ