ਆਈ ਤਾਜ਼ਾ ਵੱਡੀ ਖਬਰ

ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਉਣ ਵਾਸਤੇ ਦੇਸ਼ ਅੰਦਰ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਉੱਥੇ ਹੀ ਸਰਕਾਰ ਵੱਲੋਂ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਵੀ ਕਈ ਤਰ੍ਹਾਂ ਦੇ ਨਿਯਮ ਬਣਾਏ ਗਏ ਹਨ ਜਿਨ੍ਹਾਂ ਦੀ ਪਾਲਣਾ ਕਰਨਾ ਹਰ ਇੱਕ ਵਾਹਨ ਚਾਲਕ ਲਈ ਜ਼ਰੂਰੀ ਕੀਤਾ ਗਿਆ ਹੈ। ਪਰ ਜਿੱਥੇ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਬਹੁਤ ਸਾਰੇ ਵਾਹਨ ਚਾਲਕਾਂ ਵੱਲੋਂ ਨਹੀਂ ਕੀਤੀ ਜਾਂਦੀ ਜਿਸ ਕਾਰਨ ਕਈ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ।

ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ ਜਿਨ੍ਹਾਂ ਵਿੱਚ ਕਈ ਵਾਰ ਮਾਸੂਮ ਬੱਚੇ ਵੀ ਸ਼ਾਮਲ ਹੁੰਦੇ ਹਨ। ਬੱਚਿਆਂ ਨਾਲ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਬਹੁਤ ਸਾਰੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਬਿਜਲੀ ਦੇ ਖੰਭੇ ਨਾਲ ਕਾਰ ਦੀ ਭਿਆਨਕ ਜਬਰਦਸਤ ਟੱਕਰ ਹੋਈ ਹੈ ਜਿਥੇ ਪੰਜ ਲੋਕਾਂ ਦੀ ਮੌਤ ਹੋਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਉਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਵੀਰਵਾਰ ਦੀ ਸਵੇਰ ਨੂੰ ਇੱਕ ਟਵੇਰਾ ਕਾਰ ਬੇਕਾਬੂ ਹੋ ਕੇ ਪ੍ਰਯਾਗਰਾਜ ਵਿੱਚ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਹੈ।

ਜਿਸ ਕਾਰਨ ਕਾਰ ਵਿੱਚ ਸਵਾਰ ਪੰਜ ਲੋਕਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਹੈ ਜਿਨ੍ਹਾਂ ਵਿਚ ਇਕ ਬੱਚੇ ਸਮੇਤ 4 ਔਰਤਾਂ ਸ਼ਾਮਲ ਹਨ। ਉਥੇ ਹੀ ਇਸ ਹਾਦਸੇ ਵਿਚ ਜ਼ਖਮੀ ਹੋਏ ਬਾਕੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਸਰਾਏ ਲਾਲ ਸ਼ਿਵਗੜ੍ਹ ਤੋਂ ਕੁਝ ਲੋਕ ਪ੍ਰਯਾਗਰਾਜ ਤੇ ਇਕ ਧਾਰਮਿਕ ਅਸਥਾਨ ਤੇ ਦਰਸਨ ਕਰਨ ਵਾਸਤੇ ਕਾਰ ਵਿੱਚ ਸਵਾਰ ਹੋ ਕੇ ਆਪਣੇ ਘਰ ਤੋਂ ਰਵਾਨਾ ਹੋਏ ਸਨ।

ਇਹ ਕਾਰ ਦੀ ਰਫ਼ਤਾਰ ਵਧੇਰੇ ਹੋਣ ਕਾਰਨ ਕਾਰ ਦੇ ਬੇਕਾਬੂ ਹੋਣ ਤੇ ਚੱਲਦਿਆਂ ਹੋਇਆਂ ਬਿਜਲੀ ਦੇ ਖੰਭੇ ਨਾਲ ਟਕਰਾਉਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਮੁੱਖ ਮੰਤਰੀ ਵੱਲੋਂ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।


ਤਾਜਾ ਜਾਣਕਾਰੀ


