ਆਈ ਤਾਜ਼ਾ ਵੱਡੀ ਖਬਰ
ਪਿਛਲੇ ਕੁਝ ਸਮੇਂ ਤੋਂ ਲੈ ਕੇ ਹੁਣ ਤੱਕ ਜਿੱਥੇ ਬੱਚਿਆਂ ਨਾਲ ਵਾਪਰਨ ਵਾਲੀਆ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ ਉਥੇ ਹੀ ਮਾਪਿਆਂ ਦੇ ਦਿਲ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਤਰਾਂ ਦੇ ਸਵਾਲ ਖੜੇ ਹੋ ਰਹੇ ਹਨ। ਉਹ ਸਾਰੇ ਲੋਕਾਂ ਵੱਲੋਂ ਜਿੱਥੇ ਪੈਸਾ ਹੜੱਪਣ ਦੇ ਮਕਸਦ ਨਾਲ ਬੱਚਿਆਂ ਨੂੰ ਅਗਵਾ ਕਰ ਲਿਆ ਜਾਂਦਾ ਹੈ। ਉਥੇ ਹੀ ਪੈਸਾ ਨਾ ਮਿਲਣ ਤੇ ਅਜਿਹੇ ਅਪਰਾਧਿਕ ਲੋਕਾਂ ਵੱਲੋਂ ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਪਰ ਕੁਝ ਲੋਕਾਂ ਵੱਲੋਂ ਆਪਸੀ ਵਿਵਾਦਾਂ ਦੇ ਚਲਦਿਆਂ ਹੋਇਆਂ ਹੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿੱਥੇ ਉਹਨਾਂ ਵੱਲੋਂ ਮਾਸੂਮ ਬੱਚਿਆਂ ਨੂੰ ਵੀ ਨੁਕਸਾਨ ਪਹੁੰਚਾਇਆ ਜਾਂਦਾ ਹੈ ਅਤੇ ਮੌਤ ਦੇ ਮੂੰਹ ਵਿੱਚ ਭੇਜ ਦਿੱਤਾ ਜਾਂਦਾ ਹੈ।
ਹੁਣ ਇੱਥੇ ਪੰਜਾਬ ਵਿੱਚ 13 ਸਾਲਾ ਬੱਚਾ ਘਰ ਤੋਂ ਸਕੂਲ ਗਿਆ ਪਰ ਵਾਪਸ ਨਹੀਂ ਪਰਤਿਆ ਜਿੱਥੇ ਪਰਿਵਾਰ ਵੱਲੋਂ ਹੁਣ ਇਹ ਸ਼ੱਕ ਪ੍ਰਗਟਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਜਲੰਧਰ ਦੇ ਅਰਬਨ ਅਸਟੇਟ ਫੇਜ਼-1 ਵਿੱਚ ਘਰ ਤੋਂ ਸਕੂਲ ਗਿਆ 13 ਸਾਲਾਂ ਦਾ ਬੱਚਾ ਆਪਣੇ ਘਰ ਵਾਪਸ ਨਹੀਂ ਪਰਤਿਆ ਹੈ ਜਿਥੇ ਮਾਪਿਆਂ ਵੱਲੋਂ ਸ਼ੱਕ ਜ਼ਾਹਿਰ ਕੀਤਾ ਗਿਆ ਹੈ ਕਿ ਕਿਸੇ ਵੱਲੋਂ ਉਨ੍ਹਾਂ ਦੇ ਬੱਚੇ ਨੂੰ ਅਗਵਾ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਾਪਿਆਂ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਹ ਮੂਲ ਰੂਪ ਵਿਚ ਬਿਹਾਰ ਦੇ ਰਹਿਣ ਵਾਲੇ ਹਨ। ਉਥੇ ਹੀ ਬੱਚੇ ਦਾ ਪਿਤਾ ਸਰੋਜ ਕੁਮਾਰ ਚੌਧਰੀ ਪਿਛਲੇ ਕੁਝ ਸਮੇਂ ਤੋਂ ਜਲੰਧਰ ਵਿਖੇ ਆਪਣੇ ਪਰਿਵਾਰ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ ਅਤੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਹੈ। ਬੁੱਧਵਾਰ ਨੂੰ ਜਿੱਥੇ ਉਨ੍ਹਾਂ ਦਾ 13 ਸਾਲਾ ਬੱਚਾ ਆਪਣੇ ਘਰ ਤੋਂ ਸਕੂਲ ਗਿਆ ਸੀ।
ਪਰ ਪੇਪਰ ਖਤਮ ਹੋਣ ਦੇ ਸਮੇਂ ਦੇ ਅਨੁਸਾਰ ਜਦੋਂ ਉਹ ਘਰ ਵਾਪਸ ਨਾ ਪਰਤਿਆ ਤਾਂ ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਗਈ। ਸਭ ਕੁਝ ਕਰਨ ਦੇ ਬਾਵਜੂਦ ਜਦੋਂ ਬੱਚੇ ਬਾਰੇ ਕੋਈ ਜਾਣਕਾਰੀ ਹਾਸਲ ਨਾ ਹੋਈ ਤਾਂ ਪਰਿਵਾਰ ਵੱਲੋਂ ਆਪਣੇ ਦੋਸਤਾਂ ਰਿਸ਼ਤੇਦਾਰਾਂ ਦੇ ਘਰ ਵੀ ਪਤਾ ਕੀਤਾ ਗਿਆ ਅਤੇ ਉਸ ਤੋਂ ਬਾਅਦ ਉਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਹੈ। ਪੁਲੀਸ ਵੱਲੋਂ ਜਿੱਥੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਪਰਿਵਾਰ ਵੱਲੋਂ ਸ਼ੱਕ ਪ੍ਰਗਟ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਬੱਚੇ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਅਗਵਾ ਕੀਤਾ ਗਿਆ ਹੋ ਸਕਦਾ ਹੈ।
ਤਾਜਾ ਜਾਣਕਾਰੀ