BREAKING NEWS
Search

ਬਾਬਾ ਰਾਮਦੇਵ ਦੇ ਬਾਰੇ ਚ ਹੁਣ ਆਈ ਇਹ ਵੱਡੀ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਕਰੋਨਾ ਦਾ ਪ੍ਰਭਾਵ ਬਹੁਤ ਜ਼ਿਆਦਾ ਵਧ ਰਿਹਾ ਹੈ। ਜਿਸ ਕਾਰਨ ਉਨ੍ਹਾਂ ਖੇਤਰਾਂ ਦੀਆਂ ਸਰਕਾਰਾਂ ਵੱਲੋਂ ਸਥਿਤੀ ਨੂੰ ਵੇਖਦੇ ਹੋਏ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉੱਥੇ ਕਿ ਕੇਂਦਰ ਸਰਕਾਰ ਵੱਲੋਂ ਵੀ ਵੱਧ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਵਿੱਚ ਕਰੋਨਾ ਟੈਸਟ ਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਉਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਭਾਰਤ ਦੇ ਵਿਚ ਮਨਜੂਰਸੁਦਾ ਦਵਾਈਆਂ ਦੇ ਨਾਲ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਥੇ ਹੀ ਮਨਜ਼ੂਰਸ਼ੁਦਾ ਵੈਕਸੀਨ ਵੀ ਲੋਕਾਂ ਨੂੰ ਲਗਾਈ ਜਾ ਰਹੀ ਹੈ। ਉੱਥੇ ਹੀ ਕਈ ਲੋਕਾਂ ਵੱਲੋਂ ਵੱਖ ਵੱਖ ਦਵਾਈਆਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ। ਜਿਸ ਨਾਲ ਲੋਕਾਂ ਵਿੱਚ ਕਰੋਨਾ ਦੇ ਨਾਲ-ਨਾਲ ਦਵਾਈਆਂ ਨੂੰ ਲੈ ਕੇ ਵੀ ਸਹਿਮ ਦਾ ਮਾਹੌਲ ਬਣ ਜਾਂਦਾ ਹੈ।

ਬਾਬਾ ਰਾਮਦੇਵ ਦੇ ਬਾਰੇ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਐਲੋਪੈਥਿਕ ਦਵਾਈਆਂ ਦੇ ਬਾਰੇ ਯੋਗ ਗੁਰੂ ਰਾਮਦੇਵ ਵੱਲੋਂ ਬੀਤੇ ਦਿਨੀਂ ਬਿਆਨ ਦਿੱਤਾ ਗਿਆ ਸੀ ਜਿਸ ਦਾ ਕੇਂਦਰੀ ਮੰਤਰੀ ਹਰਸ਼ਵਰਧਨ ਵੱਲੋਂ ਅਤੇ ਡਾਕਟਰਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ। ਕਿਉਂਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਇਸ ਵੀਡੀਓ ਦਾ ਹਵਾਲਾ ਦਿੰਦੇ ਹੋਏ ਸ਼ਨੀਵਾਰ ਨੂੰ ਆਖਿਆ ਸੀ ਕਿ ਰਾਮਦੇਵ ਨੇ ਦਾਅਵਾ ਕੀਤਾ ਹੈ ਕਿ ਐਲੋਪੈਥੀ ਬਕਵਾਸ ਵਿਗਿਆਨ ਹੈ ਅਤੇ ਭਾਰਤ ਦੇ ਔਸ਼ਧੀ ਮਹਾਨਿਯੰਤਰਕ ਵਲੋ ਕਰੋਨਾ ਦੇ ਇਲਾਜ ਲਈ ਮਨਜ਼ੂਰ ਕੀਤੀ ਗਈ ਦਵਾਈ ਫੇਵੀਫਲੂ ਅਤੇ ਰੇਮਡੇਸੀਵਰ ਇਲਾਜ ਕਰਨ ਦੇ ਮਾਮਲੇ ਵਿੱਚ ਅਸਫਲ ਰਹੀਆਂ ਹਨ।

ਇਸ ਤੋਂ ਬਾਅਦ ਯੋਗ ਗੁਰੂ ਰਾਮਦੇਵ ਵੱਲੋਂ ਇਸ ਮਾਮਲੇ ਨੂੰ ਸ਼ਾਂਤ ਕਰਨ ਲਈ ਟਵਿੱਟਰ ਹੈਂਡਲ ਤੇ ਟਵੀਟ ਕੀਤਾ ਗਿਆ ਹੈ। ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਸਤਿਕਾਰਯੋਗ ਸ੍ਰੀ ਹਰਸ਼ਵਰਧਨ ਜੀ ਤੁਹਾਡਾ ਪੱਤਰ ਪ੍ਰਾਪਤ ਹੋਇਆ। ਡਾਕਟਰੀ ਤਕਨੀਕ ਦੇ ਸੰਘਰਸ਼ ਦੇ ਇਸ ਵਿਵਾਦ ਨੂੰ ਵਿਰਾਮ ਦਿੰਦੇ ਹੋਏ ਮੈਂ ਆਪਣੀ ਟਿਪਣੀ ਵਾਪਸ ਲੈਂਦਾ ਹਾਂ। ਅਤੇ ਇਹ ਪੱਤਰ ਆਪ ਨੂੰ ਭੇਜ ਰਿਹਾ ਹਾਂ।

ਇਸ ਟਵੀਟ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਵੱਲੋਂ ਇਕ ਪੱਤਰ ਰਾਮਦੇਵ ਨੂੰ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਜਵਾਬ ਦਿੱਤਾ ਗਿਆ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਐਲੋਪੈਥੀ ਬਾਰੇ ਦਿੱਤੇ ਗਏ ਯੋਗ ਗੁਰੂ ਰਾਮਦੇਵ ਦੇ ਬਿਆਨ ਨੂੰ ਐਤਵਾਰ ਨੂੰ ਬੇਹੱਦ ਮੰਦਭਾਗਾ ਆਖਿਆ ਸੀ ਅਤੇ ਉਨ੍ਹਾਂ ਨੂੰ ਆਪਣੀ ਟਿਪਣੀ ਵਾਪਸ ਲੈਣ ਲਈ ਆਖਿਆ ਗਿਆ ਸੀ।



error: Content is protected !!