=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : 2 ਭੈਣਾਂ ਦੇ ਇਕਲੌਤੇ ਭਰਾ ਦੀ ਭੇਤਭਰੇ ਹਾਲਾਤਾਂ ਚ ਦੁਕਾਨ ਅੰਦਰੋਂ ਮਿਲੀ ਲਾਸ਼

ਆਈ ਤਾਜਾ ਵੱਡੀ ਖਬਰ 

ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਤਭਰੇ ਹਾਲਾਤਾਂ ਵਿਚ ਦੁਕਾਨ ਅੰਦਰੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼, ਇਲਾਕੇ ਵਿਚ ਸੋਗ ਦੀ ਲਹਿਰ। ਇਹ ਦਰਦਨਾਕ ਮਾਮਲਾ ਮੁਕੇਰੀਆਂ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਪਿੰਡ ਗੁੱਜਰ ਕੱਤਰਾਲਾ ਵਿਚ ਬੀਤੀ ਰਾਤ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਜਨਕ ਰਾਜ ਵਾਸੀ ਨਾਹਰਪੁਰ ਥਾਣਾ ਮੁਕੇਰੀਆਂ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਸ ਦਾ ਲੜਕਾ ਅਸ਼ੀਸ਼ ਜਿਸ ਦੀ ਉਮਰ 23 ਸੀ ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਅਸ਼ੀਸ਼ ਕਰੀਬ 2 ਸਾਲਾਂ ਤੋਂ ਗੁੱਜਰ ਕੱਤਰਾਲਾ ਦੇ ਇਕ ਸੈਲੂਨ ਵਿਚ ਕੰਮ ਕਰ ਰਿਹਾ ਸੀ।

ਪਰ ਜਦੋ ਰੋਜ਼ਾਨਾ ਦੀ ਤਰ੍ਹਾਂ ਮੰਗਲਵਾਰ ਸਵੇਰੇ ਘਰ ਤੋਂ ਆਪਣੀ ਦੁਕਾਨ ’ਤੇ ਕੰਮ ਲਈ ਗਿਆ ਤਾਂ ਵਾਪਿਸ ਨਹੀਂ ਆਇਆ ਉਹ ਸਾਰੀ ਰਾਤ ਉਸ ਨੂੰ ਉਡੀਕਦੇ ਰਹੇ। ਜਦਕਿ ਅਗਲੀ ਸਵੇਰੇ ਉਸ ਦੀ ਦੁਕਾਨ ’ਤੇ ਪਹੁੰਚ ਕੇ ਦੁਕਾਨ ਦਾ ਸ਼ਟਰ ਚੁੱਕਿਆ ਤਾਂ ਵੇਖਿਆ ਕਿ ਮੇਰਾ ਪੁੱਤ ਦੁਕਾਨ ਦੇ ਅੰਦਰ ਖ਼ੂਨ ਨਾਲ ਲਥਪਥ ਪਿਆ ਸੀ, ਪਹਿਲਾਂ ਤਾਂ ਸਾਨੂੰ ਲੱਗਿਆ ਕਿ ਉਸਦੀ ਨਾਸੀਰ ਫੁਟ ਗਈ ਹੋਵੇਗੀ ਅਤੇ ਸਾਹ ਚੱਲ ਰਿਹਾ ਸੀ।

ਪਰ ਜਦੋ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਇਲਾਜ਼ ਲਈ ਨਜਦੀਕੀ ਸਿਵਲ ਹਸਪਤਾਲ ਮੁਕੇਰੀਆਂ ਲਿਜਾਇਆ ਗਿਆ ਤਾਂ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਇਸ ਮਾਮਲੇ ਸਬੰਧੀ ਏ. ਐੱਸ. ਆਈ. ਰਛਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 174 ਤਹਿਤ ਕਾਰਵਾਈ ਕਰਦੇ ਹੋਏ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਜਿਸ ਤੋਂ ਬਾਅਦ ਲਾਸ਼ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ।

ਇਸ ਦਰਦਨਾਕ ਹਾਦਸੇ ਤੋਂ ਬਾਅਦ ਜਿਥੇ ਪਰਿਵਾਰਕ ਮੈਂਬਰ ਸਦਮੇ ਵਿਚ ਹਨ ਉਥੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰ ਵੱਲੋ ਇਨਸਾਫ਼ ਦੀ ਗੁਹਾਰ ਲਗਾਈ ਗਈ ਹੈ।




error: Content is protected !!