ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਵਾਹਨ ਚਲਾਉਂਦੇ ਸਮੇਂ ਬਹੁਤ ਸਾਰੇ ਸੜਕ ਹਾਦਸਿਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿੱਥੇ ਆਏ ਦਿਨ ਹੀ ਵਾਪਰਣ ਵਾਲੇ ਭਿਆਨਕ ਸੜਕ ਹਾਦਸਿਆ ਦੇ ਕਾਰਨ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਇਸ ਤਰਾਂ ਦੇ ਹਾਦਸੇ ਦੇ ਕਾਰਨ ਜਿੱਥੇ ਕਈ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਉਥੇ ਹੀ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਅਜਿਹੀਆਂ ਘਟਨਾਵਾਂ ਨੇ ਜਿੱਥੇ ਆਏ ਦਿਨ ਹੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਵਾਪਰ ਰਹੇ ਅਜਿਹੇ ਹਾਦਸਿਆਂ ਨੂੰ ਠੱਲ ਪਾਉਣ ਵਾਸਤੇ ਸਖਤ ਕਦਮ ਚੁੱਕੇ ਜਾਂਦੇ ਹਨ।
ਪਰ ਵਾਹਨ ਚਲਾਉਂਦੇ ਸਮੇਂ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਵਾਨੀ ਦੇ ਜੋਸ਼ ਵਿਚ ਹੋਸ਼ ਤੋਂ ਕੰਮ ਨਹੀਂ ਲਿਆ ਜਾਂਦਾ। ਹੁਣ ਫੇਸਬੁੱਕ ਤੇ ਲਾਈਵ ਹੋ ਕੇ ਬੀ ਐਮ ਡਬਲਿਉ ਚਲਾ ਰਹੇ 230 ਦੀ ਸਪੀਡ ਵਿੱਚ ਨੌਜਵਾਨ ਹਾਦਸੇ ਦਾ ਸ਼ਿਕਾਰ ਹੋਏ ਹਨ ਜਿੱਥੇ ਚਾਰ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿਥੇ ਸ਼ੁੱਕਰਵਾਰ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇਕ ਬੀ ਐਮ ਡਬਲਯੂ ਵਿਚ ਸਵਾਰ ਨੌਜਵਾਨਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ।
ਦੱਸਿਆ ਗਿਆ ਹੈ ਕਿ ਇਸ ਘਟਨਾ ਦੀ ਵੀਡੀਓ ਜਿੱਥੇ ਇਨ੍ਹਾਂ ਨੌਜਵਾਨਾਂ ਵੱਲੋਂ ਫੇਸਬੁੱਕ ਤੇ ਲਾਈਵ ਕੀਤੀ ਗਈ ਸੀ। ਉਥੇ ਹੀ ਕਾਰ ਦੀ ਸਪੀਡ ਵਧੇਰੇ ਹੋਣ ਕਾਰਨ ਬੇਕਾਬੂ ਹੋ ਕੇ ਇਹ ਕਾਰ ਜਿਥੇ ਕੰਟੇਨਰ ਨਾਲ ਟਕਰਾ ਗਈ ਤੇ ਇਹ ਭਿਆਨਕ ਹਾਦਸਾ ਵਾਪਰ ਗਿਆ ਜਿੱਥੇ ਕਾਰ ਦੇ ਪਰਖੱਚੇ ਉੱਡ ਗਏ। ਉੱਥੇ ਹੀ ਇਸ ਕਾਰ ਦੇ ਵਿਚ ਸਵਾਰ ਚਾਰ ਨੌਜਵਾਨ ਅਤੇ ਕਾਰ ਦਾ ਇੰਜਣ ਦੂਰੀ ਤੇ ਜਾ ਕੇ ਡਿੱਗੇ ਹਨ ਅਤੇ ਇਸ ਹਾਦਸੇ ਦੇ ਵਿਚ ਉਨ੍ਹਾਂ ਦੇ ਟੁਕੜੇ ਟੁਕੜੇ ਹੋਣ ਤੇ ਉਨ੍ਹਾਂ ਨੂੰ ਬੋਰੀਆ ਵਿਚ ਭਰ ਕੇ ਲਿਜਾਇਆ ਗਿਆ ਹੈ।
ਦੱਸਿਆ ਗਿਆ ਹੈ ਕਿ ਇਸ ਹਾਦਸੇ ਦੇ ਦੌਰਾਨ 20 ਤੋਂ 30 ਮੀਟਰ ਦੀ ਦੂਰੀ ਤੇ ਇਕ ਨੌਜਵਾਨ ਦਾ ਹੱਥ ਅਤੇ ਸਿਰ ਬਰਾਮਦ ਹੋਇਆ ਹੈ। ਇਸ ਹਾਦਸੇ ਵਿੱਚ ਮਾਰੇ ਗਏ ਨੌਜਵਾਨ ਦੀ ਪਹਿਚਾਣ ਡਾਕਟਰ ਆਨੰਦ ਕੁਮਾਰ, ਇੰਜੀਨੀਅਰ ਦੀਪਕ ਅਨੰਦ, ਉਹਨਾਂ ਦਾ ਦੋਸਤ ਅਖਿਲੇਸ਼ ਸਿੰਘ ਅਤੇ ਭੋਲਾ ਕੁਸ਼ਵਾਹਾ ਵਜੋਂ ਹੋਈ ਹੈ।
ਤਾਜਾ ਜਾਣਕਾਰੀ