BREAKING NEWS
Search

ਬਾਈਕ ਦੀ ਸਰਵਿਸ ਕਰਾ ਘਰ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ, 2 ਘਰਾਂ ਦੇ ਬੁਝੇ ਚਿਰਾਗ

ਆਈ ਤਾਜ਼ਾ ਵੱਡੀ ਖਬਰ 

ਆਏ ਦਿਨ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿੱਥੇ ਇਸ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੇ ਨੌਜਵਾਨ ਇਸ ਦੁਨੀਆ ਨੂੰ ਅਲਵਿਦਾ ਆਖ ਰਹੇ ਹਨ। ਹੁਣ ਇੱਥੇ ਬਾਈਕ ਦੀ ਸਰਵਿਸ ਕਰਾ ਘਰ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ, 2 ਘਰਾਂ ਦੇ ਬੁਝੇ ਚਿਰਾਗ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਤੋਂ ਸਾਹਮਣੇ ਆਇਆ ਹੈ। ਜਿਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਇਹ ਭਿਆਨਕ ਸੜਕ ਹਾਦਸਾ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਵਿਚ ਉਸ ਸਮੇਂ ਵਾਪਰਿਆ ਜਦੋਂ ਦੋ ਦੋਸਤ ਇਕ ਬਾਈਕ ਤੇ ਆਪਣੇ ਘਰ ਵਾਪਸ ਪਰਤ ਰਹੇ ਸਨ।

ਉਸ ਸਮੇਂ ਇਕ ਤੇਜ਼ ਰਫਤਾਰ ਗੱਡੀ ਵੱਲੋਂ ਇਨ੍ਹਾਂ ਦੋਵੇਂ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ ਗਈ। ਜਿੱਥੇ ਤੇਜ਼ ਰਫ਼ਤਾਰ ਦਾ ਕਹਿਰ ਵੇਖਣ ਨੂੰ ਮਿਲਿਆ। ਉਥੇ ਹੀ ਦੋ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਗਏ ਹਨ। ਜਿਸ ਸਮੇਂ ਇਹ ਭਿਆਨਕ ਦਿਲ ਨੂੰ ਝੰਜੋੜਨ ਵਾਲਾ ਸੜਕ ਹਾਦਸਾ ਵਾਪਰਿਆ ਉਸ ਸਮੇਂ ਇੱਥੇ ਤੇਜ਼ ਰਫ਼ਤਾਰ ਰੇਂਜ ਰੋਵਰ ਨੇ ਦੋ ਬਾਈਕ ਸਵਾਰ ਦੋਸਤਾਂ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕੇ ਟੱਕਰ ਹੁੰਦੇ ਸਾਰ ਹੀ ਬਾਈਕ ਤੇ ਦੋਵੇਂ ਨੌਜਵਾਨਾਂ ਦੇ ਪਰਖੱਚੇ ਉੱਡ ਗਏ,ਜਿਥੇ ਉਨ੍ਹਾਂ ਦੋਵੇਂ ਦੋਸਤਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਲੋਕਾਂ ਵੱਲੋਂ ਹਸਪਤਾਲ ਲਿਜਾਇਆ ਗਿਆ।

ਜਿੱਥੇ ਹਸਪਤਾਲ ਪਹੁੰਚਦੇ ਹੀ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਕਾਰ ਦਾ ਡਰਾਇਵਰ ਘਟਨਾ ਸਥਾਨ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਉਥੇ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਕਾਲੇਸਰ ਦੇ ਰਹਿਣ ਵਾਲੇ ਸਚਿਨ ਤੇ ਉਸ ਦੇ ਦੋਸਤ ਗੁਲਸ਼ਨ ਵਜੋਂ ਹੋਈ ਹੈ ਜੋ ਕਿ ਪ੍ਰਤਾਪ ਨਗਰ ਬਾਈਕ ਦੀ ਸਰਵਿਸ ਕਰਵਾਉਣ ਗਏ ਸਨ। ਜਿੱਥੇ ਦੋਨੋ ਦੋਸਤ ਬਾਈਕ ਦੀ ਸਰਵਿਸ ਹੋਣ ਤੋ ਬਾਅਦ ਵਾਪਸ ਪਰਤ ਰਹੇ ਸਨ।

ਜਿਨ੍ਹਾਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਰਾਹਗੀਰ ਲੋਕਾਂ ਵੱਲੋਂ ਹਸਪਤਾਲ ਲਿਜਾਇਆ ਗਿਆ। ਜਿੱਥੇ ਹਸਪਤਾਲ ਦੇ ਸਟਾਫ਼ ਵੱਲੋਂ ਦੋਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਜਿੱਥੇ ਦੋਨੋਂ ਜਿਥੇ ਤੇਜ਼ ਰਫਤਾਰ ਕਾਰ ਰੇਜ ਰੋਵਰ ਗੱਡੀ ਦੀ ਰਫਤਾਰ ਵਧੇਰੇ ਤੇਜ਼ ਸੀ ਉਥੇ ਹੀ ਇਸ ਗੱਡੀ ਦੇ ਡਰਾਈਵਰ ਵੱਲੋਂ ਸ਼ਰਾਬ ਪੀਤੀ ਹੋਈ ਸੀ। ਜਿਸ ਕਾਰਨ ਇਹ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਪੁਲਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!