ਆਈ ਤਾਜ਼ਾ ਵੱਡੀ ਖਬਰ
ਲਗਾਤਾਰ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ ਉਥੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਤੋਂ ਬਚਣ ਵਾਸਤੇ ਬਹੁਤ ਸਾਰੇ ਤਰੀਕੇ ਵੀ ਅਪਣਾਏ ਜਾਂਦੇ ਹਨ। ਇਸ ਸਮੇਂ ਹੋਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ,ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾ ਸਕਦਾ। ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਆਪਸੀ ਦੁਸ਼ਮਣੀ ਦੇ ਚਲਦਿਆਂ ਹੋਇਆਂ ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨਾਲ ਬੁਰਾ ਵਿਵਹਾਰ ਕੀਤਾ ਜਾਂਦਾ ਹੈ। ਕਿ ਕੁਝ ਲੋਕਾਂ ਵੱਲੋਂ ਮਾਸੂਮ ਬੱਚਿਆਂ ਦੇ ਨਾਲ ਬਲਾਤਕਾਰ ਵਰਗੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਸਮਾਜ ਵਿਚ ਸਭ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈਂਦਾ ਹੈ।
ਜਿਸ ਨਾਲ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਮਾਸੂਮ ਬੱਚਿਆਂ ਵਿੱਚ ਡਰ ਪੈਦਾ ਹੋ ਜਾਂਦਾ ਹੈ, ਬਲਾਤਕਾਰੀ ਪੁੱਤ ਨੂੰ ਬਚਾਉਣ ਲਈ ਪਿਓ ਵੱਲੋਂ ਅਜਿਹੀ ਸਕੀਮ ਲਗਾਈ ਗਈ ਹੈ ਜਿੱਥੇ ਚਿਖਾ ਤੇ ਮੁਰਦਾ ਬਣਾ ਕੇ ਲਿਟਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭਾਗਲਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪਿਤਾ ਵੱਲੋਂ 4 ਸਾਲ ਪਹਿਲਾਂ ਆਪਣੇ ਪੁੱਤਰ ਨੂੰ ਇਸ ਲਈ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ ਤਾਂ ਜੋ ਉਸ ਨੂੰ ਸਜ਼ਾ ਤੋਂ ਬਚਾਇਆ ਜਾ ਸਕੇ।
ਜਿਸ ਵਾਸਤੇ ਪਿਤਾ ਵੱਲੋਂ ਆਪਣੇ ਪੁੱਤਰ ਦੇ ਮਰਨ ਦੀ ਝੂਠੀ ਖ਼ਬਰ ਫੈਲਾ ਦਿੱਤੀ ਗਈ ਅਤੇ ਉਸ ਦਾ ਅੰਤਿਮ ਸੰਸਕਾਰ ਕੀਤੇ ਜਾਣ ਦੀਆਂ ਤਸਵੀਰਾਂ ਵੀ ਪੁਲਿਸ ਨੂੰ ਵਿਖਾ ਦਿੱਤੀਆਂ ਗਈਆਂ। ਜਿਨ੍ਹਾਂ ਵਿੱਚ ਪਿਤਾ ਵੱਲੋਂ ਆਪਣੇ ਪੁੱਤਰ ਨੂੰ ਚਿਖਾ ਤੇ ਸਜਾਇਆ ਗਿਆ ਸੀ ਅਤੇ ਪੁੱਤਰ ਨੂੰ ਲਿਟਾ ਕੇ ਉਸ ਦੀਆਂ ਤਸਵੀਰਾਂ ਦਿਖਾ ਦਿੱਤੀਆਂ ਗਈਆਂ ।
ਪੀੜਤ ਲੜਕੀ ਦੀ ਮਾਂ ਵੱਲੋਂ ਜਿੱਥੇ ਇਸ ਮਾਮਲੇ ਦੀ ਜਾਂਚ ਫਿਰ ਤੋਂ ਕੀਤੇ ਜਾਣ ਦੀ ਮੰਗ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮ੍ਰਿਤਕ ਦੇ ਮੌਤ ਸਰਟੀਫਿਕੇਟ ਦੇ ਅਧਾਰ ਤੇ ਇਸ ਮਾਮਲੇ ਨੂੰ ਬੰਦ ਕਰ ਦਿੱਤਾ ਸੀ। ਜਿੱਥੇ ਪੁਲਿਸ ਵੱਲੋਂ ਸੱਚ ਦਾ ਪਤਾ ਲਗਾਇਆ ਗਿਆ ਉਥੇ ਹੀ ਦੋਸ਼ੀ ਦੇ ਪਿਤਾ ਨੂੰ ਵੀ ਜੇਲ ਵਿੱਚ ਡੱਕਿਆ ਗਿਆ ਹੈ ਅਤੇ ਦੋਸ਼ੀ ਵੱਲੋਂ ਆਪਣੇ ਆਪ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਤਾਜਾ ਜਾਣਕਾਰੀ