ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਜਿੱਥੇ ਕਰੋਨਾ ਦਾ ਕਹਿਰ ਸਭ ਪਾਸੇ ਦੇਖਣ ਨੂੰ ਮਿਲ ਰਿਹਾ ਹੈ। ਉਥੇ ਹੀ ਗੱਲ ਕੀਤੀ ਜਾਵੇ ਫਿਲਮ ਜਗਤ, ਰਾਜਨੀਤਿਕ ਜਗਤ ਅਤੇ ਖੇਡ ਜਗਤ , ਧਾਰਮਿਕ ਜਗਤ, ਸਾਹਿਤ ਜਗਤ ਦੀਆਂ ਬਹੁਤ ਸਾਰੀਆਂ ਸਖਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜ ਰਹੀਆਂ ਹਨ। ਵੱਖ-ਵੱਖ ਖੇਤਰਾਂ ਵਿਚ ਅਜਿਹੀਆਂ ਸਖਸ਼ੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਣਗਿਣਤ ਲੋਕਾਂ ਦੀ ਜਾਨ ਕਰੋਨਾ, ਬਿਮਾਰੀਆਂ ਅਤੇ ਹੋਰ ਹੋਣ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਦੌਰਾਨ ਚਲੀ ਗਈ ਹੈ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਮੌਤਾਂ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਬਾਲੀਵੁੱਡ ਤੋਂ ਇੱਕ ਹੋਰ ਬੁਰੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਮਸ਼ਹੂਰ ਅਦਾਕਾਰ ਦੀ ਅਚਾਨਕ ਮੌਤ ਹੋਣ ਕਾਰਨ ਫ਼ਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਫਿਲਮ ਜਗਤ ਦੀਆਂ ਵੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਇੱਕ ਤੋਂ ਬਾਅਦ ਇੱਕ ਇਸ ਦੁਨੀਆਂ ਨੂੰ ਛੱਡ ਕੇ ਜਾ ਰਹੀਆਂ ਹਨ। ਅੱਜ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੁਣ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਲਲਿਤ ਬਹਿਲ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। 70 ਸਾਲਾਂ ਦੇ ਅਦਾਕਾਰ ਲਲਿਤ ਬਹਿਲ ਪਿਛਲੇ ਦਿਨੀਂ ਕਰੋਨਾ ਦੀ ਚਪੇਟ ਵਿਚ ਆ ਗਏ ਸਨ।

ਉਨ੍ਹਾਂ ਨੂੰ ਦੋ ਹਫ਼ਤਿਆਂ ਤੋਂ ਸਾਹ ਲੈਣ ਵਿੱਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਦਾ ਕਰੋਨਾ ਟੈਸਟ ਕਰਵਾਇਆ ਗਿਆ। ਉਸ ਤੋਂ ਬਾਅਦ ਉਨ੍ਹਾਂ ਦੇ ਕਰੋਨਾ ਸੰਕ੍ਰਮਿਤ ਹੋਣ ਪੁਸ਼ਟੀ ਹੋਣ ਤੋਂ ਬਾਅਦ ਹਾਲਤ ਗੰਭੀਰ ਹੋਣ ਤੇ ਉਨ੍ਹਾਂ ਨੂੰ ਦਿੱਲੀ ਦੇ ਸਿਰਸਾ ਵਿਹਾਰ ਅਪੋਲੋ ਹਸਪਤਾਲ ਦਾਖਲ ਕਰਾਇਆ ਗਿਆ ਸੀ। ਜਿੱਥੇ ਬਾਅਦ ਵਿੱਚ ਪਤਾ ਲੱਗਾ ਕਿ ਉਨ੍ਹਾਂ ਦੇ ਫੇਫੜੇ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਉਹ ਹਸਪਤਾਲ ਵਿੱਚ ਜ਼ੇਰੇ ਇਲਾਜ਼ ਸਨ।

ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਇਸ ਬਾਰੇ ਜਾਣਕਾਰੀ ਉਨ੍ਹਾਂ ਦੇ ਬੇਟੇ ਕਨੁ ਵੱਲੋਂ ਦਿੱਤੀ ਗਈ ਹੈ। ਉਸ ਨੇ ਦੱਸਿਆ ਕਿ ਉਸ ਦੀ ਮਾਂ ਵੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਉਹ ਕਿਸੇ ਹੋਰ ਹਸਪਤਾਲ ਵਿੱਚ ਦਾਖ਼ਲ ਸਨ ਜਿਨ੍ਹਾਂ ਨੂੰ ਹੁਣ ਛੁੱਟੀ ਮਿਲ ਚੁੱਕੀ ਹੈ, ਉਹ ਪੂਰੀ ਤਰਾਂ ਠੀਕ ਹਨ। ਬਹੁਤ ਸਾਰੀਆਂ ਫ਼ਿਲਮੀ ਹਸਤੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।


ਤਾਜਾ ਜਾਣਕਾਰੀ
ਬਾਲੀਵੁੱਡ ਤੋਂ ਆਈ ਬੁਰੀ ਖ਼ਬਰ – ਇਸ ਮਸ਼ਹੂਰ ਐਕਟਰ ਦੀ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ
ByadminApril 24, 2021Comments Off on ਬਾਲੀਵੁੱਡ ਤੋਂ ਆਈ ਬੁਰੀ ਖ਼ਬਰ – ਇਸ ਮਸ਼ਹੂਰ ਐਕਟਰ ਦੀ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ
Previous Postਕੋਰੋਨਾ ਕਹਿਰ ਦਾ ਕਰਕੇ ਹੁਣ ਆਸਟ੍ਰੇਲੀਆ ਤੋਂ ਆਈ ਮਾੜੀ ਖਬਰ – ਹੋ ਗਿਆ ਇਹ ਐਲਾਨ
Next Postਪੰਜਾਬ ਚ ਇਥੇ ਅਸਮਾਨੋਂ ਆਈ ਮੌਤ ਨੇ ਵਿਛਾਈ ਲਾਸ਼ਾਂ – ਤਾਜਾ ਵੱਡੀ ਖਬਰ
