BREAKING NEWS
Search

ਪੰਜਾਬ : 6 ਭੈਣਾਂ ਦੇ ਇਕਲੋਤੇ ਭਰਾ ਨੂੰ ਮਿਲੀ ਇਸ ਤਰਾਂ ਮੌਤ , ਇਲਾਕੇ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਜਿੱਥੇ ਬੱਚਿਆਂ ਨਾਲ ਵਾਪਰਨ ਵਾਲੇ ਹਾਦਸਿਆਂ ਵਿੱਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਵਾਧਾ ਹੋ ਰਿਹਾ ਹੈ ਜਿੱਥੇ ਬਹੁਤ ਸਾਰੇ ਬੱਚੇ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ ਉਥੇ ਹੀ ਬੱਚਿਆਂ ਨੂੰ ਅਗਵਾ ਕਰਨ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਜਾਂਦੀਆਂ ਹਨ। ਜਿਸ ਨਾਲ ਬਹੁਤ ਸਾਰੇ ਮਾਪਿਆਂ ਦੇ ਦਿਲ ਵਿੱਚ ਡਰ ਪੈਦਾ ਹੋ ਜਾਂਦਾ ਹੈ। ਉਥੇ ਹੀ ਦੂਸਰੇ ਸੂਬਿਆਂ ਤੋਂ ਬਹੁਤ ਸਾਰੇ ਲੋਕਾਂ ਵੱਲੋਂ ਪੰਜਾਬ ਵਿੱਚ ਆ ਕੇ ਕੰਮ ਕੀਤਾ ਜਾਂਦਾ ਹੈ।ਉਹਨਾਂ ਵੱਲ ਲੋਕਾਂ ਵੱਲੋਂ ਭਾਰੀ ਮਿਹਨਤ ਮਜ਼ਦੂਰੀ ਕਰਕੇ ਆਪਣੇ ਬੱਚਿਆਂ ਦਾ ਗੁਜ਼ਾਰਾ ਕੀਤਾ ਜਾਂਦਾ ਹੈ।ਉੱਥੇ ਹੀ ਉਨ੍ਹਾਂ ਦੇ ਬੱਚੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ, ਦਰਪੇਸ਼ ਆਉਣ ਵਾਲੀਆਂ ਅਜਿਹੀਆਂ ਸਮੱਸਿਆਵਾਂ ਪਰਵਾਸੀ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਜੋਨ ਕੰਮ ਦੀ ਖਾਤਰ ਪੰਜਾਬ ਵਿੱਚ ਆਏ ਸਨ ਅਤੇ ਆਪਣੇ ਬੱਚਿਆਂ ਦੀ ਜਾਨ ਗੁਆ ਲਈ। ਹੁਣ ਇੱਥੇ 6 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋਈ ਹੈ , ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਬਲਾਚੌਰ ਦੇ ਅਧੀਨ ਆਉਣ ਵਾਲੇ ਪਿੰਡ ਬੁੱਲੇਵਾਲ ਤੋਂ ਸਾਹਮਣੇ ਆਈ ਹੈ। ਜਿੱਥੇ 10 ਸਾਲਾਂ ਦੇ ਪਰਵਾਸੀ ਬੱਚੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਜਿਥੇ ਬਿਹਾਰ ਦਾ ਰਹਿਣ ਵਾਲਾ ਇਕ ਪਰਿਵਾਰ ਕਾਫੀ ਲੰਮੇ ਸਮੇਂ ਤੋਂ ਇਸ ਪਿੰਡ ਵਿਚ ਰਹਿ ਰਿਹਾ ਹੈ।

ਉੱਥੇ ਹੀ ਉਨ੍ਹਾਂ ਦਾ 10 ਸਾਲਾਂ ਦਾ ਪੁੱਤਰ ਅਨਮੋਲ ਪੁੱਤਰ ਅਸ਼ੋਕ ਕੁਮਾਰ ਜੋ ਕਿ ਪਿੰਡ ਵਿੱਚ ਹੀ ਆਪਣਾ ਸਾਈਕਲ ਠੀਕ ਕਰਵਾਉਣ ਤੋਂ ਬਾਅਦ ਵਾਪਸ ਆਪਣੇ ਘਰ ਨੂੰ ਜਾ ਰਿਹਾ ਸੀ। ਉਸ ਸਮੇਂ ਹੀ ਰਸਤੇ ਵਿੱਚ ਸਾਹਮਣਿਓਂ ਆ ਰਹੇ ਇਕ ਟਰੈਕਟਰ-ਟਰਾਲੀ ਦੀ ਚਪੇਟ ਵਿਚ ਆ ਗਿਆ।

ਇਹ ਹਾਦਸਾ ਇੰਨਾ ਭਿਆਨਕ ਸੀ ਕੇ 10 ਸਾਲਾ ਬੱਚੇ ਅਨਮੋਲ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਅੰਮ੍ਰਿਤ ਇੱਕ ਬੱਚਾ ਅਨਮੋਲ ਪਰਿਵਾਰ ਵਿਚ ਛੇ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਘਟਨਾ ਕਾਰਨ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।



error: Content is protected !!