ਆਈ ਤਾਜ਼ਾ ਵੱਡੀ ਖਬਰ
ਅੱਜ ਕੱਲ ਵਧ ਰਹੇ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਜਿਥੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ ਉਥੇ ਹੀ ਤਿਉਹਾਰਾਂ ਦੇ ਸੀਜ਼ਨ ਵਿੱਚ ਵੀ ਕਈ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਸ ਨੂੰ ਸੁਣ ਕੇ ਲੋਕਾਂ ਅੰਦਰ ਵੀ ਡਰ ਪੈਦਾ ਹੋ ਜਾਂਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਮਾਹੌਲ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਅਪਰਾਧਿਕ ਘਟਨਾਵਾਂ ਦੇ ਕਾਰਨ ਪੰਜਾਬ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਹੋਇਆ ਹੈ।
ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਬਦਲਾ ਲੈਣ ਦੀ ਭਾਵਨਾ ਨਾਲ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਹੁਣ ਪੰਜਾਬ ਵਿਚ ਇੱਥੇ ਤਿੰਨ ਮਹੀਨੇ ਪਹਿਲਾਂ ਵਿਆਹੇ ਹੋਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਤੋਂ ਸਾਹਮਣੇ ਆਇਆ ਹੈ।
ਜਿਥੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਉਂਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਦੱਸਿਆ ਗਿਆ ਹੈ ਕਿ ਜਿੱਥੇ ਇਸ ਨੌਜਵਾਨ ਦਾ ਤਿੰਨ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਉਥੇ ਹੀ ਇਸ ਨੌਜਵਾਨ ਦੀ ਮੌਤ ਦੀ ਖਬਰ ਸੁਣਦੇ ਹੀ ਉਸ ਦੇ ਘਰ ਵਿਚ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਮ੍ਰਿਤਕ ਨੌਜਵਾਨ ਦੀ ਲਾਸ਼ ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਦੀ 13 ਨੰਬਰ ਗਲੀ ਵਿਚੋਂ ਬਰਾਮਦ ਕੀਤੀ ਗਈ ਹੈ।
ਪੁਲੀਸ ਵੱਲੋਂ ਜਿੱਥੇ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਉਥੇ ਹੀ ਪੁਲਸ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਇਸ ਘਟਨਾ ਦੇ ਦੋਸ਼ੀਆਂ ਦੇ ਖਿਲਾਫ ਬਣਦੀ ਹੋਈ ਕਾਰਵਾਈ ਕੀਤੀ ਜਾਵੇਗੀ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਵੀ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰ ਵੱਲੋਂ ਇਸ ਮਾਮਲੇ ਨੂੰ ਲੈ ਕੇ ਅਜੇ ਤੱਕ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ ਅਤੇ ਪਰਵਾਰ ਨੇ ਮੀਡੀਆ ਤੋਂ ਵੀ ਦੂਰੀ ਬਣਾਈ ਹੋਈ ਹੈ।
ਤਾਜਾ ਜਾਣਕਾਰੀ