=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ: 1500 ਰੁਪਏ ਖਾਤਿਰ ਵਿਅਕਤੀ ਨੂੰ ਦਿੱਤੀ ਦਰਦਨਾਕ ਮੌਤ, ਮਾਰ ਕੁਟਾਈ ਕਰ ਬਿਜਲੀ ਦੀਆਂ ਤਾਰਾਂ ਤੇ ਸੁਟਿਆ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਦੁਖਦਾਈ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਲੋਕਾਂ ਦੇ ਰੋਂਗਟੇ ਖੜੇ ਕਰਦੀਆਂ ਹਨ ਜਿਥੇ ਆਪਸੀ ਭਾਈਚਾਰਕ ਸਾਂਝ ਦੇ ਮਾਮਲੇ ਸਾਹਮਣੇ ਆਏ ਹਨ ਓਥੇ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਘਟਨਾ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਹੁਣ ਇਥੇ ਪੰਦਰਾਂ ਸੌ ਰੁਪਏ ਦੀ ਖਾਤਰ ਵਿਅਕਤੀ ਨੂੰ ਦਰਦਨਾਕ ਮੌਤ ਦਿੱਤੀ ਗਈ ਹੈ ਜਿਸ ਦੀ ਮਾਰਕੁਟਾਈ ਕਰਨ ਤੋਂ ਬਾਅਦ ਬਿਜਲੀ ਦੀਆਂ ਤਾਰਾਂ ਤੇ ਸੁੱਟਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਿੰਡ ਝਬਾਲ ਤੋਂ ਸਾਹਮਣੇ ਆਇਆ ਹੈ ਜਿਥੇ ਪਿੰਡ ਵਿੱਚ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਝਗੜੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ।

ਇਸ ਸਾਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਗੁਰਮੀਤ ਕੌਰ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਦੇ ਪਰਿਵਾਰ ਵੱਲੋਂ ਪਿੰਡ ਦੇ ਹੀ ਕਿਸੇ ਵਿਅਕਤੀ ਦੇ ਪੰਦਰਾਂ ਸੌ ਰੁਪਏ ਦੇਣੇ ਸਨ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਲੈਸ ਹੋ ਕੇ ਕੁਝ ਵਿਅਕਤੀ ਉਨ੍ਹਾਂ ਦੇ ਘਰ ਬੀਤੀ ਰਾਤ 9 ਵਜੇ ਦੇ ਕਰੀਬ ਪਹੁੰਚੇ ਸਨ। ਜਿਨ੍ਹਾਂ ਨੂੰ ਪੈਸਿਆਂ ਦੀ ਮੰਗ ਕੀਤੇ ਜਾਣ ਤੇ ਉਸ ਦੇ ਪਤੀ ਵੱਲੋਂ ਆਖਿਆ ਗਿਆ ਕਿ ਉਹ ਸਵੇਰੇ ਉਨ੍ਹਾਂ ਦੇ ਪੈਸੇ ਵਾਪਸ ਕਰ ਦੇਣਗੇ ਪਰ ਉਨ੍ਹਾਂ ਵੱਲੋਂ ਲੜਾਈ ਝਗੜਾ ਸ਼ੁਰੂ ਕਰ ਦਿੱਤਾ ਗਿਆ।

ਜਿੱਥੇ ਉਹਨਾਂ ਹਮਲਾਵਰਾਂ ਵੱਲੋਂ ਉਸ ਦੇ ਪਤੀ ਉਪਰ ਦਾਤਰ ਨਾਲ ਵਾਰ ਕਰ ਦਿੱਤੇ ਗਏ ਅਤੇ ਇਸ ਹਾਦਸੇ ਵਿਚ ਉਸਦਾ ਜੇਠ ਅਵਤਾਰ ਸਿੰਘ ਅਤੇ ਪਤੀ ਤਰਸੇਮ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋਏ। ਦੋਨੋਂ ਹੀ ਪਰ ਆਪਣਾ ਬਚਾਅ ਕਰਨ ਵਾਸਤੇ ਜਿੱਥੇ ਕੋਠੇ ਉੱਪਰ ਚੜ੍ਹ ਗਏ ,ਉਥੇ ਹੀ ਦੋਸ਼ੀਆਂ ਵੱਲੋਂ ਉਨ੍ਹਾਂ ਦਾ ਪਿੱਛਾ ਕੀਤਾ ਗਿਆ ਅਤੇ ਜਾ ਕੇ ਉਨ੍ਹਾਂ ਦੀ ਮਾਰਕੁਟਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਹੇਠਾਂ ਸੁੱਟਣ ਦੀ ਕੋਸ਼ਿਸ਼ ਕਰਦਾ ਹੋਇਆ

ਉਸ ਦੇ ਪਤੀ ਨੂੰ ਨਜ਼ਦੀਕ ਦੀ ਲੰਘਦੀਆਂ ਬਿਜਲੀ ਦੀਆਂ ਤਾਰਾਂ ਤੇ ਸੁੱਟ ਦਿੱਤਾ ਗਿਆ ਜਿਸ ਕਾਰਨ ਉਸਦੇ ਪਤੀ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ ਜੋ ਇਸ ਸਮੇਂ ਜ਼ੇਰੇ ਇਲਾਜ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।




error: Content is protected !!